26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨੌਜਵਾਨ ਦੀ ਰੇਲਗੱਡੀ ਤੋਂ ਡਿੱਗ ਕੇ ਮੌਤ

ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ)- ਬਠਿੰਡਾ ਅਬੋਹਰ ਰੇਲਵੇ ਲਾਈਨ ’ਤੇ ਇਕ ਰੇਲ ਯਾਤਰੀ ਨੌਜਵਾਨ ਪਿੰਡ ਬਹਿਮਣ ਦੀਵਾਨਾ ਨੇੜੇ ਚੱਲਦੀ ਰੇਲ ਗੱਡੀ ਤੋਂ ਡਿੱਗ ਗਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਘਟਨਾ ਸਥਾਨ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਰਾਜਿੰਦਰ ਕੁਮਾਰ ਐਂਬੂਲੈਂਸ ਸਮੇਤ ਬਹਿਮਣ ਦੀਵਾਨਾ ਵਿਖੇ ਹਾਦਸੇ ਵਾਲੀ ਥਾਂ ’ਤੇ ਪਹੁੰਚੀ।

ਅਜੀਤ ਡੈਸਕ 26-09-2026
ਬਠਿੰਡਾ, 25 ਸਤੰਬਰ (ਅਵਤਾਰ ਸਿੰਘ ਕੈਂਥ)- ਬਠਿੰਡਾ ਅਬੋਹਰ ਰੇਲਵੇ ਲਾਈਨ ’ਤੇ ਇਕ ਰੇਲ ਯਾਤਰੀ ਨੌਜਵਾਨ ਪਿੰਡ ਬਹਿਮਣ ਦੀਵਾਨਾ ਨੇੜੇ ਚੱਲਦੀ ਰੇਲ ਗੱਡੀ ਤੋਂ ਡਿੱਗ ਗਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਘਟਨਾ ਸਥਾਨ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਰਾਜਿੰਦਰ ਕੁਮਾਰ ਐਂਬੂਲੈਂਸ ਸਮੇਤ ਬਹਿਮਣ ਦੀਵਾਨਾ ਵਿਖੇ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਥਾਣਾ ਜੀ.ਆਰ.ਪੀ. ਦੇ ਏ. ਐਸ. ਆਈ. ਗੁਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਘਟਨਾ ਦੀ ਜਾਂਚ ਪੜ੍ਹਤਾਲ ਕੀਤੀ। ਸਹਾਰਾ ਟੀਮ ਮੈਂਬਰ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਨਾ ਹੋਣ ਕਾਰਨ ਪੁਲਿਸ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟ ਮਾਰਟਮ ਕਰਵਾਉਣ ਲਈ ਸਿਵਲ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ।
ਪਿਛਲੀ ਖ਼ਬਰ ਰੇਲਵੇ ਗਰਾਊਂਡ ਦੀ ਵਰਤੋਂ ਲਈ ਫ਼ੀਸ ਵਸੂਲੀ ਦਾ ਫ਼ੈਸਲਾ ਵਾਪਸ, ਭਾਜਪਾ ਆਗੂਆਂ ਦੀ ਅਪੀਲ ਅਤੇ ਲੋਕਾਂ ਦੇ ਰੋਸ ਅੱਗੇ ਝੁਕਿਆ ਰੇ... ਅਗਲੀ ਖ਼ਬਰ ਕਿਸਾਨ ਮੇਲੇ ’ਚ ਕਿਸਾਨਾਂ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ 72 ਲੱਖ ਰੁਪਏ ਦੇ ਬੀਜਾਂ ਦੀ ਖ਼ਰੀਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।