29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਬਠਿੰਡਾ ’ਚ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ

ਬਠਿੰਡਾ, 28 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਨੈਸ਼ਨਲ ਹੈਲਥ ਮਿਸ਼ਨ (ਐਨ. ਐਚ.

ਅਜੀਤ ਡੈਸਕ 29-09-2026
ਬਠਿੰਡਾ, 28 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸਿਵਲ ਸਰਜਨ ਬਠਿੰਡਾ ਨੂੰ ਸੌਂਪਿਆ। ਇਸ ਮੌਕੇ ਯੂਨੀਅਨ ਦੇ ਆਗੂ ਰਣਜੀਤ ਕੌਰ, ਅਵਨੀਸ਼ ਕੁਮਾਰ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ, ਪਰ ਅਜੇ ਤੱਕ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਪੱਤਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਤੱਕ ਭੇਜ ਕੇ ਮੰਗਾਂ ਦਾ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ। ਆਗੂਆਂ ਨੇ ਦੱਸਿਆ ਕਿ 15 ਸਤੰਬਰ ਨੂੰ ਸਰਕਾਰ ਵਲੋਂ ਸਿਹਤ, ਵਿੱਤ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਯੂਨੀਅਨ ਨੁਮਾਇੰਦਿਆਂ ਦੀ ਸਾਂਝੀ ਕਮੇਟੀ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ, ਜਿਸ ਵਲੋਂ ਮੰਗਾਂ ਦੇ ਵਿੱਤੀ ਤੇ ਕਾਨੂੰਨੀ ਪੱਖਾਂ ਦੀ ਸਮੀਖਿਆ ਕਰਕੇ ਮਾਮਲਾ ਕੈਬਨਿਟ ਸਬ-ਕਮੇਟੀ ਅੱਗੇ ਰੱਖਿਆ ਜਾਣਾ ਸੀ। ਯੂਨੀਅਨ ਨੇ ਐਲਾਨ ਕੀਤਾ ਕਿ 1 ਅਕਤੂਬਰ ਨੂੰ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਪ੍ਰਦਰਸ਼ਨ ਅਤੇ 9 ਅਕਤੂਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਮਹਾਂਰੈਲੀ ਕੀਤੀ ਜਾਵੇਗੀ। ਮੰਗਾਂ ਨਾ ਮੰਨਣ ਦੀ ਸੂਰਤ ਵਿਚ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਗਈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ, ਤਨਖ਼ਾਹ ਵਿਚ ਵਾਧਾ, ਲੰਬਿਤ ਤਨਖ਼ਾਹ ਮਾਮਲਿਆਂ ਦਾ ਨਿਪਟਾਰਾ, ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਗ੍ਰੈਚੁਇਟੀ ਦਾ ਲਾਭ ਅਤੇ ਸੇਵਾ ਮੁਕਤੀ ਉਮਰ ਸਬੰਧੀ ਮਾਮਲਿਆਂ ਦਾ ਹੱਲ ਸ਼ਾਮਿਲ ਹੈ। ਧਰਨੇ ਦੌਰਾਨ ਰਣਜੀਤ ਕੌਰ, ਅਵਨੀਸ਼ ਕੁਮਾਰ, ਡਾ. ਬਰਜਿੰਦਰ ਸਿੰਘ, ਬਲਵਿੰਦਰ ਕੌਰ, ਹਰਦੀਪ ਚੰਦ, ਅਨੀਤਾ ਰਾਣੀ ਅਤੇ ਦੀਪ ਗਰਗ ਸਮੇਤ ਹੋਰ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਅਣਪਛਾਤੇ ਚੋਰਾਂ ਨੇ ਘਰ ’ਚ ਪਏ ਸੋਨੇ ਦੇ ਜ਼ੇਵਰ ਅਤੇ ਨਕਦੀ ਨੂੰ ਲਗਾਇਆ ਚੂਨਾ ਅਗਲੀ ਖ਼ਬਰ ਮਾਨ ਦਲ ਦੇ ਹਲਕਾ ਧਰਮਕੋਟ ਇੰਚਾਰਜ ਬਲਰਾਜ ਸਿੰਘ ਖਾਲਸਾ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।