25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੰਗਤ ਸ਼ਹਿਰੀ ਫੀਡਰ ’ਤੇ ਸਵੇਰੇ-ਸ਼ਾਮ ਲੱਗਣ ਵਾਲੇ ਬਿਜਲੀ ਕੱਟ ਬਣੇ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਦੁਕਾਨਦਾਰਾਂ ਦਾ ਕੰਮ ਠੱਪ

ਸੰਗਤ ਮੰਡੀ, 25 ਨਵੰਬਰ (ਅੰਮ੍ਰਿਤ ਸ਼ਰਮਾ)- ਸੰਗਤ ਮੰਡੀ ਸ਼ਹਿਰੀ ਫੀਡਰ ‘ਤੇ ਪਿਛਲੇ ਕਈ ਦਿਨਾਂ ਤੋਂ ਸਵੇਰੇ ਅਤੇ ਸ਼ਾਮ ਨੂੰ ਲੱਗਣ ਵਾਲੇ ਅਣ-ਐਲਾਨੇ ਬਿਜਲੀ ਕੱਟ ਲੋਕਾਂ ਲਈ ਪ੍ਰੇਸ਼ਾਨੀ ਦਾ ਵੱਡਾ ਕਾਰਨ ਬਣ ਗਏ ਹਨ। ਬਿਜਲੀ ਕੱਟਾਂ ਕਾਰਨ ਲੋਕਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਪਰ ਬਿਜਲੀ ਵਿਭਾਗ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਅਜੀਤ ਡੈਸਕ 26-11-2026
ਸੰਗਤ ਮੰਡੀ, 25 ਨਵੰਬਰ (ਅੰਮ੍ਰਿਤ ਸ਼ਰਮਾ)- ਸੰਗਤ ਮੰਡੀ ਸ਼ਹਿਰੀ ਫੀਡਰ ‘ਤੇ ਪਿਛਲੇ ਕਈ ਦਿਨਾਂ ਤੋਂ ਸਵੇਰੇ ਅਤੇ ਸ਼ਾਮ ਨੂੰ ਲੱਗਣ ਵਾਲੇ ਅਣ-ਐਲਾਨੇ ਬਿਜਲੀ ਕੱਟ ਲੋਕਾਂ ਲਈ ਪ੍ਰੇਸ਼ਾਨੀ ਦਾ ਵੱਡਾ ਕਾਰਨ ਬਣ ਗਏ ਹਨ। ਬਿਜਲੀ ਕੱਟਾਂ ਕਾਰਨ ਲੋਕਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਪਰ ਬਿਜਲੀ ਵਿਭਾਗ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਸਵੇਰੇ ਜਿਸ ਵੇਲੇ ਬੱਚਿਆਂ ਨੇ ਸਕੂਲ ਜਾਣਾ ਹੁੰਦਾ ਹੈ ਅਤੇ ਔਰਤਾਂ ਨੇ ਘਰ ਦਾ ਕੰਮ ਕਰਨਾ ਹੁੰਦਾ ਹੈ, ਉਸੇ ਵੇਲੇ ਬਿਜਲੀ ਗੁੱਲ ਹੋ ਜਾਂਦੀ ਹੈ। ਉਧਰ ਸ਼ਾਮ ਨੂੰ ਜਦੋਂ ਦੁਕਾਨਦਾਰਾਂ ਦੇ ਕੰਮ ਦਾ ਪੀਕ ਟਾਈਮ ਹੁੰਦਾ ਹੈ ਅਤੇ ਵਿਦਿਆਰਥੀਆਂ ਨੇ ਪੜ੍ਹਾਈ ਕਰਨੀ ਹੁੰਦੀ ਹੈ, ਉਸ ਸਮੇਂ ਵੀ ਘੰਟਿਆਂ-ਬੱਧੀ ਬਿਜਲੀ ਨਹੀਂ ਆਉਂਦੀ। ਸਥਾਨਕ ਦੁਕਾਨਦਾਰਾਂ ਰਾਹੁਲ, ਸੋਨੀ ਅਤੇ ਸੁਨੀਲ ਨੇ ਦੱਸਿਆ ਕਿ ਸ਼ਾਮ ਨੂੰ ਬਿਜਲੀ ਨਾ ਹੋਣ ਕਾਰਨ ਉਨ੍ਹਾਂ ਦਾ ਕਾਰੋਬਾਰ ਠੱਪ ਹੋ ਜਾਂਦਾ ਹੈ। ਮੋਬਾਈਲ ਰੀਚਾਰਜ, ਫ਼ੋਟੋ ਸਟੇਟ, ਕੰਪਿਊਟਰ ਤੇ ਹੋਰ ਬਿਜਲੀ ਉਪਕਰਨ ਰੁਕ ਜਾਂਦੇ ਹਨ। ਉਧਰ ਘਰਾਂ ਵਿਚ ਇਨਵਰਟਰ ਵੀ ਜਵਾਬ ਦੇਣ ਲੱਗ ਪਏ ਹਨ। ਬੱਚਿਆਂ ਅਤੇ ਬਜ਼ੁਰਗਾਂ ਨੂੰ ਹਨੇਰੇ ਅਤੇ ਠੰਡ ਵਿਚ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਣੀ ਦੀ ਮੋਟਰ ਨਾ ਚੱਲਣ ਕਾਰਨ ਪਾਣੀ ਦੀ ਸਮੱਸਿਆ ਵੀ ਖੜ੍ਹੀ ਹੋ ਜਾਂਦੀ ਹੈ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਬਿਜਲੀ ਵਿਭਾਗ ਇਸ ਸਮੱਸਿਆ ਵੱਲ ਤੁਰੰਤ ਧਿਆਨ ਕਰੇ। ਜੇਕਰ ਕੱਟ ਲਗਾਉਣੇ ਹੀ ਹਨ ਤਾਂ ਪਹਿਲਾਂ ਤੋਂ ਸੂਚਨਾ ਦਿੱਤੀ ਜਾਵੇ ਅਤੇ ਫੀਡਰ ਦੀ ਮੁਰੰਮਤ ਕਰਕੇ ਬਿਜਲੀ ਸਪਲਾਈ ਨੂੰ ਨਿਰਵਿਘਨ ਕੀਤਾ ਜਾਵੇ। ਲੋਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਵੀ ਇਹੀ ਹਾਲ ਰਿਹਾ ਤਾਂ ਉਨ੍ਹਾਂ ਨੂੰ ਬਿਜਲੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਬਿਜਲੀ ਵਿਭਾਗ ਦੀ ਹੋਵੇਗੀ।
ਪਿਛਲੀ ਖ਼ਬਰ ਪਿੰਡ ਘੁੱਦਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 26 ਨੂੰ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਹੋਵੇਗੀ ਰਵਾਨਾ : ਡਿਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।