ਅਰਦਾਸ ‘ਚ ਸ਼ਾਮਿਲ ਸੰਗਤਾਂ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਸੰਧਿਆ ਦਾਸ ਵਿਖੇ ਕਰਵਾਇਆ ਧਾਰਮਿਕ ਸਮਾਗਮ
ਤਲਵੰਡੀ ਸਾਬੋ, 26 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੁੱਚੇ ਸਿੱਖ ਜਗਤ ਵਾਂਗ ਉਕਤ ਇਲਾਕੇ ਦੇ ਪਿੰਡਾਂ ਦੇ ਧਾਰਮਿਕ ਸਥਾਨਾਂ ਵਿਖੇ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸੇ ਲੜੀ ‘ਚ ਪਿੰਡ ਜਗਾ ਰਾਮ ਤੀਰਥ ਦੇ ਪ੍ਰਸਿੱਧ ਡੇਰਾ ਬਾਬਾ ਸੰਧਿਆ ਦਾਸ ਵਿਖੇ ਵੀ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀਆਂ ਭਰੀਆਂ।
ਅਜੀਤ ਡੈਸਕ
27-11-2026