26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵੱਡੀ ਗਿਣਤੀ ਸ਼ਰਧਾਲੂਆਂ ਨੇ ਸ਼ਰਧਾ ਨਾਲ ਕੀਤਾ ਗਣਪਤੀ ਵਿਸਰਜਨ

ਬਠਿੰਡਾ, 25 ਸਤੰਬਰ (ਵੀਰਪਾਲ ਸਿੰਘ)- ਗਣੇਸ਼ ਉਤਸਵ ਦੇ ਸਮਾਪਤੀ ਸਮਾਰੋਹ ਮੌਕੇ ਬਠਿੰਡਾ ਸ਼ਹਿਰ ਵਿਚ ਗਣੇਸ਼ ਮੂਰਤੀ ਵਿਸਰਜਨ ਨੂੰ ਲੈ ਕੇ ਭਗਤਾਂ ਵਿਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਗਣੇਸ਼ ਭਗਤ ਆਪਣੇ ਘਰਾਂ ਅਤੇ ਧਾਰਮਿਕ ਸਥਾਨਾਂ ਵਿਚ ਸਥਾਪਿਤ ਕੀਤੀਆਂ ਗਣਪਤੀ ਦੀਆਂ ਮੂਰਤੀਆਂ ਨੂੰ ਸ਼ਰਧਾ ਭਾਵਨਾ ਨਾਲ ਵਿਸਰਜਨ ਲਈ ਸਰਹਿੰਦ ਨਹਿਰ ਬਠਿੰਡਾ ਕਿਨਾਰੇ ਲੈ ਕੇ ਪਹੁੰਚੇ।

ਅਜੀਤ ਡੈਸਕ 26-09-2026
ਬਠਿੰਡਾ, 25 ਸਤੰਬਰ (ਵੀਰਪਾਲ ਸਿੰਘ)- ਗਣੇਸ਼ ਉਤਸਵ ਦੇ ਸਮਾਪਤੀ ਸਮਾਰੋਹ ਮੌਕੇ ਬਠਿੰਡਾ ਸ਼ਹਿਰ ਵਿਚ ਗਣੇਸ਼ ਮੂਰਤੀ ਵਿਸਰਜਨ ਨੂੰ ਲੈ ਕੇ ਭਗਤਾਂ ਵਿਚ ਭਾਰੀ ਉਤਸ਼ਾਹ ਅਤੇ ਸ਼ਰਧਾ ਦੇਖਣ ਨੂੰ ਮਿਲੀ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਗਣੇਸ਼ ਭਗਤ ਆਪਣੇ ਘਰਾਂ ਅਤੇ ਧਾਰਮਿਕ ਸਥਾਨਾਂ ਵਿਚ ਸਥਾਪਿਤ ਕੀਤੀਆਂ ਗਣਪਤੀ ਦੀਆਂ ਮੂਰਤੀਆਂ ਨੂੰ ਸ਼ਰਧਾ ਭਾਵਨਾ ਨਾਲ ਵਿਸਰਜਨ ਲਈ ਸਰਹਿੰਦ ਨਹਿਰ ਬਠਿੰਡਾ ਕਿਨਾਰੇ ਲੈ ਕੇ ਪਹੁੰਚੇ। ਇਸ ਦੌਰਾਨ ਬਠਿੰਡਾ ਸ਼ਹਿਰ ‘ਗਣਪਤੀ ਬੱਪਾ ਮੋਰੀਆ’ ਦੇ ਜੈਕਾਰਿਆਂ ਨਾਲ ਮਾਹੌਲ ਗੂੰਜ ਉੱਠਿਆ। ਵਿਸਰਜਨ ਤੋਂ ਪਹਿਲਾਂ ਭਗਤਾਂ ਵਲੋਂ ਗਣੇਸ਼ ਜੀ ਦੀ ਵਿਧੀਵਤ ਪੂਜਾ-ਅਰਚਨਾ ਕੀਤੀ ਗਈ ਅਤੇ ਫੁੱਲਾਂ, ਪ੍ਰਸ਼ਾਦ ਤੇ ਹੋਰ ਧਾਰਮਿਕ ਸਮੱਗਰੀ ਨਾਲ ਸ਼ਰਧਾ ਪ੍ਰਗਟ ਕੀਤੀ ਗਈ। ਢੋਲ-ਨਗਾੜਿਆਂ ਦੀਆਂ ਧੁਨਾਂ ਅਤੇ ਭਗਤੀ ਗੀਤਾਂ ਨਾਲ ਭਗਤਾਂ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ। ਪ੍ਰਸ਼ਾਸਨ ਵਲੋਂ ਵੀ ਵਿਸਰਜਨ ਵਾਲੇ ਸਥਾਨਾਂ ‘ਤੇ ਸੁਰੱਖਿਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਪ੍ਰਬੰਧ ਕੀਤੇ ਗਏ।
ਪਿਛਲੀ ਖ਼ਬਰ ਸ੍ਰੀ ਗਣੇਸ਼ ਉਤਸਵ ਮੌਕੇ ਲੰਗਰ ਲਗਾਇਆ ਅਗਲੀ ਖ਼ਬਰ ਬੂਟਾ ਸਿੰਘ ਚੌਹਾਨ ਦਾ ਨਾਵਲ ‘ਧੁੰਦ ਚੀਰਦੀ ਰੌਸ਼ਨੀ’ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।