25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਭਗਤਾ ਭਾਈਕਾ, 25 ਨਵੰਬਰ (ਸੁਖਪਾਲ ਸਿੰਘ ਸੋਨੀ)-ਸੀ. ਐਮ.

ਅਜੀਤ ਡੈਸਕ 26-11-2026
ਭਗਤਾ ਭਾਈਕਾ, 25 ਨਵੰਬਰ (ਸੁਖਪਾਲ ਸਿੰਘ ਸੋਨੀ)-ਸੀ.ਐਮ.ਐਸ. ਗੁਰੂ ਕਾਸ਼ੀ ਪਬਲਿਕ ਸਕੂਲ, ਭਗਤਾ ਭਾਈਕਾ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ, ਸਤਿਕਾਰ ਅਤੇਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਧਾਰਮਿਕ ਸਮਾਗਮ ਵਿੱਚ ਉਤਸ਼ਾਹਨਾਲ ਭਾਗ ਲੈਂਦਿਆਂ ਗੁਰੂ ਸਾਹਿਬ ਵੱਲੋਂ ਉਚਾਰੀ ਹੋਈ ਬਾਣੀ ਸ੍ਰੀ ਜਪੁ ਜੀ ਸਾਹਿਬ ਦੇ ਪਾਠ, ਸ਼ਬਦ ਕੀਰਤਨ, ਕਵੀਸ਼ਰੀ ਅਤੇ ਵਾਹਿਗੁਰੂ ਸਿਮਰਨ ਰਾਹੀਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਅੰਮ੍ਰਿਤ ਵੇਲੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਤੇ ਦਸਵੀਂ ਵਿਖੇ ’ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ ’ਸ਼ਬਦ ਰਾਹੀਂ ਆਪਣੀ ਹਾਜ਼ਰੀਕੀਰਤਨ ਦੀ ਸੇਵਾ ਨਿਭਾ ਕੇ ਲਗਵਾਈ ਗਈ। ਇਸ ਉਪਰਾਲੇ ਨੇ ਵਿਦਿਆਰਥੀਆਂ ਅੰਦਰ ਧਾਰਮਿਕ ਅਤੇ ਨੈਤਿਕਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਇਲਾਕਾਨਿਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ’ਤੇ ਚੱਲਣਾ ਚਾਹੀਦਾ ਹੈ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਆਪਣੇ ਸੰਬੋਧਨ ਦੌਰਾਨ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ’ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਬਾਰੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਇਨ੍ਹਾਂ ਸਿੱਖਿਆਵਾਂ ਨੂੰਆਪਣੇ ਜੀਵਨ ਵਿੱਚ ਅਪਣਾਉਣ ਅਤੇ ਸੱਚਾਈ, ਇਮਾਨਦਾਰੀ, ਮਿਹਨਤ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀਸੇਵਾ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਸਕੂਲ ਵੱਲੋਂ ਮਨਾਇਆ ਗਿਆ ਇਹ ਧਾਰਮਿਕ ਸਮਾਗਮਵਿਦਿਆਰਥੀਆਂ ਅੰਦਰ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਪ੍ਰਤੀ ਸ਼ਰਧਾ ਅਤੇਸਤਿਕਾਰ ਦੀ ਭਾਵਨਾ ਪੈਦਾ ਕਰਨ ਵਿੱਚ ਸਾਰਥਕ ਸਾਬਤ ਹੋਇਆ।
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਦੀ ਖੁਸ਼ੀ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ’ ਚ ਜਸ਼ਨ 2027 ’ਚ ਅਕਾਲੀ-ਭਾਜਪਾ ਸਰਕਾਰ... ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਦਾ ਬਠਿੰਡਾ ਪੁੱਜਣ ’ਤੇ ਭਰਵਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।