ਗਹਿਰੀ ਬੁੱਟਰ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਮਿਲਿਆ ਹੁੰਗਾਰਾ, 30 ਪਰਿਵਾਰ ਪਾਰਟੀ ’ਚ ਸ਼ਾਮਿਲ
ਸੰਗਤ ਮੰਡੀ, 25 ਨਵੰਬਰ (ਸੁਖਤੇਜ ਧਾਲੀਵਾਲ)- ਪਿੰਡ ਗਹਿਰੀ ਬੁੱਟਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ 30 ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਦੇ ਸਿਰੋਪਾਉ ਪਹਿਨਾ ਕੇ ਪਾਰਟੀ ਵਿਚ ਸਵਾਗਤ ਕੀਤਾ।
ਅਜੀਤ ਡੈਸਕ
26-11-2026