ਮਿਸ਼ਨ-2027 ਦੀਆਂ ਤਿਆਰੀਆਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਦਿਹਾਤੀ ਦੇ ਪਿੰਡਾਂ ’ਚ ਸਰਗਰਮੀਆਂ ਵਧਾਈਆਂ
ਸੰਗਤ ਮੰਡੀ, 25 ਨਵੰਬਰ (ਸੁਖਤੇਜ ਧਾਲੀਵਾਲ) - ਆਗਾਮੀ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਠਿੰਡਾ ਦਿਹਾਤੀ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀਕਲਾ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਹਲਕੇ ਦੇ ਸਰਕਲ ਘੁੱਦਾ ਅਤੇ ਸਰਕਲ ਨੰਦਗੜ੍ਹ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਦੇ ਸੀਨੀਅਰ ਅਤੇ ਟਕਸਾਲੀ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।
ਅਜੀਤ ਡੈਸਕ
26-11-2026