27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਰਾਜ ਪੱਧਰੀ ਖੇਡਾਂ ਵਿਚ ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ ਨੇ ਤੀਜਾ ਸਥਾਨ ਹਾਸਲ ਕੀਤਾ

ਭਗਤਾ ਭਾਈਕਾ, 26 ਨਵੰਬਰ (ਸੁਖਪਾਲ ਸਿੰਘ ਸੋਨੀ)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਰਾਜ ਪੱਧਰੀ ਖੇਡਾਂ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਹੋਣਹਾਰ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਰਾਜ ਪੱਧਰੀ ਮੁਕਾਬਲਿਆਂ ਦੀ ਤਿਆਰੀ ਲਈ ਸਕੂਲ ਵਿਖੇ ਖਿਡਾਰੀਆਂ ਦਾ 15 ਦਿਨਾਂ ਦਾ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ।

ਅਜੀਤ ਡੈਸਕ 27-11-2026
ਭਗਤਾ ਭਾਈਕਾ, 26 ਨਵੰਬਰ (ਸੁਖਪਾਲ ਸਿੰਘ ਸੋਨੀ)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਰਾਜ ਪੱਧਰੀ ਖੇਡਾਂ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਹੋਣਹਾਰ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਰਾਜ ਪੱਧਰੀ ਮੁਕਾਬਲਿਆਂ ਦੀ ਤਿਆਰੀ ਲਈ ਸਕੂਲ ਵਿਖੇ ਖਿਡਾਰੀਆਂ ਦਾ 15 ਦਿਨਾਂ ਦਾ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ। ਮਿਹਨਤ ਉਪਰੰਤ ਰੂਪਨਗਰ ਵਿਖੇ ਹੋਏ ਰਾਜ ਪੱਧਰੀ ਮੁਕਾਬਲਿਆਂ ਵਿਚ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਪੰਜਾਬ ’ਚੋਂ ਤੀਜਾ ਸਥਾਨ ਹਾਸਲ ਕੀਤਾ। ਟੀਮ ਵਿਚ ਸਕੂਲ ਦੇ ਹੋਣਹਾਰ ਖਿਡਾਰੀ ਅਰਮਾਨ ਸਿੰਘ, ਅਰਮਾਨਦੀਪ ਸਿੰਘ, ਅਰਮਾਨ ਸਿੰਘ ਬਰਾੜ, ਗੁਰਨੂਰਪ੍ਰੀਤ ਸਿੰਘ, ਮਨਵੀਰ ਦਾਸ, ਮਨਵੀਰ ਸਿੰਘ, ਮਨਜੋਤ ਸਿੰਘ ਤੇ ਹਰਿੰਦਰ ਸਿੰਘ ਸ਼ਾਮਲ ਸਨ। ਟੀਮ ਦੇ ਸਾਰੇ ਖਿਡਾਰੀ ਕੇਸਾਧਾਰੀ ਸਨ। ਦੂਜੇ ਜ਼ਿਲ੍ਹਿਆਂ ਦੇ ਖਿਡਾਰੀਆਂ ਤੇ ਪ੍ਰਬੰਧਕਾਂ ਵਲੋਂ ਵੀ ਟੀਮ ਦੇ ਖੇਡ ਪ੍ਰਦਰਸ਼ਨ ਦੇ ਨਾਲ-ਨਾਲ ਉਨ੍ਹਾਂ ਦੇ ਅਨੁਸ਼ਾਸਨ ਤੇ ਸਿੱਖੀ ਸਰੂਪ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਪ੍ਰਾਪਤੀ ਤੇ ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਡੀ.ਪੀ.ਈ. ਸ਼ਮਸ਼ੇਰ ਸਿੰਘ ਤੇ ਕੋਚ ਆਕਾਸ਼ਦੀਪ ਸਿੰਘ ਨੇ ਵੀ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ।
ਪਿਛਲੀ ਖ਼ਬਰ ਜਸਕਰਨ ਸਿੰਘ ਪਟਵਾਰੀ ਹਲਕਾ ਇੰਚਾਰਜ ਦਿਹਾਤੀ ਬਠਿੰਡਾ ਨੇ ਪਿੰਡ-ਪਿੰਡ ਕੀਤੀਆਂ ਮੀਟਿੰਗਾਂ ਅਗਲੀ ਖ਼ਬਰ ਚੇਅਰਮੈਨ ਮਾਨ 1200 ਸਮਰਥਕਾਂ ਦੇ ਵਿਸ਼ਾਲ ਕਾਫ਼ਲੇ ਨਾਲ ਮੋਗਾ ਰੈਲੀ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।