30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਬਣਾਏ ਗਏ ਜਗਪਾਲ ਸਿੰਘ ਅਬੁਲਖੁਰਾਣਾ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ , 29 ਨਵੰਬਰ ( ਰਣਜੀਤ ਸਿੰਘ ਰਾਜੂ )- ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਲੰਘੇ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ( ਸੰਗਠਨ ) ਨਿਯੁਕਤ ਕੀਤੇ ਗਏ ਜਗਪਾਲ ਸਿੰਘ ਅਬੁਲਖੁਰਾਣਾ ਅੱਜ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ । ਦੱਸਣਾ ਬਣਦਾ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੇ ਦਸਤਖਤਾਂ ਹੇਠ 28 ਨਵੰਬਰ ਨੂੰ ਜਾਰੀ ਇੱਕ ਪੱਤਰ ਮੁਤਾਬਿਕ ਜਗਪਾਲ ਸਿੰਘ ਅਬੁਲਖੁਰਾਣਾ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ( ਸੰਗਠਨ ) ਨਿਯੁਕਤ ਕੀਤਾ ਗਿਆ ਹੈ ਅਤੇ ਉਕਤ ਨਿਯੁਕਤੀ ਦੇ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਪੁੱਜਣ ’ ਤੇ ਉਨ੍ਹਾਂ ਨੂੰ ਹਲਕਾ ਤਲਵੰਡੀ ਸਾਬੋ ਚ ਕਾਂਗਰਸ ਵਲੋਂ ਸਰਗਰਮ ਮਨਜੀਤ ਸਿੰਘ ਕੋਟਫੱਤਾ ਮੀਡੀਆ ਪੈਨਲਿਸਟ ਪੰਜਾਬ ਕਾਂਗਰਸ ਵੱਲੋਂ ਜੀ ਆਇਆਂ ਆਖਿਆ ਗਿਆ ।

ਅਜੀਤ ਡੈਸਕ 30-11-2026
ਤਲਵੰਡੀ ਸਾਬੋ , 29 ਨਵੰਬਰ ( ਰਣਜੀਤ ਸਿੰਘ ਰਾਜੂ )- ਕੁਲ ਹਿੰਦ ਕਾਂਗਰਸ ਕਮੇਟੀ ਵਲੋਂ ਲੰਘੇ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ( ਸੰਗਠਨ ) ਨਿਯੁਕਤ ਕੀਤੇ ਗਏ ਜਗਪਾਲ ਸਿੰਘ ਅਬੁਲਖੁਰਾਣਾ ਅੱਜ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ । ਦੱਸਣਾ ਬਣਦਾ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੇ ਦਸਤਖਤਾਂ ਹੇਠ 28 ਨਵੰਬਰ ਨੂੰ ਜਾਰੀ ਇੱਕ ਪੱਤਰ ਮੁਤਾਬਿਕ ਜਗਪਾਲ ਸਿੰਘ ਅਬੁਲਖੁਰਾਣਾ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ( ਸੰਗਠਨ ) ਨਿਯੁਕਤ ਕੀਤਾ ਗਿਆ ਹੈ ਅਤੇ ਉਕਤ ਨਿਯੁਕਤੀ ਦੇ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਪੁੱਜਣ ’ ਤੇ ਉਨ੍ਹਾਂ ਨੂੰ ਹਲਕਾ ਤਲਵੰਡੀ ਸਾਬੋ ਚ ਕਾਂਗਰਸ ਵਲੋਂ ਸਰਗਰਮ ਮਨਜੀਤ ਸਿੰਘ ਕੋਟਫੱਤਾ ਮੀਡੀਆ ਪੈਨਲਿਸਟ ਪੰਜਾਬ ਕਾਂਗਰਸ ਵੱਲੋਂ ਜੀ ਆਇਆਂ ਆਖਿਆ ਗਿਆ । ਜਗਪਾਲ ਸਿੰਘ ਅਬੁਲਖੁਰਾਣਾ ਨੇ ਤਖਤ ਸਾਹਿਬ ਮੱਥਾ ਟੇਕਦਿਆਂ ਕੁਝ ਸਮਾਂ ਕੀਰਤਨ ਸ੍ਰਵਣ ਕੀਤਾ ਅਤੇ ਸ਼ੁਕਰਾਨੇ ਦੀ ਅਰਦਾਸ ਵੀ ਕੀਤੀ । ਮੱਥਾ ਟੇਕਣ ਉਪਰੰਤ ਗੱਲਬਾਤ ਦੌਰਾਨ ਉਨ੍ਹਾਂ ਆਪਣੀ ਨਿਯੁਕਤੀ ਤੇ ਲੋਕ ਸਭਾ ‘ ਚ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ , ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ , ਪ੍ਰਧਾਨ ਪਰਗਟ ਸਿੰਘ ਸਮੇਤ ਸਮੁੱਚੀ ਆਲਾਕਮਾਨ ਦਾ ਧੰਨਵਾਦ ਕਰਦਿਆਂ ਯਕੀਨ ਦਵਾਇਆ ਕਿ ਉਹ ਕਾਂਗਰਸ ਦੀ ਸੰਗਠਨਾਤਮਿਕ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨਗੇ । ਉੱਧਰ ਤਲਵੰਡੀ ਸਾਬੋ ਹਲਕੇ ‘ ਚ ਸਰਗਰਮ ਕਾਂਗਰਸੀ ਆਗੂ ਮਨਜੀਤ ਸਿੰਘ ਕੋਟਫੱਤਾ ਨੇ ਜਗਪਾਲ ਸਿੰਘ ਅਬੁਲਖੁਰਾਣਾ ਦੀ ਨਿਯੁਕਤੀ ਦੇ ਨਾਲ ਨਾਲ ਹੈਪੀ ਖੇੜਾ ਨੂੰ ਜਨਰਲ ਸਕੱਤਰ ਦਫ਼ਤਰ ( ਪ੍ਰਸ਼ਾਸਨ ) ਨਿਯੁਕਤ ਕੀਤੇ ਜਾਣ ਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਸਮੁੱਚੀ ਆਲਾਕਮਾਨ ਦਾ ਧੰਨਵਾਦ ਕੀਤਾ । ਇਸ ਮੌਕੇ ਅਬੁਲਖੁਰਾਣਾ ਦੇ ਨਾਲ ਹਲਕਾ ਲੰਬੀ ਤੋਂ ਕਾਫੀ ਕਾਂਗਰਸੀ ਆਗੂ ਪੁੱਜੇ ਹੋਏ ਸਨ ।
ਪਿਛਲੀ ਖ਼ਬਰ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਨਸ਼ਾ ਮੁਕਤੀ ਲਈ 2027 ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣਾ ਜ਼ਰੂਰੀ : ਓਮ ਪ੍ਰਕਾਸ਼ ਸ਼... ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਰਾਮਪੁਰਾ ਫੂਲ ਦੀ ਹੋਈ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।