21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਖ਼ੁਦਕੁਸ਼ੀ ਮਾਮਲੇ ‘ਚ ਨਾਮਜ਼ਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਰੇਲਵੇ ਲਾਈਨਾਂ ’ਤੇ ਧਰਨਾ

ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ)- ਬੀਤੇ ਕੁਝ ਦਿਨ ਪਹਿਲਾਂ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ ਇਕ ਕਿਸਾਨ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਨਾਮਜ਼ਦ ਚਾਰ ਦੋਸ਼ੀਆਂ ’ਚੋਂ ਦੋ ਦੋਸ਼ੀਆਂ ਨੂੰ ਪੁਲਿਸ ਵਲੋਂ ਸਰਕਾਰ ਦੀ ਸਿਫ਼ਾਰਿਸ਼ ‘ਤੇ ਗ੍ਰਿਫ਼ਤਾਰ ਨਾ ਕੀਤੇ ਜਾਣ ਦੋ ਰੋਸ ਵਜੋਂ ਅੱਜ ਮ੍ਰਿਤਕ ਕਿਸਾਨ ਦੇ ਪਰਿਵਾਰ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੂੰ ਨਾਲ ਲੈ ਕੇ ਰਾਮਸਰਾ ਰੇਲਵੇ ਫਾਟਕ ਰਾਮਾਂ ਮੰਡੀ ਵਿਖੇ ਲਾਈਨਾਂ ‘ਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਵਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਅਜੀਤ ਡੈਸਕ 21-09-2026
ਰਾਮਾਂ ਮੰਡੀ, 20 ਸਤੰਬਰ (ਤਰਸੇਮ ਸਿੰਗਲਾ)- ਬੀਤੇ ਕੁਝ ਦਿਨ ਪਹਿਲਾਂ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ ਇਕ ਕਿਸਾਨ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਨਾਮਜ਼ਦ ਚਾਰ ਦੋਸ਼ੀਆਂ ’ਚੋਂ ਦੋ ਦੋਸ਼ੀਆਂ ਨੂੰ ਪੁਲਿਸ ਵਲੋਂ ਸਰਕਾਰ ਦੀ ਸਿਫ਼ਾਰਿਸ਼ ‘ਤੇ ਗ੍ਰਿਫ਼ਤਾਰ ਨਾ ਕੀਤੇ ਜਾਣ ਦੋ ਰੋਸ ਵਜੋਂ ਅੱਜ ਮ੍ਰਿਤਕ ਕਿਸਾਨ ਦੇ ਪਰਿਵਾਰ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੂੰ ਨਾਲ ਲੈ ਕੇ ਰਾਮਸਰਾ ਰੇਲਵੇ ਫਾਟਕ ਰਾਮਾਂ ਮੰਡੀ ਵਿਖੇ ਲਾਈਨਾਂ ‘ਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਵਲੋਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬੁਲਾਰਿਆਂ ਨੇ ਕਿਹਾ ਕਿ ਬੀਤੇ ਦਿਨੀਂ ਪਿੰਡ ਚੱਕ ਹੀਰਾ ਸਿੰਘ ਵਾਲਾ ਦੇ ਕਿਸਾਨ ਹਰਮੇਲ ਸਿੰਘ ਵਲੋਂ ਘਰ ਵਿਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ। ਇਸ ਖ਼ੁਦਕੁਸ਼ੀ ਮਾਮਲੇ ਵਿਚ ਰਿਫਾਇਨਰੀ ਪੁਲਿਸ ਚੌਕੀ ਰਾਮਾਂ ਵਲੋਂ ਗੁਰਮੇਲ ਸਿੰਘ, ਉਸ ਦੀ ਪਤਨੀ ਸੁਖਵਿੰਦਰ ਕੌਰ, ਹਰਪ੍ਰੀਤ ਸਿੰਘ ਪੁੱਤਰ ਛਿੰਦਰ ਸਿੰਘ ਅਤੇ ਛਿੰਦਰ ਸਿੰਘ ਵਾਸੀ ਗਿੱਦੜਬਾਹਾ ਵਿਰੁੱਧ ਉਕਤ ਕਿਸਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਦੋ ਦੋਸ਼ੀਆਂ ਗੁਰਮੇਲ ਸਿੰਘ ਅਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਪਰ ਬਾਕੀ ਦੋ ਦੋਸ਼ੀਆਂ ਹਰਪ੍ਰੀਤ ਸਿੰਘ ਅਤੇ ਛਿੰਦਰ ਸਿੰਘ ਨੂੰ ਸਰਕਾਰ ਦੀ ਸਿਫ਼ਾਰਿਸ਼ ‘ਤੇ ਪੁਲਿਸ ਵਲੋਂ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਹਿਲਾਂ ਰਿਫਾਇਨਰੀ ਪੁਲਿਸ ਚੌਕੀ, ਉਸ ਤੋਂ ਬਾਅਦ ਰਾਮਸਰਾ ਚੌਕ ਵਿਖੇ ਵੀ ਕਿਸਾਨ ਯੂਨੀਅਨ ਵਲੋਂ ਧਰਨਾ ਦਿੱਤਾ ਗਿਆ ਸੀ, ਪਰ ਪੁਲਿਸ ‘ਤੇ ਕੋਈ ਅਸਰ ਨਹੀਂ ਹੋਇਆ। ਮਜਬੂਰ ਹੋ ਕੇ ਅੱਜ ਪੀੜਤ ਪਰਿਵਾਰ ਵਲੋਂ ਕਿਸਾਨ ਯੂਨੀਅਨ ਨਾਲ ਮਿਲ ਕੇ ਰੇਲਵੇ ਲਾਈਨਾਂ ‘ਤੇ ਧਰਨਾ ਦਿੱਤਾ ਗਿਆ ਹੈ, ਜੋ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਤੱਕ ਜਾਰੀ ਰਹੇਗਾ।
ਪਿਛਲੀ ਖ਼ਬਰ ਬੂਥ ਪੱਧਰ ’ਤੇ ਸਰਕਾਰ ਦੀਆਂ ਉਪਲਬਧੀਆਂ ਨੂੰ ਪ੍ਰਚਾਰਨ ਲਈ ਵਲੰਟੀਅਰ ਤਨਦੇਹੀ ਨਾਲ ਕੰਮ ਕਰਨ- ਵਿਧਾਇਕ ਸਿੰਗਲਾ ਮਿਸ਼ਨ ‘ਮਾਨ... ਅਗਲੀ ਖ਼ਬਰ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਕਮਲਪ੍ਰੀਤ ਕੌਰ, ਹਰਬੀਰ ਕੌਰ ਤੇ ਅਰਸ਼ਪ੍ਰੀਤ ਕੌਰ। ਬਾਬਾ ਮੋਨੀ ਜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।