26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਕਾਮਰੇਡ ਅਰਜਨ ਸਿੰਘ ਦੀ 48ਵੀਂ ਬਰਸੀ ਸੰਬੰਧੀ ਸਮਾਗਮ ਕੱਲ੍ਹ ਨੂੰ

ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਪਿਤਾ ਕਾਮਰੇਡ ਅਰਜਨ ਸਿੰਘ ਦੀ 48ਵੀਂ ਬਰਸੀ 26 ਸਤੰਬਰ ਨੂੰ ਮਨਾਈ ਜਾ ਰਹੀ ਹੈ। ਇਸ ਪ੍ਰੋਗਰਾਮ ਵਿਚ ਵੱਖ-ਵੱਖ ਰਾਜਨੀਤਕ, ਸਮਾਜਿਕ, ਧਾਰਮਿਕ, ਵਿੱਦਿਅਕ ਅਦਾਰਿਆਂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਕਾਮਰੇਡ ਅਰਜਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।

ਅਜੀਤ ਡੈਸਕ 25-09-2026
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਪਿਤਾ ਕਾਮਰੇਡ ਅਰਜਨ ਸਿੰਘ ਦੀ 48ਵੀਂ ਬਰਸੀ 26 ਸਤੰਬਰ ਨੂੰ ਮਨਾਈ ਜਾ ਰਹੀ ਹੈ। ਇਸ ਪ੍ਰੋਗਰਾਮ ਵਿਚ ਵੱਖ-ਵੱਖ ਰਾਜਨੀਤਕ, ਸਮਾਜਿਕ, ਧਾਰਮਿਕ, ਵਿੱਦਿਅਕ ਅਦਾਰਿਆਂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਕਾਮਰੇਡ ਅਰਜਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਰਸੀ ਸਬੰਧੀ ਸਮਾਗਮ ਸਵੇਰੇ 10 ਤੋਂ 11.30 ਵਜੇ ਦਰਮਿਆਨ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼, ਮਾਡਲ ਟਾਊਨ, ਫੇਸ-1 ਬਠਿੰਡਾ ਵਿਖੇ ਹੋਵੇਗਾ, ਜਿੱਥੇ ਖੱਬੇ ਪੱਖੀ ਧਿਰਾਂ ਨਾਲ ਸੰਬੰਧਤ ਵੱਡੀ ਗਿਣਤੀ ਲੋਕਾਂ ਤੋਂ ਇਲਾਵਾ ਸਿਆਸੀ, ਧਾਰਮਿਕ ਸਮਾਜਿਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਹਾਜ਼ਰੀ ਭਰਨਗੇ।
ਪਿਛਲੀ ਖ਼ਬਰ ਅੱਖਾਂ ਦਾ 163ਵਾਂ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਲੈਂਜ਼ ਕੈਂਪ 27 ਨੂੰ ਅਗਲੀ ਖ਼ਬਰ ਗੋਪਾਲ ਸਿੰਘ ਕੋਟਫੱਤਾ ਨੇ ਕੋਟਸ਼ਮੀਰ ਵਿਚ 2200 ਸਿਹਤ ਬੀਮਾ ਕਾਰਡ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।