29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਖ਼ਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ ਬਠਿੰਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਬਠਿੰਡਾ, 28 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਖ਼ਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ ਬਠਿੰਡਾ ਵਿਖੇ ਸਿੱਖ ਧਰਮ ਦੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੇ ਚਰਨਾਂ ‘ਚ ਨਤਮਸਤਕ ਹੁੰਦਿਆਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।

ਖ਼ਾਲਸਾ ਦੀਵਾਨ ਸ੍ਰੀ ਗੁਰਦੁਆਰਾ ਸਿੰਘ ਸਭਾ ਵਿਖੇ ਡਾ. ਗੁਰਿੰਦਰ ਸਿੰਘ ਬਟਾਲਾ ਕੀਰਤਨ ਕਰਦੇ ਹੋਏ। ਅਜੀਤ ਤਸਵੀਰ 29-11-2026
ਬਠਿੰਡਾ, 28 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਖ਼ਾਲਸਾ ਦੀਵਾਨ ਗੁਰਦੁਆਰਾ ਸਿੰਘ ਸਭਾ ਬਠਿੰਡਾ ਵਿਖੇ ਸਿੱਖ ਧਰਮ ਦੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੇ ਚਰਨਾਂ ‘ਚ ਨਤਮਸਤਕ ਹੁੰਦਿਆਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਡਾ. ਗੁਰਿੰਦਰ ਸਿੰਘ ਜੀ ਬਟਾਲਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਵਲੋਂ ਆਪਣੀ ਸੁਰੀਲੀ ਆਵਾਜ਼ ਵਿਚ ਰਸਭਿੰਨਾ ਗੁਰਬਾਣੀ ਕੀਰਤਨ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਰਚਿਤ ਬਾਣੀ ਅਤੇ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ, ਜਿਸ ਨਾਲ ਸਮੁੱਚਾ ਗੁਰਦੁਆਰਾ ਸਾਹਿਬ ਰੂਹਾਨੀ ਰੰਗ ਵਿਚ ਰੰਗਿਆ ਗਿਆ। ਕੀਰਤਨ ਦੌਰਾਨ ਸੰਗਤਾਂ ਨੇ ਇਕਾਗਰਤਾ ਅਤੇ ਸ਼ਰਧਾ ਨਾਲ ਗੁਰੂ ਜਸ ਸਰਵਣ ਕੀਤਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ। ਇਸ ਮੌਕੇ ਮੁੱਖ ਸੇਵਾਦਾਰ ਹਰਦੀਪਕ ਸਿੰਘ ਖ਼ਾਲਸਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦੇ ਸਿਧਾਂਤ ਕਿਰਤ ਕਰੋ, ਵੰਡ ਛੱਕੋਂ, ਨਾਮ ਜਪੋ ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਦੂਰੋਂ ਨੇੜਿਓਂ ਪਹੁੰਚੇ ਪਤਵੰਤੇ ਸੱਜਣਾਂ ਨੇ ਆਪਣੀ ਹਾਜ਼ਰੀ ਲਵਾਈ। ਅਖੀਰ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਉਪ ਮੰਡਲ ਮੈਜਿਸਟ੍ਰੇਟ ਵਲੋਂ ਕਮਿਊਨਿਟੀ ਵਿਚਾਰ-ਵਟਾਂਦਰਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ , ਮਲੂਕਾ ਦੇ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ ਉਤਸ਼ਾਹ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।