26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਾਈਬਰ ਕ੍ਰਾਈਮ ਥਾਣੇ ਵਿਚ ਐਨ ਸੀ ਆਰ ਪੀ ਪੋਰਟਲ ’ਤੇ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਵਿਚ ਆਨਲਾਈਨ ਧੋਖਾਧੜੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਦੇ ਕ੍ਰੈਡਿਟ ਕਾਰਡ ਰਾਹੀਂ 1 ਲੱਖ 95 ਹਜ਼ਾਰ 130 ਰੁਪਏ ਦੀ ਰਕਮ ਕਥਿਤ ਤੌਰ ’ਤੇ ਧੋਖਾਧੜੀ ਨਾਲ ਟਰਾਂਸਫ਼ਰ ਕਰ ਲਈ। ਇਸ ਮਾਮਲੇ ਵਿਚ ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 26-11-2026
ਬਠਿੰਡਾ, 25 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਵਿਚ ਆਨਲਾਈਨ ਧੋਖਾਧੜੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਦੇ ਕ੍ਰੈਡਿਟ ਕਾਰਡ ਰਾਹੀਂ 1 ਲੱਖ 95 ਹਜ਼ਾਰ 130 ਰੁਪਏ ਦੀ ਰਕਮ ਕਥਿਤ ਤੌਰ ’ਤੇ ਧੋਖਾਧੜੀ ਨਾਲ ਟਰਾਂਸਫ਼ਰ ਕਰ ਲਈ। ਇਸ ਮਾਮਲੇ ਵਿਚ ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੰਦੀਪ ਸਿੰਘ ਨੇ ਦੱਸਿਆ ਕਿ ਪਰਿਕਸ਼ਿਤਪਾਲ ਪੁੱਤਰ ਗੋਰਕਿਸ਼ੋਰ ਪੌਲ, ਵ ਾਸੀ ਮਕਾਨ ਨੰਬਰ ਐੱਲ-330, ਸਟਾਫ਼ ਕੁਆਰਟਰ, ਗਿਆਨੀ ਜੈਲ ਸਿੰਘ ਕੈਂਪਸ ਆਫ਼ ਇੰਜੀਨੀਅਰਿੰਗ ਐਂਡ ਟੈਕਨੀਕਲ ਕਾਲਜ, ਵਾਲੀ ਰੋਡ ਬਠਿੰਡਾ ਵਲੋਂ ਆਨਲਾਈਨ ਸਟੇਟ ਸਾਈਬਰ ਕ੍ਰਾਈਮ ਦੇ ਐਨ ਸੀ ਆਰ ਪੀ ਪੋਰਟਲ ’ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਜੋ ਆਨਲਾਈਨ ਸਟੇਟ ਸਾਈਬਰ ਕ੍ਰਾਇਮ ਮੋਹਾਲੀ ਵਲੋਂ ਮੌਸੂਲ ਕੀਤੀ ਗਈ ਸੀ। ਸ਼ਿਕਾਇਤਕਰਤਾ ਅਨੁਸਾਰ ਉਸ ਦੇ ਕ੍ਰੈਡਿਟ ਕਾਰਡ ਰਾਹੀਂ ਕਿਸੇ ਅਣਪਛਾਤੇ ਵਿਅਕਤੀ ਵਲੋਂ 1,95,130 ਰੁਪਏ ਦੀ ਰਕਮ ਆਨਲਾਈਨ ਟਰਾਂਸਫਰ ਕਰ ਲਈ ਗਈ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਉਸ ਨੇ ਸਾਈਬਰ ਕ੍ਰਾਈਮ ਪੋਰਟਲ ’ਤੇ ਆਪਣੀ ਸ਼ਿਕਾਇਤ ਦਰਜ ਕਰਵਾਈ। ਪੁਲਿਸ ਅਧਿਕਾਰੀ ਅਨੁਸਾਰ ਸਾਈਬਰ ਕ੍ਰਾਈਮ ਥਾਣੇ ਨੂੰ ਪ੍ਰਾਪਤ ਹੋਈ ਜਾਣਕਾਰੀ ਅਤੇ ਮੁੱਢਲੀ ਜਾਂਚ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਧੋਖਾਧੜੀ ਦੇ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਅਕਾਲੀ -ਭਾਜਪਾ ਗੱਠਜੋੜ ਹੋਣ ਤੇ ਅਕਾਲੀ ਦਲ ਦੇ ਵਰਕਰਾਂ ਨੇ ਲੱਡੂ ਵੰਡੇ ਅਗਲੀ ਖ਼ਬਰ ਬਠਿੰਡਾ ਅਪਰਾਧਨਾਮਾ- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਅੱਠ ਵਿਅਕਤੀ ਗ੍ਰਿਫ਼ਤਾਰ, 44.15 ਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।