ਆਕਸਫੋਰਡ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ
ਭਗਤਾ ਭਾਈਕਾ, 26 ਨਵੰਬਰ (ਸੁਖਪਾਲ ਸਿੰਘ ਸੋਨੀ)- ‘ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈਕਾ’ ਇਲਾਕੇ ਦੀ ਇੱਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿਚ ਹਰ ਵਿਸ਼ੇਸ਼ ਦਿਵਸ ਨੂੰ ਬੜੇ ਵਿਲੱਖਣ ਢੰਗ ਨਾਲ ਮਨਾਇਆ ਜਾਂਦਾ ਹੈ। ਇਸ ਸੰਸਥਾ ਵਿਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।
ਭਗਤਾ ਭਾਈਕਾ, 26 ਨਵੰਬਰ (ਸੁਖਪਾਲ ਸਿੰਘ ਸੋਨੀ)- ‘ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈਕਾ’ ਇਲਾਕੇ ਦੀ ਇੱਕ ਅਜਿਹੀ ਮਾਣਮੱਤੀ ਸੰਸਥਾ ਹੈ, ਜਿਸ ਵਿਚ ਹਰ ਵਿਸ਼ੇਸ਼ ਦਿਵਸ ਨੂੰ ਬੜੇ ਵਿਲੱਖਣ ਢੰਗ ਨਾਲ ਮਨਾਇਆ ਜਾਂਦਾ ਹੈ। ਇਸ ਸੰਸਥਾ ਵਿਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਧਾਰਮਿਕ ਸਮਾਗਮ ਦਾ ਆਗਮਨ ਸ਼ਬਦ ਗਾਇਨ ਨਾਲ ਹੋਇਆ। ਇਸ ਸਮੇਂ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਰਸਭਿੰਨਾ ਸ਼ਬਦ ਗਾਇਨ ਕੀਤਾ ਗਿਆ। ਵਿਦਿਆਰਥੀਆਂ ਵਲੋਂ ਇਕਾਗਰ ਮਨ ਹੋ ਕੇ ‘ਜਪੁਜੀ ਸਾਹਿਬ’ ਦੇ ਪਾਠ ਵੀ ਕੀਤੇ ਗਏ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ’ਤੇ ਵਿਸ਼ੇਸ ਜ਼ੋਰ ਦਿੱਤਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮ ਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਸਰਪੰਚ (ਵਿੱਤ-ਸਕੱਤਰ) ਤੇ ਕੁਆਰਡੀਨੇਟਰਜ਼ ਨੇ ਵੀ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।