26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡ ਫੁੱਲੋ ਮਿੱਠੀ ਵਿਚ ਜਸਕਰਨ ਸਿੰਘ ਪਟਵਾਰੀ ਨੂੰ ਲੱਡੂਆਂ ਨਾਲ ਤੋਲਿਆ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਦਿਹਾਤੀ ਹਲਕਾ ਇੰਚਾਰਜ ਦਾ ਪਿੰਡ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ

ਸੰਗਤ ਮੰਡੀ, 25 ਨਵੰਬਰ (ਅੰਮ੍ਰਿਤ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਦਿਹਾਤੀ ਇੰਚਾਰਜ ਜਸਕਰਨ ਸਿੰਘ ਪਟਵਾਰੀ ਨੂੰ ਪਿੰਡ ਫੁੱਲੋ ਮਿੱਠੀ ਵਿਚ ਪਿੰਡ ਵਾਸੀਆਂ ਵੱਲੋਂ ਲੱਡੂਆਂ ਨਾਲ ਤੋਲ ਕੇ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਪਹੁੰਚਣ ’ਤੇ ਪਿੰਡ ਦੀ ਸਮੂਹ ਪੰਚਾਇਤ, ਯੂਥ ਕਲੱਬ, ਕਿਸਾਨ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿਚ ਬਜ਼ੁਰਗਾਂ, ਨੌਜਵਾਨਾਂ ਅਤੇ ਮਾਵਾਂ-ਭੈਣਾਂ ਨੇ ਉਨ੍ਹਾਂ ਦਾ ਸਿਰੋਪੇ ਪਾ ਕੇ ਸਵਾਗਤ ਕੀਤਾ।

ਜਸਕਰਨ ਸਿੰਘ ਪਟਵਾਰੀ ਨੂੰ ਲੱਡੂਆਂ ਨਾਲ ਤੋਲਦੇ ਹੋਏ ਪਿੰਡ ਵਾਸੀ ਅਤੇ ਹੋਰ। ਤਸਵੀਰ: ਅੰਮ੍ਰਿਤਪਾਲ ਸ਼ਰਮਾ 26-11-2026
ਸੰਗਤ ਮੰਡੀ, 25 ਨਵੰਬਰ (ਅੰਮ੍ਰਿਤ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਦਿਹਾਤੀ ਇੰਚਾਰਜ ਜਸਕਰਨ ਸਿੰਘ ਪਟਵਾਰੀ ਨੂੰ ਪਿੰਡ ਫੁੱਲੋ ਮਿੱਠੀ ਵਿਚ ਪਿੰਡ ਵਾਸੀਆਂ ਵੱਲੋਂ ਲੱਡੂਆਂ ਨਾਲ ਤੋਲ ਕੇ ਭਰਵਾਂ ਸਵਾਗਤ ਕੀਤਾ ਗਿਆ। ਪਿੰਡ ਪਹੁੰਚਣ ’ਤੇ ਪਿੰਡ ਦੀ ਸਮੂਹ ਪੰਚਾਇਤ, ਯੂਥ ਕਲੱਬ, ਕਿਸਾਨ ਜਥੇਬੰਦੀਆਂ ਅਤੇ ਵੱਡੀ ਗਿਣਤੀ ਵਿਚ ਬਜ਼ੁਰਗਾਂ, ਨੌਜਵਾਨਾਂ ਅਤੇ ਮਾਵਾਂ-ਭੈਣਾਂ ਨੇ ਉਨ੍ਹਾਂ ਦਾ ਸਿਰੋਪੇ ਪਾ ਕੇ ਸਵਾਗਤ ਕੀਤਾ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਵੱਡੇ ਕੰਡੇ ਤੇ ਜਸਕਰਨ ਸਿੰਘ ਨੂੰ ਲੱਡੂਆਂ ਨਾਲ ਤੋਲਿਆ ਅਤੇ ਪਿੰਡ ਵਿਚ ਲੱਡੂ ਵੰਡੇ ਗਏ। ਪਿੰਡ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਜਸਕਰਨ ਸਿੰਘ ਪਟਵਾਰੀ ਦਾ ਸਾਥ ਦੇਣ ਦਾ ਐਲਾਨ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਜਸਕਰਨ ਸਿੰਘ ਨੇ ਨਹਿਰੀ ਪਟਵਾਰੀ ਹੁੰਦਿਆਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਆਪਣੀ ਨੌਕਰੀ ਤੱਕ ਦਾਅ ਤੇ ਲਾ ਦਿੱਤੀ ਸੀ, ਅਜਿਹਾ ਇਮਾਨਦਾਰ ਅਤੇ ਦਲੇਰ ਆਗੂ ਹੀ ਹਲਕੇ ਦਾ ਭਲਾ ਕਰ ਸਕਦਾ ਹੈ। ਇਸ ਮੌਕੇ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਫੁੱਲੋ ਮਿੱਠੀ ਵਾਸੀਆਂ ਨੇ ਜੋ ਪਿਆਰ ਅਤੇ ਸਤਿਕਾਰ ਦਿੱਤਾ ਹੈ, ਉਸ ਨੂੰ ਉਹ ਕਦੇ ਵੀ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਦੇ ਹਰ ਪਿੰਡ ਵਿਚੋਂ ਇਸੇ ਤਰ੍ਹਾਂ ਦਾ ਪਿਆਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਖਵਾਲੀ, ਨਸ਼ਿਆਂ ਦੇ ਖ਼ਾਤਮੇ ਅਤੇ ਪਿੰਡਾਂ ਦੇ ਵਿਕਾਸ ਲਈ ਉਹ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਆਉਣ ਤੇ ਹਲਕੇ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਸਰਕਲ ਸੰਗਤ ਦੇ ਪ੍ਰਧਾਨ ਮੈਂਬਰ ਸਿੰਘ ਮਛਾਣਾ, ਗੁਰਇਕਬਾਲ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਦੀਪ ਸਿੰਘ ਪਥਰਾਲਾ ਯੂਥ ਪ੍ਰਧਾਨ, ਗੁਰਕੀਰਤ ਸਿੰਘ ਜੌਨੀ ਡੂੰਮਵਾਲੀ, ਭੋਲਾ ਸਿੰਘ ਜੰਗੀਰਾਣਾ, ਫਤਿਹ ਸਿੰਘ ਬਾਂਡੀ ਸਰਕਲ ਪ੍ਰਧਾਨ ਪਥਰਾਲਾ, ਡਾ. ਨਛੱਤਰ ਸਿੰਘ, ਜਗਸੀਰ ਸਿੰਘ ਪੋਪੀ ਭੁੱਲਰ, ਜਗਵਿੰਦਰ ਸਿੰਘ, ਪ੍ਰਦੀਪ ਸਿੰਘ ਹੈਪੀ, ਅਵਤਾਰ ਸਿੰਘ ਫ਼ੌਜੀ ਕੋਟਗੁਰੂ, ਬਲਕਰਨ ਸਿੰਘ ਕੋਟਗੁਰੂ ਆਦਿ ਅਕਾਲੀ ਆਗੂ ਅਤੇ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਵਲੋਂ ਕੋਟਸ਼ਮੀਰ ਤੇ ਕੋਟਫੱਤਾ ਸਰਕਲ ਦੇ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜਿਆ ਸ਼ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।