24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਡੀ.ਏ.ਪੀ ਨਾਲ ਫ਼ਾਲਤੂ ਸਾਮਾਨ ਦੇਣ ਸੰਬੰਧੀ ਕਿਸਾਨਾਂ ਦੀ ਲੁੱਟ ਬੰਦ ਕੀਤੀ ਜਾਵੇ- ਕਿਸਾਨ ਆਗੂ ਜਗਦੇਵ ਸਿੰਘ

ਭੁੱਚੋ ਮੰਡੀ, 23 ਸਤੰਬਰ (ਬਿੱਕਰ ਸਿੰਘ ਸਿੱਧੂ): ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ ਬਲਾਕ ਪ੍ਰਧਾਨ ਜਗਦੇਵ ਸਿੰਘ ਲਹਿਰਾ ਮੁਹੱਬਤ ਦੀ ਅਗਵਾਈ ਵਿਚ ਮਿਊਂਸਪਲ ਪਾਰਕ ਭੁੱਚੋ ਮੰਡੀ ਹੋਈ। ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਅਜੀਤ ਡੈਸਕ 24-09-2026
ਭੁੱਚੋ ਮੰਡੀ, 23 ਸਤੰਬਰ (ਬਿੱਕਰ ਸਿੰਘ ਸਿੱਧੂ): ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ ਬਲਾਕ ਪ੍ਰਧਾਨ ਜਗਦੇਵ ਸਿੰਘ ਲਹਿਰਾ ਮੁਹੱਬਤ ਦੀ ਅਗਵਾਈ ਵਿਚ ਮਿਊਂਸਪਲ ਪਾਰਕ ਭੁੱਚੋ ਮੰਡੀ ਹੋਈ। ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ 11 ਅਕਤੂਬਰ ਨੂੰ ਪ੍ਰਿੰਥੀਪਾਲ ਚੱਕ ਅਲੀਸ਼ੇਰ ਦੀ ਮਨਾਈ ਜਾ ਰਹੀ ਬਰਸੀ ਦੀਆਂ ਤਿਆਰੀਆਂ ਸੰਬੰਧੀ ਚਰਚਾ ਕੀਤੀ ਗਈ। ਇਸ ਮੌਕੇ ਬਲਾਕ ਪ੍ਰਧਾਨ ਜਗਦੇਵ ਸਿੰਘ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਡੀ.ਏ.ਪੀ ਖ਼ਰੀਦਣ ਸਮੇਂ ਫ਼ਾਲਤੂ ਦਾ ਸਮਾਨ ਖ਼ਰੀਦਣ ਲਈ ਮਜਬੂਰ ਕੀਤਾ ਜਾ ਰਿਹਾ, ਜੋ ਕਿਸਾਨਾਂ ਦੀ ਸਿੱਧੀ ਲੁੱਟ ਹੈ, ਜਿਸ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਇਸ ਮੌਕੇ ਪਿੰਡ ਪ੍ਰਧਾਨ ਗੁਲਾਬ ਸਿੰਘ, ਜਗਜੀਤ ਸਿੰਘ ਨਾਥਪੁਰਾ, ਗੁਰਦੀਪ ਸਿੰਘ, ਬਲਵੀਰ ਸਿੰਘ ਚੱਕ ਫਤਿਹ ਸਿੰਘ ਵਾਲਾ, ਰਾਜੂ ਪ੍ਰਧਾਨ, ਕੁਲਦੀਪ ਸਿੰਘ ਭੁੱਚੋ ਖ਼ੁਰਦ, ਭੋਲਾ ਸਿੰਘ ਭੁੱਚੋ ਕਲਾਂ, ਸੁਖਦੇਵ ਸਿੰਘ ਲਹਿਰਾ ਮੁਹੱਬਤ ਅਤੇ ਜਗਰਾਜ ਸਿੰਘ ਪਾਲੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਬਦਿਆਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਕੀਤੀ ਵੰਡ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਚੋਣ ਤਿਆਰੀਆਂ ਸ਼ੁਰੂ ਭਾਰੀ ਉਤਸ਼ਾਹ ਨਾਲ ਵੱਖ - ਵੱਖ ਪਿੰਡਾਂ ’ ਚ ਬੂਥ ਪੱਧਰੀ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।