22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਵੱਖ-ਵੱਖ ਥਾਵਾਂ ਤੋਂ ਚਾਰ ਨਸ਼ਾ ਤਸਕਰ ਕਾਬੂ

ਬਠਿੰਡਾ, 21 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚਾਰ ਨਸ਼ੇ ਤਸਕਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 206 ਗ੍ਰਾਮ ਹੈਰੋਇਨ ਅਤੇ 180 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਾਜਵੀਰ ਸਿੰਘ ਸੀ.

ਅਜੀਤ ਡੈਸਕ 22-09-2026
ਬਠਿੰਡਾ, 21 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚਾਰ ਨਸ਼ੇ ਤਸਕਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 206 ਗ੍ਰਾਮ ਹੈਰੋਇਨ ਅਤੇ 180 ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਾਜਵੀਰ ਸਿੰਘ ਸੀ.ਆਈ.ਏ.-2 ਵਲੋਂ ਪੁਲਿਸ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੈਂਟ ਪੁਲਿਸ ਵਲੋਂ ਬਠਿੰਡੇ ਜ਼ਿਲ੍ਹੇ ਦੇ ਕਸਬਾ ਭੁੱਚੋ ਪਾਸੋਂ ਤਿੰਨ ਕਾਰ ਸਵਾਰ ਲੋਕਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਤਲਾਸ਼ੀ ਦੌਰਾਨ ਪੁਲਿਸ ਵਲੋਂ ਉਕਤ ਵਿਅਕਤੀਆਂ ਪਾਸੋਂ 206 ਗ੍ਰਾਮ ਹੈਰੋਇਨ ਤੇ ਇਕ ਬਰੀਜਾ ਕਾਰ ਨੰਬਰ ਪੀ.ਬੀ.-3.ਆਈ.ਵਾਈ.- 8043 ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਰਾਜ ਭਿੰਦਰ ਸਿੰਘ ਵਾਸੀ ਬੁਰਜ ਹਰੀ, ਮਲਕੀਤ ਸਿੰਘ ਵਾਸੀ ਪੱਟੀ, ਅੰਮ੍ਰਿਤ ਪਾਲ ਸਿੰਘ ਵਾਸੀ ਕਿਰਨੀ ਜ਼ਿਲ੍ਹਾ ਤਰਨ ਵਜੋਂ ਹੋਈ ਹੈ, ਜਿਨ੍ਹਾਂ ‘ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੋ ਐਕਟ ਦੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਧਿਕਾਰੀ ਲਖਬੀਰ ਸਿੰਘ ਵਲੋਂ ਦੱਸਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਪਟਾ ਮਾਰਕੀਟ ਬਠਿੰਡਾ ਪਾਸੋਂ ਗਗਨਦੀਪ ਸਿੰਘ ਨਾਮੀ ਵਿਅਕਤੀ ਨੂੰ 180 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਜਿਸ ਨੂੰ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਚਾਉਕੇ ’ਚ ਭਾਜਪਾ ਦੀ ਰੈਲੀ ਅਗਲੀ ਖ਼ਬਰ ਨੌਜਵਾਨ ਨੂੰ ਹੈਰੋਇਨ ਸਮੇਤ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।