25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਨੀਸ਼ ਨੇ ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ -2026 ’ ਚੋਂ ਜਿੱਤਿਆ ਦੋਹਰਾ ਸੋਨਾ ਨੌਜਵਾਨ ਨੇ 60 ਅਤੇ 600 ਮੀ. ਦੌੜ ’ਚੋਂ ਜਿੱਤੇ 2 ਸੋਨ ਤਗ਼ਮੇ

ਭੁੱਚੋ ਮੰਡੀ, 25 ਨਵੰਬਰ (ਪਰਵਿੰਦਰ ਸਿੰਘ ਜੌੜਾ)-ਪੰਜਾਬ ਸਰਕਾਰ ਵਲੋਂ ਲੁਧਿਆਣਾ ਵਿਖੇ ਕਰਵਾਈਆਂ ਗਈਆਂ ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਐਥਲੈਟਿਕਸ ’ਚੋਂ ਪੀ. ਐਮ.

ਅਜੀਤ ਡੈਸਕ 26-11-2026
ਭੁੱਚੋ ਮੰਡੀ, 25 ਨਵੰਬਰ (ਪਰਵਿੰਦਰ ਸਿੰਘ ਜੌੜਾ)-ਪੰਜਾਬ ਸਰਕਾਰ ਵਲੋਂ ਲੁਧਿਆਣਾ ਵਿਖੇ ਕਰਵਾਈਆਂ ਗਈਆਂ ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਐਥਲੈਟਿਕਸ ’ਚੋਂ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਵਾਲੀ ਦੇ ਮਨੀਸ਼ ਨੇ 2 ਸੋਨੇ ਦੇ ਤਗ਼ਮੇ ਆਪਣੇ ਨਾਂਅ ਕਰਦਿਆਂ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਂਅ ਰੌਸ਼ਨ ਕੀਤਾ ਹੈ। ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਵਾਲੀ ਵਿਖੇ ਪ੍ਰਿੰਸੀਪਲ ਪ੍ਰਦੀਪ ਕੁਮਾਰ ਵਲੋਂ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੇ ਜਗਦੀਸ਼ ਕੁਮਾਰ ਲੈਕਚਰਾਰ ਫਿਜ਼ੀਕਲ ਐਜ਼ੂਕੇਸ਼ਨ, ਰਜਿੰਦਰ ਕੁਮਾਰ ਪੀਟੀਆਈ ਅਤੇ ਐਥਲੀਟ ਮਨੀਸ਼ ਨੂੰ ਇਸ ਪ੍ਰਾਪਤੀ ਤੇ ਵਧਾਈ ਦਿੱਤੀ। ਜਗਦੀਸ਼ ਕੁਮਾਰ ਲੈਕਚਰਾਰ ਫਿਜ਼ੀਕਲ ਐਜ਼ੂਕੇਸ਼ਨ ਨੇ ਦੱਸਿਆ ਕਿ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਵਾਲੀ ਦੇ ਐਥਲੀਟ ਮਨੀਸ਼ ਨੇ ਲੜਕਿਆਂ ਦੇ ਅੰਡਰ-14 ਉਮਰ ਵਰਗ ’ਚ ਭਾਗ ਲ ੈਂਦਿਆਂ 60 ਮੀਟਰ ਦੌੜ ’ਚੋਂ ਸੂਬੇ ਭਰ ਦੇ ਐਥਲੀਟਾਂ ਨੂੰ ਪਛਾੜ ਕੇ ਸੋਨੇ ਦਾ ਤਗ਼ਮਾ ਆਪਣੇ ਨਾਂਅ ਕੀਤਾ ਅਤੇ 600 ਮੀਟਰ ਦੌੜ ’ਚ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਲ ਕਰਦਿਆਂ ਸੋਨੇ ਦਾ ਤਗ਼ਮਾ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ’ਚੋਂ ਪ੍ਰਤੀ ਈਵੈਂਟਸ 10 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਿੱਤੀ ਜਾਣੀ ਹੈ। ਮਨੀਸ਼ ਨੇ ਦੋ ਸੋਨ ਤਗ਼ਮੇ ਜਿੱਤ ਕੇ 20 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਵੀ ਜਿੱਤੀ ਹੈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵਲੋਂ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਵਿਧਾਨ ਸਭਾ ਦੀਆਂ ਵੋਟਾਂ ਲਈ ਸਰਗਰਮੀਆਂ ਤੇਜ਼ ਕਰਦਿਆ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਿੰਡ ਹਰਰਾਏਪੁਰ ਵਿਖੇ ਕੀਤੀ... ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਦੀ ਖੁਸ਼ੀ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ’ ਚ ਜਸ਼ਨ 2027 ’ਚ ਅਕਾਲੀ-ਭਾਜਪਾ ਸਰਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।