ਮਲੂਕਾ ਦੇ ਕੌਂਸਲਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਮਲੂਕਾ ਨਾਲ ਮੁਲਾਕਾਤ
ਬਠਿੰਡਾ, 27 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਸੂਬੇ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਰਾਜਨੀਤਕ ਧਿਰਾਂ ਤਾਂ ਪਹਿਲਾਂ ਹੀ ਸਰਗਰਮ ਸਨ ਤੇ ਅਕਾਲੀ ਦਲ-ਭਾਜਪਾ ਦੇ ਸਿਆਸੀ ਗੱਠਜੋੜ ਨਾਲ ਸੂਬੇ ’ਚ ਸਿਆਸੀ ਸਰਗਰਮੀਆਂ ਨੇ ਤੇਜ਼ੀ ਫੜ ਲਈ ਹੈ। ਮਲੂਕਾ ਤੋਂ ਕੌਂਸਲਰਾਂ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨਾਲ ਮੁਲਾਕਾਤ ਕੀਤੀ ਅਤੇ ਕੌਂਸਲਰ ਬ੍ਰਿਸ਼ਪਾਲ ਸਿੰਘ, ਬਲਤੇਜ ਸਿੰਘ, ਕਰਤਾਰ ਸਿੰਘ, ਮਨਦੀਪ ਕੁਮਾਰ, ਹਰਜੀਤ ਸਿੰਘ, ਗੁਰਤੇਜ ਸਿੰਘ ਨੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਭਾਜਪਾ ਤੇ ਅਕਾਲੀ ਦਲ ਦੇ ਗੱਠਜੋੜ ਦੀ ਵਧਾਈ ਦਿੱਤੀ।
ਬਠਿੰਡਾ, 27 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਸੂਬੇ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਰਾਜਨੀਤਕ ਧਿਰਾਂ ਤਾਂ ਪਹਿਲਾਂ ਹੀ ਸਰਗਰਮ ਸਨ ਤੇ ਅਕਾਲੀ ਦਲ-ਭਾਜਪਾ ਦੇ ਸਿਆਸੀ ਗੱਠਜੋੜ ਨਾਲ ਸੂਬੇ ’ਚ ਸਿਆਸੀ ਸਰਗਰਮੀਆਂ ਨੇ ਤੇਜ਼ੀ ਫੜ ਲਈ ਹੈ। ਮਲੂਕਾ ਤੋਂ ਕੌਂਸਲਰਾਂ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨਾਲ ਮੁਲਾਕਾਤ ਕੀਤੀ ਅਤੇ ਕੌਂਸਲਰ ਬ੍ਰਿਸ਼ਪਾਲ ਸਿੰਘ, ਬਲਤੇਜ ਸਿੰਘ, ਕਰਤਾਰ ਸਿੰਘ, ਮਨਦੀਪ ਕੁਮਾਰ, ਹਰਜੀਤ ਸਿੰਘ, ਗੁਰਤੇਜ ਸਿੰਘ ਨੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਭਾਜਪਾ ਤੇ ਅਕਾਲੀ ਦਲ ਦੇ ਗੱਠਜੋੜ ਦੀ ਵਧਾਈ ਦਿੱਤੀ। ਗੁਰਪ੍ਰੀਤ ਸਿੰਘ ਮਲੂਕਾ ਨੇ ਸਾਰੇ ਕੌਂਸਲਰਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਭਾਜਪਾ ਬੇਸ਼ੱਕ ਲੰਬੇ ਸਮੇਂ ਤੋਂ ਸਾਰੀਆਂ 117 ਸੀਟਾਂ ’ਤੇ ਚੋਣਾਂ ਲੜਨ ਦੀ ਤਿਆਰੀ ਕਰ ਰਹੀ ਸੀ, ਪਰ ਪੰਜਾਬ ’ਚ ਆਪਸੀ ਭਾਈਚਾਰੇ ਦੀ ਮਜ਼ਬੂਤੀ ਅਤੇ ਪੰਜਾਬ ਦੀ ਤਰੱਕੀ ਲਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਗੱਠਜੋੜ ਦਾ ਫ਼ੈਸਲਾ ਕੀਤਾ ਹੈ। ਦੋਨੋ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਦੀ ਮੰਗ ’ਤੇ ਹੀ ਫੁੱਲ ਚੜਾਏ ਹਨ। ਮਲੂਕਾ ਨੇ ਕਿਹਾ ਕਿ ਸੀਟਾਂ ਦੀ ਵੰਡ ਦਾ ਫ਼ੈਸਲਾ ਦੋਨੇਂ ਪਾਰਟੀਆਂ ਦੇ ਵੱਡੇ ਆਗੂ ਮਿਲਕੇ ਕਰਣਗੇ। ਜਿਸ ਲਈ ਜ਼ਿਲ੍ਹਾ ਪ੍ਰਧਾਨਾਂ ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ ਹਨ। ਬਠਿੰਡਾ ਹਲਕੇ ’ਚ ਭਾਜਪਾ ਦੇ ਹਿੱਸੇ ਆਉਣ ਵਾਲੀਆਂ ਸੀਟਾਂ ਬਾਰੇ ਮਲੂਕਾ ਨੇ ਕਿਹਾ ਕਿ ਜਿੱਤਣ ਦੀ ਸਮਰੱਥਾ ਦੇ ਅਧਾਰ ’ ਤੇ ਹੀ ਫ਼ੈਸਲੇ ਕੀਤੇ ਜਾਣਗੇ। ਭਾਜਪਾ ਤੇ ਅਕਾਲੀ ਦਲ ਪਹਿਲਾਂ ਵੀ ਗੱਠਜੋੜ ਦੀਆਂ ਸਰਕਾਰਾਂ ਚਲਾਉਂਦੇ ਰਹੇ ਹਨ ਤੇ ਉਹ ਸੂਬੇ ’ਚ ਸਭ ਤੋਂ ਵੱਧ ਕਾਮਯਾਬ ਰਹੀਆਂ ਸਨ, ਆਉਣ ਵਾਲੀਆਂ ਚੋਣਾਂ ’ਚ ਵੀ ਗੱਠਜੋੜ ਵੱਡੀ ਜਿੱਤ ਪ੍ਰਾਪਤ ਕਰੇਗਾ। ਮਲੂਕਾ ਦੇ ਕੌਂਸਲਰਾਂ ਨੇ ਕਿਹਾ ਕਿ ਅਕਾਲੀ ਦਲ ਜ਼ਿਲ੍ਹੇ ’ਚ ਭਾਜਪਾ ਨੂੰ ਮਿਲਣ ਵਾਲੀਆਂ ਸੀਟਾਂ ’ਤੇ ਤਨਦੇਹੀ ਨਾਲ ਕੰਮ ਕਰੇਗਾ। ਪੈੱ੍ਰਸ ਨਾਲ ਇਹ ਜਾਣਕਾਰੀ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਸਾਂਝੀ ਕੀਤੀ।