30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨੈਸ਼ਨਲ ਅਥਲੈਟਿਕਸ ਰੇਸਾਂ ਵਿਚ ਗੋਲਡ ਮੈਡਲ ਜੇਤੂ ਖਿਡਾਰਨ ਚੇਅਰਮੈਨ ਮਾਨ ਵਲੋਂ ਸਨਮਾਨ

ਭਗਤਾ ਭਾਈਕਾ, 29 ਨਵੰਬਰ (ਸੁਖਪਾਲ ਸਿੰਘ ਸੋਨੀ)-ਅੱਜ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਅਤੇ ਸੂਬਾ ਸਕੱਤਰ ਆਮ ਆਦਮੀ ਪਾਰਟੀ ਇੰਦਰਜੀਤ ਸਿੰਘ ਮਾਨ ਵਲੋਂ ਭਗਤਾ ਭਾਈਕਾ ਦੇ ਸੇਵਕ ਸਿੰਘ ਦੀ ਹੋਣਹਾਰ ਸਪੁੱਤਰੀ ਅਤੇ ਉੱਭਰਦੀ ਖਿਡਾਰਨ ਖੁਸ਼ਵੀਰ ਕੌਰ ਨੂੰ ਨੈਸ਼ਨਲ ਐਥਲੈਟਿਕਸ ਰੇਸਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤਣ ’ਤੇ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ ਗਈ ਅਤੇ ਹੌਸਲਾ ਅਫ਼ਜ਼ਾਈ ਵਜੋਂ ਸਨਮਾਨ ਰਾਸ਼ੀ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਖੁਸ਼ਵੀਰ ਕੌਰ ਦੀ ਇਹ ਸ਼ਾਨਦਾਰ ਪ੍ਰਾਪਤੀ ਨਾ ਸਿਰਫ਼ ਉਸਦੇ ਪਰਿਵਾਰ ਲਈ, ਸਗੋਂ ਪੂਰੇ ਹਲਕਾ ਰਾਮਪੁਰਾ ਫੂਲ ਅਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ।

ਅਜੀਤ ਡੈਸਕ 30-11-2026
ਭਗਤਾ ਭਾਈਕਾ, 29 ਨਵੰਬਰ (ਸੁਖਪਾਲ ਸਿੰਘ ਸੋਨੀ)-ਅੱਜ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਅਤੇ ਸੂਬਾ ਸਕੱਤਰ ਆਮ ਆਦਮੀ ਪਾਰਟੀ ਇੰਦਰਜੀਤ ਸਿੰਘ ਮਾਨ ਵਲੋਂ ਭਗਤਾ ਭਾਈਕਾ ਦੇ ਸੇਵਕ ਸਿੰਘ ਦੀ ਹੋਣਹਾਰ ਸਪੁੱਤਰੀ ਅਤੇ ਉੱਭਰਦੀ ਖਿਡਾਰਨ ਖੁਸ਼ਵੀਰ ਕੌਰ ਨੂੰ ਨੈਸ਼ਨਲ ਐਥਲੈਟਿਕਸ ਰੇਸਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤਣ ’ਤੇ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ ਗਈ ਅਤੇ ਹੌਸਲਾ ਅਫ਼ਜ਼ਾਈ ਵਜੋਂ ਸਨਮਾਨ ਰਾਸ਼ੀ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਖੁਸ਼ਵੀਰ ਕੌਰ ਦੀ ਇਹ ਸ਼ਾਨਦਾਰ ਪ੍ਰਾਪਤੀ ਨਾ ਸਿਰਫ਼ ਉਸਦੇ ਪਰਿਵਾਰ ਲਈ, ਸਗੋਂ ਪੂਰੇ ਹਲਕਾ ਰਾਮਪੁਰਾ ਫੂਲ ਅਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਧੀਆਂ ਅੱਜ ਹਰ ਖੇਤਰ ਵਿਚ ਆਪਣੀ ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਨਵੀਆਂ ਮੰਜ਼ਿਲਾਂ ਸਰ ਕਰ ਰਹੀਆਂ ਹਨ। ਖੁਸ਼ਵੀਰ ਕੌਰ ਵਰਗੀਆਂ ਹੋਣਹਾਰ ਧੀਆਂ ਦੀਆਂ ਪ੍ਰਾਪਤੀਆਂ ਸਮਾਜ ਦੀਆਂ ਹੋਰ ਧੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਖੇਡਾਂ ਦੇ ਖੇਤਰ ਵਿਚ ਹੋਰ ਮਿਹਨਤ ਕਰਕੇ ਦੇਸ਼ ਅਤੇ ਪੰਜਾਬ ਦਾ ਨਾਮ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਰੌਸ਼ਨ ਕਰ ਸਕਣ। ਇਸ ਸਮੇਂ ਯੂਥ ਵਿੰਗ ਜ਼ਿਲ੍ਹਾ ਵਾਈਸ ਪ੍ਰਧਾਨ ਰਣਧੀਰ ਸਿੰਘ ਧੀਰਾ, ਸੁਖਵਿੰਦਰ ਜਵੰਧਾ, ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਭਗਤਾ, ਮਨੀ ਬਰਾੜ, ਮੁੰਦਰੀ ਭਗਤਾ, ਪੱਪਾ ਸਿੰਘ ਭਗਤਾ, ਹਲਕਾ ਕੋਆਰਡੀਨੇਟਰ ਗੁਰਿੰਦਰਵੀਰ ਬਰਾੜ, ਐੱਸ. ਸੀ ਵਿੰਗ ਹਲਕਾ ਕੋਆਰਡੀਨੇਟਰ ਏਕਮ ਸਿੱਧੂ, ਸੁਖਚੈਨ ਸਿੰਘ ਚੈਨਾ, ਦਰਸ਼ੀ ਸਿੰਘ ਵੜਿੰਗ, ਕ੍ਰਿਸ਼ਨ ਕੁਮਾਰ ਭੋਲਾ ਸਿੰਗਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਮਪੁਰਾ ਫੂਲ ਦੀ ਹੋਈ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਗੱਠਜੋੜ ਉਪਰੰਤ ਪਿੰਡ ਮਲੂਕਾ ਵਿਖੇ ਅਕਾਲੀ-ਭਾਜਪਾ ਆਗੂਆਂ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।