21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

‘ਨਸ਼ਾ ਮੁਕਤ ਪੰਜਾਬ ਯਾਤਰਾ’ ’ਚ ਸ਼ਾਮਿਲ ਹੋਣਗੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ

ਬਠਿੰਡਾ, 20 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕੇਂਦਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ 21 ਸਤੰਬਰ ਨੂੰ ਇਕ ਰੋਜ਼ਾ ਪੰਜਾਬ ਦੌਰੇ ‘ਤੇ ਆ ਰਹੇ ਹਨ । ਇਸ ਦੌਰਾਨ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਇਲਾਵਾ ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿਚ ਸ਼ਮੂਲੀਅਤ ਕਰਨਗੇ।

ਅਜੀਤ ਡੈਸਕ 21-09-2026
ਬਠਿੰਡਾ, 20 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕੇਂਦਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ 21 ਸਤੰਬਰ ਨੂੰ ਇਕ ਰੋਜ਼ਾ ਪੰਜਾਬ ਦੌਰੇ ‘ਤੇ ਆ ਰਹੇ ਹਨ । ਇਸ ਦੌਰਾਨ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਇਲਾਵਾ ਭਾਜਪਾ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿਚ ਸ਼ਮੂਲੀਅਤ ਕਰਨਗੇ। ਭਾਜਪਾ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਵਰਾਜ ਸਿੰਘ ਚੌਹਾਨ ਸਵੇਰੇ 10 ਵਜੇ ਤਲਵੰਡੀ ਸਾਬੋ ਵਿਖੇ ਦਾਣਾ ਮੰਡੀ ਤੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਉਦਘਾਟਨ ਕਰਨਗੇ। ਉਸ ਤੋਂ ਬਾਅਦ ਚੌਹਾਨ ਬਾਅਦ ਦੁਪਹਿਰ 12 ਵਜੇ ਮਾਈਸਰਖਾਨਾ ਪਹੁੰਚ ਕੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਹੋਣ ਵਾਲੀ ਜਨ ਸਭਾ ਨੂੰ ਸੰਬੋਧਨ ਕਰਨਗੇ । ਉਪਰੰਤ ਦੁਪਹਿਰ 1 ਵਜੇ ਗੁਰਦੁਆਰਾ ਤਿੱਤਰਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਲੰਗਰ ’ਚ ਸ਼ਾਮਿਲ ਹੋਣਗੇ । ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਕਰੀਬ ਦੁਪਹਿਰ 2:30 ਵਜੇ ਬਠਿੰਡਾ ਸਥਿਤ ਖੇਤੀਬਾੜੀ ਵਿਗਿਆਨ ਕੇਂਦਰ ਪਹੁੰਚਣਗੇ, ਜਿੱਥੇ ਉਹ ਕਿਸਾਨਾਂ ਅਤੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨਾਲ ਸਿੱਧਾ ਸੰਵਾਦ ਕਰਨਗੇ।
ਪਿਛਲੀ ਖ਼ਬਰ ਹਲਕਾ ਮੌੜ ਦੇ ਪਿੰਡਾਂ ਵਿਚ ਐਡਵੋਕੇਟ ਨਵਦੀਪ ਸਿੰਘ ਜੀਦਾ ਵਲੋਂ ਤੂਫ਼ਾਨੀ ਦੌਰਾ ਬਾਲਿਆਂਵਾਲੀ ਵਿਖੇ ਨੌਜਵਾਨਾਂ ਨੂੰ ਵੰਡੀਆਂ... ਅਗਲੀ ਖ਼ਬਰ ਬਲਵਿੰਦਰ ਸਿੰਘ ਨਾਗਰਾ ਯੂਥ ਅਕਾਲੀ ਦਲ (ਬ) ਦੇ ਸ਼ਹਿਰੀ ਸਰਕਲ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।