26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਅੱਖਾਂ ਦਾ 163ਵਾਂ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਲੈਂਜ਼ ਕੈਂਪ 27 ਨੂੰ

ਰਾਮਪੁਰਾ ਫੂਲ, 24 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਇਲਾਕੇ ਭਰ ਦੇ ਲੋੜਵੰਦ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਹੀ ਪੁਨਰਜੋਤੀ ਆਈ ਡੋਨੇਸ਼ਨ ਸੋਸਾਇਟੀ ਰਜਿ: ਰਾਮਪੁਰਾ ਫੂਲ ਵਲੋਂ ਮਹੰਤ ਰਾਮ ਨਰਾਇਣ ਗਿਰੀ ਤ੍ਰਿਵੈਣੀ ਗਿਰੀ ਆਸ਼ਰਮ ਦੇ ਆਸ਼ੀਰਵਾਦ ਨਾਲ ਅੱਖਾਂ ਦਾ 163ਵਾਂ ਮੁਫ਼ਤ ਚੈਕਅੱਪ ਅਤੇ ਆਪ੍ਰੇਸ਼ਨ (ਲੈਂਜ਼) ਕੈਂਪ ਮਿਤੀ 27 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ ਲੈ ਕੇ ਦੁਪਹਿਰ 1:00 ਵਜੇ ਤੱਕ ਪੁਨਰਜੋਤੀ ਆਈ ਹਸਪਤਾਲ ਨੇੜੇ ਬੱਸ ਸਟੈਂਡ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿਚ ਸੈਂਕੜੇ ਮਰੀਜ਼ਾਂ ਦਾ ਚੈੱਕਅਪ ਮਾਹਿਰ ਡਾਕਟਰਾਂ ਵਲੋਂ ਆਧੁਨਿਕ ਮਸ਼ੀਨਾਂ ਨਾਲ ਕੀਤਾ ਜਾਵੇਗਾ।

ਅਜੀਤ ਡੈਸਕ 25-09-2026
ਰਾਮਪੁਰਾ ਫੂਲ, 24 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਇਲਾਕੇ ਭਰ ਦੇ ਲੋੜਵੰਦ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਹੀ ਪੁਨਰਜੋਤੀ ਆਈ ਡੋਨੇਸ਼ਨ ਸੋਸਾਇਟੀ ਰਜਿ: ਰਾਮਪੁਰਾ ਫੂਲ ਵਲੋਂ ਮਹੰਤ ਰਾਮ ਨਰਾਇਣ ਗਿਰੀ ਤ੍ਰਿਵੈਣੀ ਗਿਰੀ ਆਸ਼ਰਮ ਦੇ ਆਸ਼ੀਰਵਾਦ ਨਾਲ ਅੱਖਾਂ ਦਾ 163ਵਾਂ ਮੁਫ਼ਤ ਚੈਕਅੱਪ ਅਤੇ ਆਪ੍ਰੇਸ਼ਨ (ਲੈਂਜ਼) ਕੈਂਪ ਮਿਤੀ 27 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ ਲੈ ਕੇ ਦੁਪਹਿਰ 1:00 ਵਜੇ ਤੱਕ ਪੁਨਰਜੋਤੀ ਆਈ ਹਸਪਤਾਲ ਨੇੜੇ ਬੱਸ ਸਟੈਂਡ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਵਿਚ ਸੈਂਕੜੇ ਮਰੀਜ਼ਾਂ ਦਾ ਚੈੱਕਅਪ ਮਾਹਿਰ ਡਾਕਟਰਾਂ ਵਲੋਂ ਆਧੁਨਿਕ ਮਸ਼ੀਨਾਂ ਨਾਲ ਕੀਤਾ ਜਾਵੇਗਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਰਾਕੇਸ਼ ਤਾਇਲ ਨੇ ਦੱਸਿਆ ਕਿ ਹਰ ਮਹੀਨੇ ਲੋੜਵੰਦ ਮਰੀਜ਼ਾਂ ਲਈ ਲੱਗਦੇ ਸਮਾਜ ਸੇਵਾ ਦੀ ਮਿਸਾਲ ਬਣੇ ਇਸ ਕੈਂਪ ਵਿਚ ਅੱਖਾਂ ਦੇ ਆਪ੍ਰੇਸ਼ਨ (ਲੈਂਜ਼) ਅਤੇ ਦਵਾਈਆਂ, ਐਨਕਾਂ ਪੂਰੀ ਤਰ੍ਹਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਇਸ ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਆਪਣੇ ਨਾਲ ਆਪਣਾ ਪਹਿਚਾਣ ਪੱਤਰ ਆਧਾਰ ਜਾਂ ਸ਼ਨਾਖ਼ਤੀ ਕਾਰਡ ਜ਼ਰੂਰ ਨਾਲ ਲੈ ਕੇ ਆਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੇਰਜੰਗ ਬੌਬੀ, ਫ਼ਕੀਰ ਚੰਦ, ਸੁਨੀਲ ਕੁਮਾਰ ਸੰਨੀ, ਸੰਜੀਵ ਕੁਮਾਰ ਕਾਲਾ, ਦਵਿੰਦਰ ਡਿੱਕੀ, ਪਰਸ਼ੋਤਮ ਦਾਸ ਬੋਬੀ, ਸ਼ਾਮ ਲਾਲ, ਸੁਰਿੰਦਰ ਭਾਟੀਆ, ਤਰਸੇਮ ਚੰਦ, ਮੁਨੀਸ਼ ਕੁਮਾਰ, ਪ੍ਰੀਤਮ ਸਿੰਘ ਆਰਟਿਸਟ, ਪਵਨ ਮਹਿਤਾ, ਅੰਕੁਸ਼ ਗੋਇਲ, ਰਾਜੀਵ ਕੁਮਾਰ,ਅਭਿਨਾਸ਼ ਕੁਮਾਰ, ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੂਜੇ ਦਾ ਹੱਕ ਰੱਖਣ ਵਾਲਾ ਕਦੇ ਸੁਖੀ ਨਹੀਂ ਰਹਿ ਸਕਦਾ- ਸਾਧਵੀ ਡਾ.ਸ਼ੁਭਿਤਾ ਅਗਲੀ ਖ਼ਬਰ ਕਾਮਰੇਡ ਅਰਜਨ ਸਿੰਘ ਦੀ 48ਵੀਂ ਬਰਸੀ ਸੰਬੰਧੀ ਸਮਾਗਮ ਕੱਲ੍ਹ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।