ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ
ਸੀਂਗੋ ਮੰਡੀ , 26 ਨਵੰਬਰ ( ਪ੍ਰਿੰਸ ਗਰਗ )- ਸਤਿਗੁਰੂ ਪਬਲਿਕ ਸਕੂਲ , ਕਲਾਲਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ , ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ , ਜਿਸ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ ।
ਸੀਂਗੋ ਮੰਡੀ , 26 ਨਵੰਬਰ ( ਪ੍ਰਿੰਸ ਗਰਗ )- ਸਤਿਗੁਰੂ ਪਬਲਿਕ ਸਕੂਲ , ਕਲਾਲਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ , ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ , ਜਿਸ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਹੋਈ । ਸਕੂਲ ਦੇ ਸੰਗੀਤ ਅਧਿਆਪਕ ਗੁਰਅੰਮ੍ਰਿਤ ਸਿੰਘ ਜੀ ਵੱਲੋਂ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਉਪਰੰਤ ਅਰਦਾਸ ਬੇਨਤੀ ਕੀਤੀ ਗਈ । ਇਸ ਮੌਕੇ ਸਕੂਲ ਵਲੋਂ ਪ੍ਰਭਾਤ ਫੇਰੀ ਵੀ ਕੱਢੀ ਗਈ , ਜਿਸ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਰਧਾ ਨਾਲ ਭਾਗ ਲਿਆ । ਡਾ : ਹਰਵੰਤ ਗਿੱਰ ਵਲੋਂ ਪੂਜੀਆ ਮਦਾਨਾ ਦੀ ਸੇਵਾ ਵੀ ਕੀਤੀ ਗਈ । ਇਸ ਤੋਂ ਇਲਾਵਾ ਤਰਸੇਮ ਸਿੰਘ ਅਤੇ ਵੀਰਪਾਲ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ , ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ , ਸੱਚਾਈ , ਬਰਾਬਰਤਾ ਤੇ ਨਾਮ ਜਪਣ ਦੇ ਸੰਦੇਸ਼ ਬਾਰੇ ਜਾਣਕਾਰੀ ਦਿੱਤੀ ਗਈ । ਸਮਾਗਮ ਦਾ ਮਾਹੌਲ ਰੂਹਾਨੀ ਅਤੇ ਸ਼ਰਧਾਮਈ ਰਿਹਾ । ਇਸ ਮੌਕੇ ਸਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸੱਚਾਈ , ਸੇਵਾ , ਨਿਮਰਤਾ ਤੇ ਪਿਆਰ ਦੇ ਰਾਹ ’ ਤੇ ਚੱਲਣ ਦਾ ਸੰਦੇਸ਼ ਲਿਆ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਧੂ ਬਾਂਸਲ ਵਲੋਂ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ , ਸੱਚਾਈ , ਨਿਮਰਤਾ , ਦਇਆ , ਸੇਵਾ ਅਤੇ ਆਪਸੀ ਪਿਆਰ ਦੇ ਰਾਹ ’ ਤੇ ਚੱਲਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਾਡੇ ਜੀਵਨ ਲਈ ਚਾਨਣ ਮੁਨਾਰਾ ਹਨ ਅਤੇ ਸਾਨੂੰ ਇਕ ਚੰਗਾ ਇਨਸਾਨ ਬਣਨ ਦਾ ਰਾਹ ਦਿਖਾਉਂਦੀਆਂ ਹਨ ।