26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੱਤਪਾਲ ਸਿੰਘ ਸਿਵੀਆਂ ਦੀ ਅਗਵਾਈ ਹੇਠ ਹਲਕਾ ਭੁੱਚੋ ਮੰਡੀ ਵਿਚ ‘ਅਕਾਲੀ ਦਲ ਵਾਰਿਸ ਪੰਜਾਬ’ ਦੇ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਗੋਨਿਆਣਾ, 25 ਨਵੰਬਰ (ਲਛਮਣ ਦਾਸ ਗਰਗ)-ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਉਮੀਦਵਾਰੀ ਦੇ ਦਾਅਵੇਦਾਰ ਸੱਤਪਾਲ ਸਿੰਘ ਸਿਵੀਆਂ ਵਲੋਂ ਸਰਗਰਮੀਆਂ ਲਗਾਤਾਰ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਪਾਰਟੀ ਨੂੰ ਹਲਕੇ ਵਿਚ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੱਤਪਾਲ ਸਿੰਘ ਸਿਵੀਆਂ ਵਲੋਂ ਲੋਕਾਂ ਨਾਲ ਕੀਤੇ ਜਾ ਰਹੇ ਸੰਪਰਕ ਦੌਰਾਨ ਪੰਜਾਬ ਦੇ ਭਵਿੱਖ, ਪੰਥਕ ਮਸਲਿਆਂ ਅਤੇ ਖ਼ਾਸ ਕਰਕੇ ਨਸ਼ਿਆਂ ਦੇ ਵਧ ਰਹੇ ਕਹਿਰ ਨੂੰ ਲੈ ਕੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 26-11-2026
ਗੋਨਿਆਣਾ, 25 ਨਵੰਬਰ (ਲਛਮਣ ਦਾਸ ਗਰਗ)-ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਉਮੀਦਵਾਰੀ ਦੇ ਦਾਅਵੇਦਾਰ ਸੱਤਪਾਲ ਸਿੰਘ ਸਿਵੀਆਂ ਵਲੋਂ ਸਰਗਰਮੀਆਂ ਲਗਾਤਾਰ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਪਾਰਟੀ ਨੂੰ ਹਲਕੇ ਵਿਚ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੱਤਪਾਲ ਸਿੰਘ ਸਿਵੀਆਂ ਵਲੋਂ ਲੋਕਾਂ ਨਾਲ ਕੀਤੇ ਜਾ ਰਹੇ ਸੰਪਰਕ ਦੌਰਾਨ ਪੰਜਾਬ ਦੇ ਭਵਿੱਖ, ਪੰਥਕ ਮਸਲਿਆਂ ਅਤੇ ਖ਼ਾਸ ਕਰਕੇ ਨਸ਼ਿਆਂ ਦੇ ਵਧ ਰਹੇ ਕਹਿਰ ਨੂੰ ਲੈ ਕੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਲੋਕਾਂ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਚਲਨ ਨੂੰ ਲੈ ਕੇ ਭਾਰੀ ਚਿੰਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਤਬਾਹ ਕੀਤਾ ਹੈ ਅਤੇ ਰੋਜ਼ਾਨਾ ਲੋਕਾਂ ਦੇ ਘਰਾਂ ਦੇ ਚਿਰਾਗ ਬੁਝਾ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣਾ, ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨਾ ਅਤੇ ਨਸ਼ਾ ਪੀੜ੍ਹਤਾਂ ਦਾ ਇਲਾਜ ਤੇ ਮੁੜ ਵਸੇਬਾ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ’ਦਾ ਮੁੱਖ ਮੁੱਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹੱਕਾਂ ਦੀ ਰਾਖੀ, ਪੰਥਕ ਸਰਕਾਰਾਂ ਅਤੇ ਨੌਜਵਾਨ ਪੀੜ੍ਹੀ ਦੇ ਸੁਨਹਿਰੀ ਭਵਿੱਖ ਲਈ ਲੋਕਾਂ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਪਾਰਟੀ ਦੇ ਮੁਖੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦਾ ਸਾਥ ਦੇਣ ਦਾ ਫੈਸਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਰੇਸ਼ਮ ਸਿੰਘ ਬਲਾਹੜ ਮਹਿਮਾ, ਜ਼ਿਲ੍ਹਾ ਯੂਥ ਮੀਤ ਪ੍ਰਧਾਨ ਕਰਨਵੀਰ ਸਿੰਘ ਬਰਾੜ, ਇਸਤਰੀ ਵਿੰਗ ਦੇ ਸੀਨੀਅਰ ਆਗੂ ਬੀਬੀ ਪਰਮਜੀਤ ਕੌਰ ਕਿਲੀ ਨੇ ਵੀ ਹਲਕੇ ਦੇ ਲੋਕਾਂ ਨੂੰ ਇਸ ਵਾਰ ਡਟ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਸਾਥ ਦੇਣ ਲਈ ਕਿਹਾ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਹੋਵੇਗੀ ਰਵਾਨਾ : ਡਿਪ... ਅਗਲੀ ਖ਼ਬਰ ਅਕਾਲੀ ਭਾਜਪਾ ਦਾ ਗੱਠਜੋੜ ਦੁਬਾਰਾ ਪੰਜਾਬ ਦੀ ਤਰੱਕੀ ਦੀ ਰਾਹ ਖੋਲ੍ਹੇਗਾ - ਜਨਮੇਜਾ ਸਿੰਘ ਸੇਖੋਂ ਅਕਾਲੀ ਭਾਜਪਾ ਵਰਕਰਾਂ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।