26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ਵਿਚ ਮਹਿਰਾਜ ਵਿਖੇ ਲੱਡੂ ਵੰਡੇ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਵਰਕਰਾਂ ਵਿੱਚ ਭਾਰੀ ਉਤਸ਼ਾਹ- ਹਰਿੰਦਰ ਮਹਿਰਾਜ

ਮਹਿਰਾਜ, 25 ਨਵੰਬਰ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਮੁੱਖ ਕੋਟਲੀ ਬਾਜ਼ਾਰ ਵਿਚ ਅਕਾਲੀ-ਭਾਜਪਾ ਗਠਜੋੜ ਹੋਣ ਦੀ ਖੁਸ਼ੀ ਵਿਚ ਹਲਕਾ ਫਰੀਦਕੋਟ ਦੇ ਇੰਚਾਰਜ ਹਰਿੰਦਰ ਮਹਿਰਾਜ ਦੀ ਅਗਵਾਈ ਹੇਠ ਲੱਡੂ ਵੰਡੇ ਗਏ। ਇਸ ਮੌਕੇ ਹਰਿੰਦਰ ਮਹਿਰਾਜ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰੇਗਾ ਅਤੇ ਦੋਂਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 26-11-2026
ਮਹਿਰਾਜ, 25 ਨਵੰਬਰ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਮੁੱਖ ਕੋਟਲੀ ਬਾਜ਼ਾਰ ਵਿਚ ਅਕਾਲੀ-ਭਾਜਪਾ ਗਠਜੋੜ ਹੋਣ ਦੀ ਖੁਸ਼ੀ ਵਿਚ ਹਲਕਾ ਫਰੀਦਕੋਟ ਦੇ ਇੰਚਾਰਜ ਹਰਿੰਦਰ ਮਹਿਰਾਜ ਦੀ ਅਗਵਾਈ ਹੇਠ ਲੱਡੂ ਵੰਡੇ ਗਏ। ਇਸ ਮੌਕੇ ਹਰਿੰਦਰ ਮਹਿਰਾਜ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰੇਗਾ ਅਤੇ ਦੋਂਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ। ਇਸ ਮੌਕੇ ਆਗੂ ਜੱਸ ਪਿੱਪਲੀ, ਕੁਲਵਿੰਦਰ ਸਿੰਘ, ਬੇਅੰਤ ਸਿੰਘ, ਗੁਰਚੇਤ ਸਿੰਘ, ਪਵਨਦੀਪ ਸਿੰਘ, ਤਰਸੇਮ ਸਿੰਘ, ਬਲਵੀਰ ਸਿੰਘ, ਜਥੇਦਾਰ ਭਰਪੂਰ ਸਿੰਘ ਢਿੱਲੋਂ, ਬੂਟਾ ਸਿੰਘ ਢਿੱਲੋਂ, ਬੂਟਾ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਘੰਡਾਬੰਨਾ, ਜੱਗਾ ਟੱਲਵਾਲੀ, ਹਰਭਜਨ ਸਿੰਘ, ਲੱਖੂ ਭੁੱਲਰ, ਸੈਬਰ ਸਿੰਘ, ਉਜਾਗਰ ਸਿੰਘ, ਕੁਲਦੀਪ ਸਿੰਘ, ਡਾ . ਬਲਵੀਰ ਸਿੰਘ ਅਤੇ ਮੀਡੀਆ ਇੰਚਾਰਜ ਮਨਿੰਦਰਜੀਤ ਸਿੰਘ ਮਿੰਦੀ ਸਮੇਤ ਸਮੂਹ ਦੁਕਾਨਦਾਰਾਂ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਭਵਿੱਖ ਲਈ ਸ਼ੁਭ ਸੰਕੇਤ ਦੱਸਿਆ। ਇਸ ਮੌਕੇ ਪਾਰਟੀ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਭੁੱਚੋ ਮੰਡੀ ਪਹੁੰਚੇ ਸੁਖਬੀਰ ਸਿੰਘ ਬਾਦਲ, ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਹੱਲ ਦਾ ਦਿੱ... ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਕਾਲ ਯੂਨੀਵਰਸਿਟੀ ਵਿਖੇ ਕਰਵਾਇਆ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।