14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰਦਾਸ ਗਿਰਧਰ ਵਲੋਂ ਪ੍ਰਧਾਨ ਮੰਤਰੀ ਨੂੰ ਕੂਟਨੀਤਕ ਮਰਿਆਦਾ ਬਣਾਈ ਰੱਖਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਦਾਸ ਗਿਰਧਰ ਨੇ ਭਾਰਤ ਦੀਆਂ ਅੰਤਰਰਾਸ਼ਟਰੀ ਕੂਟਨੀਤਕ ਪਰੰਪਰਾਵਾਂ ਅਤੇ ਦੇਸ਼ ਦੀ ਗਰਿਮਾ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਦੋ ਦੇਸ਼ਾਂ ਦੇ ਆਪਸੀ ਸਬੰਧਾਂ ਵਿਚ ਨਿੱਜੀ ਦਿਖਾਵੇ ਦੀ ਬਜਾਏ ਸਰਕਾਰੀ ਅਤੇ ਕੂਟਨੀਤਕ ਮਰਿਆਦਾ ਨੂੰ ਪਹਿਲ ਦਿੱਤੀ ਜਾਵੇ। ਗੁਰਦਾਸ ਗਿਰਧਰ ਨੇ ਕਿਹਾ ਕਿ ਬੀਤੇ ਦਿਨੀਂ ਇਕ ਰੋਜ਼ਾਨਾ ਅਖ਼ਬਾਰ ਵਿਚ ਪ੍ਰਕਾਸ਼ਿਤ ਤਸਵੀਰ ਨੇ ਸਭ ਦਾ ਧਿਆਨ ਖਿੱਚਿਆ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਰਾਸ਼ਟਰਪਤੀ ਨੂੰ ਗਲਵਕੜੀ ਪਾਉਂਦੇ ਨਜ਼ਰ ਆ ਰਹੇ ਹਨ, ਜਦਕਿ ਰੂਸੀ ਰਾਸ਼ਟਰਪਤੀ ਬਿਨਾਂ ਕਿਸੇ ਜਵਾਬੀ ਪ੍ਰਤੀਕਿਰਿਆ ਦੇ ਸਿੱਧੇ ਖੜ੍ਹੇ ਦਿਖਾਈ ਦੇ ਰਹੇ ਹਨ।

ਅਜੀਤ ਡੈਸਕ 14-09-2026
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਦਾਸ ਗਿਰਧਰ ਨੇ ਭਾਰਤ ਦੀਆਂ ਅੰਤਰਰਾਸ਼ਟਰੀ ਕੂਟਨੀਤਕ ਪਰੰਪਰਾਵਾਂ ਅਤੇ ਦੇਸ਼ ਦੀ ਗਰਿਮਾ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਦੋ ਦੇਸ਼ਾਂ ਦੇ ਆਪਸੀ ਸਬੰਧਾਂ ਵਿਚ ਨਿੱਜੀ ਦਿਖਾਵੇ ਦੀ ਬਜਾਏ ਸਰਕਾਰੀ ਅਤੇ ਕੂਟਨੀਤਕ ਮਰਿਆਦਾ ਨੂੰ ਪਹਿਲ ਦਿੱਤੀ ਜਾਵੇ। ਗੁਰਦਾਸ ਗਿਰਧਰ ਨੇ ਕਿਹਾ ਕਿ ਬੀਤੇ ਦਿਨੀਂ ਇਕ ਰੋਜ਼ਾਨਾ ਅਖ਼ਬਾਰ ਵਿਚ ਪ੍ਰਕਾਸ਼ਿਤ ਤਸਵੀਰ ਨੇ ਸਭ ਦਾ ਧਿਆਨ ਖਿੱਚਿਆ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਰਾਸ਼ਟਰਪਤੀ ਨੂੰ ਗਲਵਕੜੀ ਪਾਉਂਦੇ ਨਜ਼ਰ ਆ ਰਹੇ ਹਨ, ਜਦਕਿ ਰੂਸੀ ਰਾਸ਼ਟਰਪਤੀ ਬਿਨਾਂ ਕਿਸੇ ਜਵਾਬੀ ਪ੍ਰਤੀਕਿਰਿਆ ਦੇ ਸਿੱਧੇ ਖੜ੍ਹੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਤਸਵੀਰਾਂ ਅੰਤਰਰਾਸ਼ਟਰੀ ਪੱਧਰ ’ਤੇ ਭਾਰਤ ਵਰਗੇ ਮਹਾਨ ਦੇਸ਼ ਦੀ ਗਰਿਮਾ ਅਤੇ ਅਕਸ ’ਤੇ ਅਸਰ ਪਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਅਤੇ ਰੂਸ ਦੇ ਸਬੰਧ ਦੋਵਾਂ ਦੇਸ਼ਾਂ ਦੇ ਮਜ਼ਬੂਤ ਇਤਿਹਾਸਕ ਅਤੇ ਰਣਨੀਤਕ ਰਿਸ਼ਤਿਆਂ ਨੂੰ ਦਰਸਾਉਣ ਵਾਲੇ ਹੋਣੇ ਚਾਹੀਦੇ ਹਨ, ਨਾ ਕਿ ਕਿਸੇ ਆਗੂ ਦੇ ਨਿੱਜੀ ਸਬੰਧਾਂ ਵਜੋਂ ਪੇਸ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੀਆਂ ਕਈ ਉਦਾਹਰਣਾਂ ਸਾਹਮਣੇ ਆ ਚੁੱਕੀਆਂ ਹਨ, ਇਸ ਲਈ ਅੰਤਰਰਾਸ਼ਟਰੀ ਮੰਚ ’ਤੇ ਦੇਸ਼ ਦੀ ਗਰਿਮਾ ਅਤੇ ਕੂਟਨੀਤਕ ਪ੍ਰੋਟੋਕੋਲ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਗਿਰਧਰ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਇਹ ਅਪੀਲ ਕਿਸੇ ਸਿਆਸੀ ਮਨੋਰਥ ਤਹਿਤ ਨਹੀਂ ਹੈ, ਸਗੋਂ ਦੇਸ਼ ਦੇ ਸਨਮਾਨ, ਗਰਿਮਾ ਅਤੇ ਅੰਤਰਰਾਸ਼ਟਰੀ ਕੂਟਨੀਤਕ ਮਰਿਆਦਾ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਕੀਤੀ ਗਈ ਹੈ।
ਪਿਛਲੀ ਖ਼ਬਰ ਪ੍ਰਭਜੋਤ ਸਿੰਘ ਨੇ ਸੀਨੀਅਰ ਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਪੁਲਿਸ ਨੇ ਭਗੌੜਾ ਮੁਲਜ਼ਮ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।