14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ’ਚ ਬਲਾਕ ਪੱਧਰੀ ਕ੍ਰਿਕਟ ਟੂਰਨਾਮੈਂਟ 17 ਤੋਂ 26 ਤੱਕ

ਬਠਿੰਡਾ, 13 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਮੁੜ ਪੰਜਾਬ ਦਾ ਸੱਭਿਆਚਾਰ ਬਣਾਉਣ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਬਠਿੰਡਾ ’ਚ ਬਲਾਕ ਪੱਧਰੀ ਖੇਡਾਂ ਜਾਰੀ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿਚ ਬਲਾਕ ਪੱਧਰੀ ਕ੍ਰਿਕਟ ਟੂਰਨਾਮੈਂਟ 17 ਤੋਂ 26 ਸਤੰਬਰ 2026 ਤੱਕ ਵੱਖ-ਵੱਖ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਵਿਚ ਕਰਵਾਏ ਜਾਣਗੇ।

ਅਜੀਤ ਡੈਸਕ 14-09-2026
ਬਠਿੰਡਾ, 13 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਮੁੜ ਪੰਜਾਬ ਦਾ ਸੱਭਿਆਚਾਰ ਬਣਾਉਣ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਬਠਿੰਡਾ ’ਚ ਬਲਾਕ ਪੱਧਰੀ ਖੇਡਾਂ ਜਾਰੀ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿਚ ਬਲਾਕ ਪੱਧਰੀ ਕ੍ਰਿਕਟ ਟੂਰਨਾਮੈਂਟ 17 ਤੋਂ 26 ਸਤੰਬਰ 2026 ਤੱਕ ਵੱਖ-ਵੱਖ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਵਿਚ ਕਰਵਾਏ ਜਾਣਗੇ। ਇਹ ਕ੍ਰਿਕਟ ਟੂਰਨਾਮੈਂਟ 17 ਤੋਂ 19 ਸਤੰਬਰ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਝਰਾਣੀ ਵਿਖੇ, ਸ.ਸ.ਸ. ਸਕੂਲ ਭੋਖੜਾ, ਮੁੱਖ ਮੰਤਰੀ ਖੇਡ ਸਟੇਡੀਅਮ ਮਹਿਮਾ ਸਰਜਾ ਅਤੇ ਮੁੱਖ ਮੰਤਰੀ ਖੇਡ ਸਟੇਡੀਅਮ ਬਹਿਮਣ ਦੀਵਾਨਾ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ 21 ਤੋਂ 23 ਸਤੰਬਰ ਤੱਕ ਪੁਲਿਸ ਪਬਲਿਕ ਸਕੂਲ ਬਠਿੰਡਾ, ਡੀ.ਏ.ਵੀ. ਕਾਲਜ ਬਠਿੰਡਾ, ਭੁੱਚੋ ਕਲਾਂ ਸਟੇਡੀਅਮ ਅਤੇ ਸ.ਸ.ਸ. ਸਕੂਲ ਭਗਤਾ ਭਾਈਕਾ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਏ ਜਾਣਗੇ। 24 ਤੋਂ 26 ਸਤੰਬਰ ਤੱਕ ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ਗਹਿਰੀ ਬਾਰਾ ਸਿੰਘ, ਸੰਤ ਫਤਿਹ ਸਿੰਘ ਕਾਨਵੈਂਟ ਸਕੂਲ ਮਾਈਸਰਖਾਨਾ, ਮੁੱਖ ਮੰਤਰੀ ਖੇਡ ਸਟੇਡੀਅਮ ਝੰਡੂਕੇ, ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਅਤੇ ਖੇਡ ਸਟੇਡੀਅਮ ਪਿੰਡ ਚੱਠੇਵਾਲਾ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਏ ਜਾਣਗੇ।
ਪਿਛਲੀ ਖ਼ਬਰ ‘ਆਪ’ ਸਰਕਾਰ ਬਿਜਲੀ ਸਪਲਾਈ ’ਚ ਨਾਕਾਮ- ਬਲਦੇਵ ਸਿੰਘ ਆਕਲੀਆ ਅਗਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਦੀ ਪੰਜਾਬ ਅਤੇ ਸਿਹਤ ਡਾਇਰੈਕਟਰ ਨਾਲ ਮੀਟਿੰਗ ਬੇਸਿੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।