30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਬਠਿੰਡਾ 29 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਲਾਇਨੋਪਾਰ ਇਲਾਕੇ ਪ੍ਰਤਾਪ ਨਗਰ ’ਚ ਇਕ ਨੌਜਵਾਨ ਨੇ ਮਾਨਸਿਕ ਤਣਾਅ ਦੇ ਕਾਰਨ ਆਪਣੇ ਗਲੇ ’ਚ ਫ਼ਾਹਾ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪਰਿਵਾਰਿਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਿਆ ਅਤੇ ਨੌਜਵਾਨ ਨੂੰ ਛੱਤ ਵਾਲੇ ਪੱਖੇ ਦੀ ਕੁੰਡੀ ਨਾਲ ਲਟਕੇ ਨੂੰ ਹੇਠਾਂ ਉਤਾਰਿਆ ਗਿਆ ਅਤੇ ਸਹਾਰਾ ਜਨ ਸੇਵਾ ਦਫ਼ਤਰ ਨੂੰ ਜਾਣਕਾਰੀ ਦਿੱਤੀ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਟੀਮ ਨਿਤੀਸ਼ ਸੇਨ ਤੁਰੰਤ ਐਂਬੂਲੈਂਸ ਨਾਲ ਮੌਕੇ ’ਤੇ ਪਹੁੰਚੀ ਅਤੇ ਗੰਭੀਰ ਹਾਲਤ ਵਿਚ ਪਏ ਨੌਜਵਾਨ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ, ਜਿੱਥੇ ਐਮਰਜੈਂਸੀ ਡਾਕਟਰ ਦੁਆਰਾ ਇਲਾਜ ਸ਼ੁਰੂ ਕੀਤਾ, ਨੌਜਵਾਨ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਜੀਤ ਡੈਸਕ 30-09-2026
ਬਠਿੰਡਾ 29 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਲਾਇਨੋਪਾਰ ਇਲਾਕੇ ਪ੍ਰਤਾਪ ਨਗਰ ’ਚ ਇਕ ਨੌਜਵਾਨ ਨੇ ਮਾਨਸਿਕ ਤਣਾਅ ਦੇ ਕਾਰਨ ਆਪਣੇ ਗਲੇ ’ਚ ਫ਼ਾਹਾ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪਰਿਵਾਰਿਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਿਆ ਅਤੇ ਨੌਜਵਾਨ ਨੂੰ ਛੱਤ ਵਾਲੇ ਪੱਖੇ ਦੀ ਕੁੰਡੀ ਨਾਲ ਲਟਕੇ ਨੂੰ ਹੇਠਾਂ ਉਤਾਰਿਆ ਗਿਆ ਅਤੇ ਸਹਾਰਾ ਜਨ ਸੇਵਾ ਦਫ਼ਤਰ ਨੂੰ ਜਾਣਕਾਰੀ ਦਿੱਤੀ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਟੀਮ ਨਿਤੀਸ਼ ਸੇਨ ਤੁਰੰਤ ਐਂਬੂਲੈਂਸ ਨਾਲ ਮੌਕੇ ’ਤੇ ਪਹੁੰਚੀ ਅਤੇ ਗੰਭੀਰ ਹਾਲਤ ਵਿਚ ਪਏ ਨੌਜਵਾਨ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ, ਜਿੱਥੇ ਐਮਰਜੈਂਸੀ ਡਾਕਟਰ ਦੁਆਰਾ ਇਲਾਜ ਸ਼ੁਰੂ ਕੀਤਾ, ਨੌਜਵਾਨ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨੌਜਵਾਨ ਸਰਬਜੀਤ ਸਿੰਘ ਪ੍ਰਤਾਪ ਨਗਰ ਦਾ ਰਹਿਣ ਵਾਲਾ ਹੈ। ਸਿਵਲ ਹਸਪਤਾਲ ਪੁਲਿਸ ਚੌਕੀ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ 6.30 ਗ੍ਰਾਮ ਚਿੱਟੇ ਸਮੇਤ ਦੋ ਨਸ਼ਾ ਤਸਕਰ ਪੁਲਿਸ ਅੜਿੱਕੇ ਅਗਲੀ ਖ਼ਬਰ ਚਾਂਦੀ ਦੀਆਂ ਪੰਜੇਬਾਂ ਅਤੇ 51,800 ਰੁਪਏ ਚੋਰੀ ਕਰਨ ਦੇ ਮਾਮਲੇ ’ਚ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।