ਮਲਕਾਣਾ ਵਿਖੇ ਲੋਕ ਮਿਲਣੀ ਦੌਰਾਨ 20 ਦੇ ਕਰੀਬ ਪਰਿਵਾਰ ‘ਆਪ’ ਵਿਚ ਸ਼ਾਮਿਲ
ਰਾਮਾਂ ਮੰਡੀ, 28 ਸਤੰਬਰ (ਤਰਸੇਮ ਸਿੰਗਲਾ)-ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਕੈਬਨਿਟ ਰੈਂਕ ਪ੍ਰੋ: ਬਲਜਿੰਦਰ ਕੌਰ ਵਲੋਂ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦੀ ਲੜੀ ਤਹਿਤ ਨੇੜਲੇ ਪਿੰਡ ਮਲਕਾਣਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਕਰੀਬ 20 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ। ਪ੍ਰੋ: ਬਲਜਿੰਦਰ ਕੌਰ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਅਜੀਤ ਡੈਸਕ
29-09-2026