ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ 28 ਨੂੰ ਮਨਾਇਆ ਜਾਵੇਗਾ - ਹਰਜਿੰਦਰ ਸਿੰਘ
ਬਠਿੰਡਾ, 25 ਸਤੰਬਰ (ਪੱਤਰ ਪ੍ਰੇਰਕ)- ਸ਼ਹੀਦ ਭਗਤ ਸਿੰਘ ਪਾਰਕ ਕਮੇਟੀ, ਲਾਇਬਰੇਰੀ ਤੇ ਕੰਪਿਊਟਰ ਸੈਂਟਰ, ਪੁਖਰਾਜ ਕਾਲੋਨੀ ਬਠਿੰਡਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ, ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਸ਼ਹੀਦ ਭਗਤ ਸਿੰਘ ਪਾਰਕ, ਪੁਖਰਾਜ ਕਾਲੋਨੀ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਆਦਮਕੱਦ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਹੀਦ ਦੀ ਸੋਚ ਤੇ ਵਿਚਾਰਧਾਰਾ ਨੂੰ ਯਾਦ ਕੀਤਾ ਜਾਵੇਗਾ।
ਅਜੀਤ ਡੈਸਕ
26-09-2026