22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੰਜਾਬ ’ਚੋਂ ਭਾਜਪਾ ਸਰਕਾਰ ਹੀ ਖ਼ਤਮ ਕਰ ਸਕਦੀ ਹੈ ਨਸ਼ਾ- ਸ਼ਿਵਰਾਜ ਸਿੰਘ ਚੌਹਾਨ

ਮੌੜ ਮੰਡੀ (ਬਠਿੰਡਾ), 21 ਸਤੰਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬ ’ਚ ਭਾਜਪਾ ਵਲੋਂ ਕੱਢੀਆਂ ਜਾ ਰਹੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਦੀ ਲੜੀ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋ ਸ਼ੁਰੂ ਹੋਈ ਚੌਥੀ ਯਾਤਰਾ ਦੇ ਦੂਜੇ ਪੜਾਅ ਦਾ ਪ੍ਰੋਗਰਾਮ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਮਾਈਸਰਖਾਨਾ ਵਿਖੇ ਰੱਖਿਆ ਗਿਆ, ਜਿਥੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਨਸ਼ੇ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਉਨ੍ਹਾਂ ਨੂੰ ਬਹੁਤ ਸਾਰੀਆਂ ਮਾਤਾਵਾਂ ਭੈਣਾਂ ਮਿਲੀਆਂ, ਜਿਨ੍ਹਾਂ ਦੇ ਪੁੱਤਰ ਅਤੇ ਪਤੀ ਚਿੱਟੇ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿਚ ਜਾ ਪਏ ਹਨ।

ਅਜੀਤ ਡੈਸਕ 22-09-2026
ਮੌੜ ਮੰਡੀ (ਬਠਿੰਡਾ), 21 ਸਤੰਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬ ’ਚ ਭਾਜਪਾ ਵਲੋਂ ਕੱਢੀਆਂ ਜਾ ਰਹੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਦੀ ਲੜੀ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋ ਸ਼ੁਰੂ ਹੋਈ ਚੌਥੀ ਯਾਤਰਾ ਦੇ ਦੂਜੇ ਪੜਾਅ ਦਾ ਪ੍ਰੋਗਰਾਮ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਮਾਈਸਰਖਾਨਾ ਵਿਖੇ ਰੱਖਿਆ ਗਿਆ, ਜਿਥੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਨਸ਼ੇ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਉਨ੍ਹਾਂ ਨੂੰ ਬਹੁਤ ਸਾਰੀਆਂ ਮਾਤਾਵਾਂ ਭੈਣਾਂ ਮਿਲੀਆਂ, ਜਿਨ੍ਹਾਂ ਦੇ ਪੁੱਤਰ ਅਤੇ ਪਤੀ ਚਿੱਟੇ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿਚ ਜਾ ਪਏ ਹਨ। ਅੱਜ ਪੰਜਾਬ ਦੇ ਹਰ ਪਿੰਡ ਹਰ ਗਲੀ ਵਿਚ ਚਿੱਟਾ ਆਸਾਨੀ ਨਾਲ ਮਿਲ ਰਿਹਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਸੁਣਨ। ਪੰਜਾਬ ਵਿਚ ਚਿੱਟੇ ਨਾਲ ਹੋ ਰਹੀਆਂ ਮੌਤਾਂ ਪ੍ਰਤੀ ਆਪਣੀ ਸੰਵੇਦਨਾ ਦਿਖਾਉਣ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਵਿਚੋਂ ਚਿੱਟਾ ਨਾ ਵਿਕਣੋਂ ਹਟਿਆ ਤਾਂ ਸੂਬੇ ਦੀ ਜਵਾਨੀ ਖ਼ਤਮ ਹੋ ਜਾਵੇਗੀ। ਉਨ੍ਹਾਂ ਆਪ ਦੀ ਕੇਂਦਰੀ ਲੀਡਰਸ਼ਿਪ ਦੇ ਵਰ੍ਹਦੇ ਹੋਏ ਕਿਹਾ ਕਿ ਇਹ ਪੰਜਾਬ ਵਿਚ ਕਿਹੋ ਜਿਹਾ ਮਾਡਲ ਲੈ ਕੇ ਆਏ ਹੋ। ਅੱਜ ਪੰਜਾਬ ਵਿਚ ਡਰੱਗ ਕ੍ਰਾਂਤੀ, ਕੋਕੀਨ ਕ੍ਰਾਂਤੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੇ ਮੁੱਖ ਮੰਤਰੀ ‘ਤੇ ਹੀ ਨਸ਼ਾ ਕਰਨ ਦੇ ਇਲਜ਼ਾਮ ਲਗਦੇ ਹੋਣ ਤਾਂ ਉਹ ਸੂਬੇ ਵਿਚੋਂ ਨਸ਼ਾ ਕਿਵੇਂ ਬੰਦ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨਸ਼ੇ ਖ਼ਿਲਾਫ਼ ਬੋਲਣ ਵਾਲਿਆਂ ਦੀ ਜ਼ਬਾਨਬੰਦੀ ਕਰਵਾ ਰਹੀ ਹੈ। ਗੁਲਜ਼ਾਰ ਸਿੰਘ ਜੋ ਕਿ ਖ਼ਜ਼ਾਨਾ ਮੰਤਰੀ ਦੇ ਸਾਹਮਣੇ ਨਸ਼ੇ ਖ਼ਿਲਾਫ਼ ਬੋਲਿਆ, ਉਸ ਨੂੰ ਜਾਨ ਦੇ ਕੇ ਕੀਮਤ ਚੁਕਾਉਣੀ ਪਈ। ਮੋਹਨਜੀਤ ਸਿੰਘ ਨੂੰ ਕੁੱਟਮਾਰ ਝੱਲਣੀ ਪਈ ਹੈ ਅਤੇ ਇਸ ਨਸ਼ੇ ਦੇ ਖ਼ਿਲਾਫ਼ ਬੋਲਦੇ ਹੋਏ ਜੋਗਾ ਸਿੰਘ ਨੇ ਡੀ.ਸੀ. ਦੇ ਸਾਹਮਣੇ ਜ਼ਹਿਰ ਨਿਗਲ ਕੇ ਆਤਮ ਹੱਤਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇਹ ਪੱਕਾ ਇਰਾਦਾ ਹੈ , ਕਿ ਪੰਜਾਬ ਵਿਚੋਂ ਨਸ਼ੇ ਨੂੰ ਹਰ ਹਾਲਤ ਵਿਚ ਖ਼ਤਮ ਕਰਨਾ ਹੈ। ਇਸ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਤੋਂ ਸਹਿਯੋਗ ਦੀ ਵੀ ਮੰਗ ਕੀਤੀ। ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਨਸ਼ਾ ਮੁਕਤ ਪੰਜਾਬ ਯਾਤਰਾ ਦੇ ਮਾਲਵਾ ਜ਼ੋਨ ਕਨਵੀਨਰ ਦਿਆਲ ਸੋਢੀ, ਗੁਰਪ੍ਰੀਤ ਸਿੰਘ ਮਲੂਕਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਉਪਰੰਤ ਕੇਂਦਰੀ ਮੰਤਰੀ ਨੇ ਮਾਤਾ ਈਸਰਖਾਨਾ ਮੰਦਿਰ ਵਿਚ ਮੱਥਾ ਟੇਕਿਆ। ਇਸ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਸ੍ਰੀ ਤਿੱਤਰਸਰ ਸਾਹਿਬ ਵਿਖੇ ਵੀ ਉਨ੍ਹਾਂ ਨੇ ਮੱਥਾ ਟੇਕਿਆ। ਇਸ ਮੌਕੇ ਬਾਬਾ ਹਰਦੀਪ ਸਿੰਘ ਰੰਮੀ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ, ਤਰੁਣ ਚੁੱਘ, ਸੁਨੀਲ ਜਾਖੜ, ਅਨਿਲ ਸਰੀਨ, ਹਰਵਿੰਦਰ ਸਿੰਘ ਫੂਲਕਾ, ਚਰਨਜੀਤ ਸਿੰਘ ਬਰਾੜ, ਰਜਿੰਦਰ ਮਿੱਤਲ, ਸ੍ਰੀ ਨਿਵਾਸਲੂ, ਸੁਖਵਿੰਦਰ ਸਿੰਘ ਕਮਾਲੂ, ਸਤਨਾਮ ਸਿੰਘ ਕਮਾਲੂ, ਸਵਰਨ ਸਿੰਘ ਕੁੱਤੀਵਾਲ, ਚੰਦਰ ਮੋਹਨ, ਜੀਵਨ ਗੁਪਤਾ, ਹਰਸ਼ ਗੋਇਲ, ਹਰੀਸ਼ ਮਹਿਤਾ, ਦਿਨੇਸ਼ ਮਹਿਤਾ, ਖੁਸ਼ਵੰਤ ਰਾਏ ਗੀਗਾ, ਬਲਵੀਰ ਚੰਦ ਆਦਿ ਤੋਂ ਇਲਾਵਾ ਹਲਕਾ ਮੌੜ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਨਸ਼ਿਆਂ ਦੀ ਭੇਟ ਚੜ੍ਹ ਰਹੇ ਨੌਜਵਾਨਾਂ ਦੀਆਂ ਮਾਵਾਂ-ਭੈਣਾਂ ਲਈ ਇਨਸਾਫ਼ ਸਾਡਾ ਮਕਸਦ- ਹਰਸਿਮਰਤ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਦੀ ਅਗਵਾਈ ਹੇਠ ਬੂਥ ਮੁਖੀਆਂ ਤੇ ਬਲਾਕ ਪ੍ਰਧਾਨਾਂ ਦਾ ਟ੍ਰੇਨਿੰਗ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।