25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

25ਵਾਂ ਸ੍ਰੀ ਸ਼ਿਆਮ ਜਾਗਰਣ ’ਚ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਕਰਵਾਇਆ

ਰਾਮਪੁਰਾ ਫੂਲ, 25 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਸਥਾਨਕ ਸ਼ਹਿਰ ਵਿਖੇ ਸ਼੍ਰੀ ਸ਼ਿਆਮ ਪ੍ਰਚਾਰ ਮੰਡਲ, ਰਾਮਪੁਰਾ ਫੂਲ ਵਲੋਂ ਬੜੀ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਕਰਵਾਏ ਗਏ 25ਵੇਂ ਵਿਸ਼ਾਲ ਸ਼੍ਰੀ ਸ਼ਿਆਮ ਜਾਗਰਣ ਵਿਚ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪੂਰੀ ਸ਼ਰਧਾ ਭਾਵਨਾ ਨਾਲ ਬਾਬਾ ਸ਼ਿਆਮ ਜੀ ਦੇ ਦਰਬਾਰ ਵਿਚ ਹਾਜ਼ਰੀ ਲਗਵਾਈ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਮਨੁੱਖ ਨੂੰ ਰੂਹਾਨੀ ਸ਼ਾਂਤੀ ਪ੍ਰਦਾਨ ਕਰਦੇ ਹਨ ਅਤੇ ਸਮੂਹ ਸੰਗਤ ਦੀ ਅਥਾਹ ਸ਼ਰਧਾ ਤੇ ਭਗਤੀ ਭਾਵਨਾ ਨੂੰ ਦੇਖ ਕੇ ਮਨ ਨੂੰ ਬੇਹੱਦ ਆਤਮਿਕ ਸਕੂਨ ਮਿਲਿਆ ਹੈ।

ਅਜੀਤ ਡੈਸਕ 26-11-2026
ਰਾਮਪੁਰਾ ਫੂਲ, 25 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਸਥਾਨਕ ਸ਼ਹਿਰ ਵਿਖੇ ਸ਼੍ਰੀ ਸ਼ਿਆਮ ਪ੍ਰਚਾਰ ਮੰਡਲ, ਰਾਮਪੁਰਾ ਫੂਲ ਵਲੋਂ ਬੜੀ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਕਰਵਾਏ ਗਏ 25ਵੇਂ ਵਿਸ਼ਾਲ ਸ਼੍ਰੀ ਸ਼ਿਆਮ ਜਾਗਰਣ ਵਿਚ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪੂਰੀ ਸ਼ਰਧਾ ਭਾਵਨਾ ਨਾਲ ਬਾਬਾ ਸ਼ਿਆਮ ਜੀ ਦੇ ਦਰਬਾਰ ਵਿਚ ਹਾਜ਼ਰੀ ਲਗਵਾਈ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਮਨੁੱਖ ਨੂੰ ਰੂਹਾਨੀ ਸ਼ਾਂਤੀ ਪ੍ਰਦਾਨ ਕਰਦੇ ਹਨ ਅਤੇ ਸਮੂਹ ਸੰਗਤ ਦੀ ਅਥਾਹ ਸ਼ਰਧਾ ਤੇ ਭਗਤੀ ਭਾਵਨਾ ਨੂੰ ਦੇਖ ਕੇ ਮਨ ਨੂੰ ਬੇਹੱਦ ਆਤਮਿਕ ਸਕੂਨ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਪ੍ਰਮਾਤਮਾ ਅਤੇ ਬਾਬਾ ਸ਼ਿਆਮ ਜੀ ਦੇ ਚਰਨਾਂ ਵਿਚ ਸਮੁੱਚੇ ਇਲਾਕੇ ਅਤੇ ਪੰਜਾਬ ਦੀ ਚੜ੍ਹਦੀ ਕਲਾ, ਆਪਸੀ ਭਾਈਚਾਰਕ ਸਾਂਝ, ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਇਸ ਸ਼ਾਨਦਾਰ ਧਾਰਮਿਕ ਸਮਾਗਮ ਦੇ ਸਫ਼ਲ ਆਯੋਜਨ ਲਈ ਸਮੂਹ ਪ੍ਰਬੰਧਕਾਂ ਅਤੇ ਸ਼੍ਰੀ ਸ਼ਿਆਮ ਪ੍ਰਚਾਰ ਮੰਡਲ ਦੇ ਮੈਂਬਰਾਂ ਨੂੰ ਦਿਲੋਂ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਸੰਜੀਵ ਕੁਮਾਰ ਟੀਨਾ, ਮੁਕੇਸ਼ ਕੁਮਾਰ ਭੱਠੇ ਵਾਲੇ, ਕਮਲ ਕਾਂਤ, ਅਸ਼ੋਕ ਆੜ੍ਹਤੀਆਂ, ਰਾਕੇਸ਼ ਸਹਾਰਾ ਤੇ ਇਸ਼ੂ ਮੱਕੜ ਤੋਂ ਇਲਾਵਾ ਸ੍ਰੀ ਸ਼ਿਆਮ ਪ੍ਰਚਾਰ ਮੰਡਲ ਰਾਮਪੁਰਾ ਫੂਲ ਦੇ ਪ੍ਰਧਾਨ ਮਨੀਸ਼ ਗਰਗ, ਸੈਕਟਰੀ ਅਜੈ ਗਰਗ , ਕੈਸ਼ੀਅਰ ਮੁਨੀਸ਼ ਬਾਂਸਲ, ਮਹੇਸ਼ ਸਿੰਗਲਾ, ਰਾਜਨ ਬਾਂਸਲ, ਇਸ਼ਾਨ ਕਾਂਸਲ ਆਦਿ ਅਤੇ ਸ਼ਹਿਰ ਵਾਸੀਆ ਨੇ ਸ਼ਰਧਾ ਭਾਵਨਾ ਨਾਲ ਵੱਡੀ ਗਿਣਤੀ ਵਿਚ ਬਾਬਾ ਸ਼ਿਆਮ ਜੀ ਦੇ ਚਰਨਾਂ ਵਿਚ ਹਾਜ਼ਰੀ ਲਵਾਈ।
ਪਿਛਲੀ ਖ਼ਬਰ ਗਹਿਰੀ ਬੁੱਟਰ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਮਿਲਿਆ ਹੁੰਗਾਰਾ, 30 ਪਰਿਵਾਰ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਗੁਰਦੁਆਰਾ ਚੰਮੀਆਣਾ ਸਾਹਿਬ ਦਿਉਣ ਅਤੇ ਬੱਲੂਆਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।