14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰੂਸਰ ਮਹਿਰਾਜ ਦੇ ਨੌਜਵਾਨਾਂ ਨੂੰ ਮਿਲੀ ਜਿੰਮ ਦੀ ਸਹੂਲਤ ਵਿਧਾਇਕ ਸਿੱਧੂ ਨੇ ਕੀਤਾ ਉਦਘਾਟਨ

ਮਹਿਰਾਜ, 13 ਸਤੰਬਰ (ਸੁਖਪਾਲ ਮਹਿਰਾਜ)- ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਪਿੰਡ ਗੁਰੂਸਰ ਮਹਿਰਾਜ ਵਿਖੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਅਤੇ ਖੇਡ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਵਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ।

ਅਜੀਤ ਡੈਸਕ 14-09-2026
ਮਹਿਰਾਜ, 13 ਸਤੰਬਰ (ਸੁਖਪਾਲ ਮਹਿਰਾਜ)- ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਪਿੰਡ ਗੁਰੂਸਰ ਮਹਿਰਾਜ ਵਿਖੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਅਤੇ ਖੇਡ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਥਾਪਿਤ ਕੀਤੇ ਗਏ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਵਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪਿੰਡ ਦੀ ਸਰਪੰਚ ਸ਼ਿਲਪਾ ਅਤੇ ਉਨ੍ਹਾਂ ਦੇ ਪਤੀ ਸੁੱਖੀ ਵਲੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਸਵਾਗਤ ਕੀਤਾ ਗਿਆ। ਵਿਧਾਇਕ ਸਿੱਧੂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਕਸਰਤ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਪਿੰਡਾਂ ਵਿਚ ਜਿੰਮ ਅਤੇ ਖੇਡ ਸਹੂਲਤਾਂ ਦਾ ਵਿਕਾਸ ਨੌਜਵਾਨਾਂ ਨੂੰ ਆਪਣੀ ਊਰਜਾ ਸਹੀ ਦਿਸ਼ਾ ਵਿਚ ਲਗਾਉਣ ਲਈ ਪ੍ਰੇਰਿਤ ਕਰਦਾ ਹੈ । ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਨੌਜਵਾਨਾਂ ਦੀ ਸਿਹਤ ਅਤੇ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਗੁਰੂਸਰ ਮਹਿਰਾਜ ਵਿਖੇ ਜਿੰਮ ਦੀ ਸਹੂਲਤ ਮਿਲਣ ਨਾਲ ਪਿੰਡ ਦੇ ਨੌਜਵਾਨਾਂ ਨੂੰ ਕਸਰਤ ਲਈ ਸਥਾਨਕ ਪੱਧਰ ’ਤੇ ਵਧੀਆ ਮੌਕਾ ਮਿਲੇਗਾ। ਇਸ ਮੌਕੇ ਸਰਪੰਚ ਸ਼ਿਲਪਾ, ਉਨ੍ਹਾਂ ਦੇ ਪਤੀ ਸੁੱਖੀ ਤੋਂ ਇਲਾਵਾ ਪਿੰਡ ਦੇ ਪਤਵੰਤੇ, ਨੌਜਵਾਨ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਸੀ ਕਮਿਸ਼ਨ ਦੇ ਚੇਅਰਮੈਨ ਚੇਅਰਮੈਨ ਕਿਸ਼ੋਰ ਮਕਵਾਣਾ ਨੂੰ ਮੰਗ ਪੱਤਰ ਸੌਂਪਦੇ ਹੋਏ ਭਾਜਪਾ ਆਗੂ। ਭਾਜਪਾ ਨੇ ਐਸ.ਸੀ ਕਮਿਸ਼ਨ... ਅਗਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਸਾਬਕਾ ਵਜ਼ੀਰ ਮਲੂਕਾ ਨੇ ਘੇਰੀ ਸੂਬਾ ਸਰਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।