22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਨੌਜਵਾਨ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਸੰਗਤ ਮੰਡੀ, 21 ਸਤੰਬਰ (ਸੁਖਤੇਜ ਧਾਲੀਵਾਲ)- ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ 06 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗਿਆਨ ਚੰਦ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਇਲਾਕੇ ਦੇ ਪਿੰਡਾਂ ਅੰਦਰ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ਗਸ਼ਤ ਕੀਤੀ ਜਾ ਰਹੀ ਸੀ ਦੌਰਾਨੇ ਗਸ਼ਤ ਜਦੋਂ ਉਹ ਪਿੰਡ ਰਾਏਕੇ ਖ਼ੁਰਦ ਵੱਲ ਨੂੰ ਜਾ ਰਹੇ ਸਨ ਤਾਂ ਇਕ ਸ਼ੱਕੀ ਨੌਜਵਾਨ ਆਉਂਦਾ ਦਿਖਾਈ ਦਿੱਤੀ ਜੋ ਪੁਲਿਸ ਪਾਰਟੀ ਨੇ ਦੇਖ ਕੇ ਘਬਰਾ ਗਿਆ।

ਅਜੀਤ ਡੈਸਕ 22-09-2026
ਸੰਗਤ ਮੰਡੀ, 21 ਸਤੰਬਰ (ਸੁਖਤੇਜ ਧਾਲੀਵਾਲ)- ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ 06 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗਿਆਨ ਚੰਦ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਇਲਾਕੇ ਦੇ ਪਿੰਡਾਂ ਅੰਦਰ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ਗਸ਼ਤ ਕੀਤੀ ਜਾ ਰਹੀ ਸੀ ਦੌਰਾਨੇ ਗਸ਼ਤ ਜਦੋਂ ਉਹ ਪਿੰਡ ਰਾਏਕੇ ਖ਼ੁਰਦ ਵੱਲ ਨੂੰ ਜਾ ਰਹੇ ਸਨ ਤਾਂ ਇਕ ਸ਼ੱਕੀ ਨੌਜਵਾਨ ਆਉਂਦਾ ਦਿਖਾਈ ਦਿੱਤੀ ਜੋ ਪੁਲਿਸ ਪਾਰਟੀ ਨੇ ਦੇਖ ਕੇ ਘਬਰਾ ਗਿਆ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ‘ਤੇ ਜਦੋਂ ਉਸ ਦੀ ਤਲਾਸ਼ੀ ਕੀਤੀ ਤਾਂ ਉਸ ਕੋਲੋਂ 06 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਬਹਾਦਰਗੜ੍ਹ ਜੰਡੀਆਂ ਦੇ ਤੌਰ ‘ਤੇ ਹੋਈ ਹੈ। ਪੁਲਿਸ ਨੇ ਉਕਤ ਨੌਜਵਾਨ ਵਿਰੁੱਧ ਥਾਣਾ ਨੰਦਗੜ੍ਹ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾ ਰਿਹਾ ਹੈ।
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਚਾਰ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਰਾਮ-ਲੀਲ੍ਹਾ ਦਾ ਆਯੋਜਨ 28 ਤੋਂ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।