23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਿਸ਼ੇਸ਼ ਗਹਿਰੀ ਸੁਧਾਈ : ਬਠਿੰਡਾ ਦੇ ਵੋਟਰ ਵਧਾਈ ਦੇ ਪਾਤਰ

ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਰਾਜੇਸ਼ ਧੀਮਾਨ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਕਿ ਜ਼ਿਲ੍ਹਾ ਵਾਸੀ ਵਧਾਈ ਦੇ ਪਾਤਰ ਹਨ, ਜਿਨ੍ਹਾਂ ਦੇ ਯਤਨ ਅਤੇ ਸਹਾਇਤਾ ਸਦਕਾ ਚੋਣ ਵਿਭਾਗ ਵਲੋਂ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਸੁਚੱਜੇ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਦੇ ਸਾਰੇ ਹੀ ਮਤਦਾਤਾਵਾਂ ਨੇ ਵਿਸ਼ੇਸ਼ ਗਹਿਰੀ ਸੁਧਾਈ ਵਿਚ ਆਪਣਾ ਬਹੁਮੁੱਲਾ ਯੋਗਦਾਨ ਪਾਇਆ, ਜਿਸ ਤਹਿਤ ਨਾ ਕੇਵਲ ਵੋਟਰਾਂ ਨੇ ਆਪਣੇ ਦਸਤਾਵੇਜ਼ ਸਮੇਂ-ਸਿਰ ਬੂਥ ਲੈਵਲ ਅਫ਼ਸਰਾਂ ਕੋਲ ਜਮ੍ਹਾਂ ਬਲਕਿ ਨਾਲ ਹੀ ਆਪਣੀ ਵੋਟ ਨਾਲ ਸਬੰਧਤੀ ਡਾਟਾ ਦੇ ਵੇਰਵੇ ਵੀ ਚੰਗੀ ਤਰ੍ਹਾਂ ਵਾਚ ਕੇ ਪ੍ਰਵਾਨਤ ਕੀਤੇ।

ਅਜੀਤ ਡੈਸਕ 23-09-2026
ਬਠਿੰਡਾ, 22 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਰਾਜੇਸ਼ ਧੀਮਾਨ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਕਿ ਜ਼ਿਲ੍ਹਾ ਵਾਸੀ ਵਧਾਈ ਦੇ ਪਾਤਰ ਹਨ, ਜਿਨ੍ਹਾਂ ਦੇ ਯਤਨ ਅਤੇ ਸਹਾਇਤਾ ਸਦਕਾ ਚੋਣ ਵਿਭਾਗ ਵਲੋਂ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਸੁਚੱਜੇ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਦੇ ਸਾਰੇ ਹੀ ਮਤਦਾਤਾਵਾਂ ਨੇ ਵਿਸ਼ੇਸ਼ ਗਹਿਰੀ ਸੁਧਾਈ ਵਿਚ ਆਪਣਾ ਬਹੁਮੁੱਲਾ ਯੋਗਦਾਨ ਪਾਇਆ, ਜਿਸ ਤਹਿਤ ਨਾ ਕੇਵਲ ਵੋਟਰਾਂ ਨੇ ਆਪਣੇ ਦਸਤਾਵੇਜ਼ ਸਮੇਂ-ਸਿਰ ਬੂਥ ਲੈਵਲ ਅਫ਼ਸਰਾਂ ਕੋਲ ਜਮ੍ਹਾਂ ਬਲਕਿ ਨਾਲ ਹੀ ਆਪਣੀ ਵੋਟ ਨਾਲ ਸਬੰਧਤੀ ਡਾਟਾ ਦੇ ਵੇਰਵੇ ਵੀ ਚੰਗੀ ਤਰ੍ਹਾਂ ਵਾਚ ਕੇ ਪ੍ਰਵਾਨਤ ਕੀਤੇ। ਉਨ੍ਹਾਂ ਸਾਰੇ ਬੂਥ ਲੈਵਲ ਅਫ਼ਸਰਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਐਸ. ਆਈ. ਆਰ. ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਆ ਕੰਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕਾਰਨ ਕਰਕੇ ਕੋਈ ਯੋਗ ਵੋਟਰ ਰਹਿ ਗਿਆ ਸੀ, ਉਨ੍ਹਾਂ ਵਲੋਂ ਦਾਅਵੇ ਅਤੇ ਇਤਰਾਜ਼ ਭਰੇ ਗਏ ਹਨ ਜਿਨ੍ਹਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਵੋਟ ਰਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੀ ਵੋਟ ਸਬੰਧੀ ਕਿਸੇ ਵੀ ਪ੍ਰਕਾਰ ਦੀ ਸ਼ੰਕਾ ਹੈ ਤਾਂ ਉਹ ਆਪਣੇ ਸਬੰਧਿਤ ਬੂਥ ਲੈਵਲ ਅਫ਼ਸਰ ਨਾਲ ਤਾਲਮੇਲ ਕਰਨ ਅਤੇ ਦਰੁਸਤੀ ਕਰਵਾਉਣ।
ਪਿਛਲੀ ਖ਼ਬਰ ਪੰਚ ਅਮਰਜੀਤ ਕੌਰ ਨੇ ਵੰਡੇ ‘ਮੁੱਖ ਮੰਤਰੀ ਸਿਹਤ ਕਾਰਡ’ ਅਗਲੀ ਖ਼ਬਰ ਪੰਜਾਬੀ ਸਾਹਿਤ ਨੂੰ ਪ੍ਰਫੁੱਲਿਤ ਕਰਨ ਲਈ ਅਲਫ਼ਾਜ਼-ਏ-ਕਲਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।