29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰੂ ਗੋਬਿੰਦ ਸਿੰਘ ਸਕੂਲ , ਮਲੂਕਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ ਉਤਸ਼ਾਹ ਨਾਲ ਸੰਪੰਨ

ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਵਿਗਿਆਨਕ ਸੋਚ ਨਾਲ ਜੋੜਨ ਦੇ ਉਦੇਸ਼ ਨਾਲ ਸਾਇੰਸ ਸਿਟੀ, ਕਪੂਰਥਲਾ ਦਾ ਵਿਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇਸਾਇੰਸ ਸਿਟੀ ਵਿਖੇ ਵਿਗਿਆਨ ਨਾਲ ਸਬੰਧਤ ਵੱਖ-ਵੱਖ ਮਾਡਲਾਂ, ਪ੍ਰਦਰਸ਼ਨੀਆਂ ਅਤੇ ਆਧੁਨਿਕ ਤਕਨੀਕਾਂ ਬਾਰੇਜਾਣਕਾਰੀ ਪ੍ਰਾਪਤ ਕੀਤੀ।

ਅਜੀਤ ਡੈਸਕ 29-11-2026
ਭਗਤਾ ਭਾਈਕਾ, 28 ਨਵੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਵਿਗਿਆਨਕ ਸੋਚ ਨਾਲ ਜੋੜਨ ਦੇ ਉਦੇਸ਼ ਨਾਲ ਸਾਇੰਸ ਸਿਟੀ, ਕਪੂਰਥਲਾ ਦਾ ਵਿਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇਸਾਇੰਸ ਸਿਟੀ ਵਿਖੇ ਵਿਗਿਆਨ ਨਾਲ ਸਬੰਧਤ ਵੱਖ-ਵੱਖ ਮਾਡਲਾਂ, ਪ੍ਰਦਰਸ਼ਨੀਆਂ ਅਤੇ ਆਧੁਨਿਕ ਤਕਨੀਕਾਂ ਬਾਰੇਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਵਿਗਿਆਨਕ ਸਿਧਾਂਤਾਂ ਨੂੰ ਪ੍ਰਯੋਗਾਂ ਅਤੇ ਦਿਲਚਸਪ ਗਤੀਵਿਧੀਆਂ ਰਾਹੀਂ ਸਮਝਿਆ। ਇਸ ਦੌਰੇ ਨੇ ਵਿਦਿਆਰਥੀਆਂ ਦੀ ਜਗਿਆਸਾ ਨੂੰ ਹੋਰ ਵਧਾਇਆ ਅਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇਨਾਲ-ਨਾਲ ਵਿਹਾਰਕ ਗਿਆਨ ਪ੍ਰਾਪਤ ਕਰਨ ਦਾ ਮੌਕਾ ਦਿੱਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਗਿਆਨਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਦਿਲਚਸਪੀ ਨੂੰ ਉਤਸ਼ਾਹਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਵਿਦਿਅਕ ਦੌਰੇਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਵਿਗਿਆਨਕ ਦ੍ਰਿਸ਼ਟੀਕੋਣ ਅਤੇ ਨਵੀਆਂ ਚੀਜ਼ਾਂ ਸਿੱਖਣ ਦੀ ਰੁਚੀ ਨੂੰਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਸਕੂਲ ਵਲੋਂ ਭਵਿੱਖ ਵਿੱਚ ਵੀਵਿਦਿਆਰਥੀਆਂ ਨੂੰ ਅਜਿਹੇ ਗਿਆਨਵਰਧਕ ਮੌਕੇ ਪ੍ਰਦਾਨ ਕੀਤੇ ਜਾਂਦੇ ਰਹਿਣਗੇ। ਇਹ ਦੌਰਾ ਵਿਦਿਆਰਥੀਆਂ ਲਈ ਗਿਆਨ, ਮਨੋਰੰਜਨ ਅਤੇ ਨਵੇਂ ਤਜਰਬਿਆਂ ਨਾਲ ਭਰਪੂਰ ਯਾਦਗਾਰੀ ਅਨੁਭਵ ਸਾਬਤ ਹੋਇਆ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਅਧਿਆਪਕ ਕੁਲਦੀਪ ਸਿੰਘ, ਇੰਦਰਜੀਤ ਸਿੰਘ, ਗੁਰਜੀਤ ਕੌਰ (ਪੀ.ਆਰ.ਟੀ. ਸਾਇੰਸ ਅਧਿਆਪਕਾ), ਸਸ਼ਪ੍ਰੀਤ ਕੌਰ (ਪੀ.ਜੀ.ਟੀ. ਫਿਜ਼ਿਕਸ), ਮਨਪ੍ਰੀਤ ਕੌਰ, ਸੁਦੇਸ਼ ਰਾਣੀ ਅਤੇ ਕੁਲਵਿੰਦਰ ਕੌਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਖ਼ਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ ਬਠਿੰਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਰੱਖਿਆ 33 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।