04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

‘ਖੇਡਾਂ ਵਤਨ ਪੰਜਾਬ ਦੀਆਂ-2026’ ਰਾਜ ਪੱਧਰੀ ਖੇਡਾਂ ਲਈ 10 ਖੇਡਾਂ ਦੇ ਚੋਣ ਟਰਾਇਲ 4 ਅਕਤੂਬਰ ਨੂੰ

ਬਠਿੰਡਾ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰਾਜ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਲਈ ਬਠਿੰਡਾ ਜ਼ਿਲ੍ਹੇ ਦੇ ਖਿਡਾਰੀਆਂ ਦੀ ਚੋਣ ਕਰਨ ਵਾਸਤੇ ਵੱਖ-ਵੱਖ 10 ਖੇਡਾਂ ਦੇ ਚੋਣ ਟਰਾਇਲ 4 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਬਠਿੰਡਾ ਵਿਖੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਪਿੰਦਰ ਸਿੰਘ ਬਰਾੜ ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਰਾਜ ਪੱਧਰ ਲਈ ਯੋਗ ਖਿਡਾਰੀਆਂ ਦੀ ਚੋਣ ਵਾਸਤੇ ਖੇਡਾਂ ਦੇ ਟਰਾਇਲ ਕਰਵਾਏ ਜਾਣੇ ਹਨ।

ਅਜੀਤ ਡੈਸਕ 03-10-2026
ਬਠਿੰਡਾ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰਾਜ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਲਈ ਬਠਿੰਡਾ ਜ਼ਿਲ੍ਹੇ ਦੇ ਖਿਡਾਰੀਆਂ ਦੀ ਚੋਣ ਕਰਨ ਵਾਸਤੇ ਵੱਖ-ਵੱਖ 10 ਖੇਡਾਂ ਦੇ ਚੋਣ ਟਰਾਇਲ 4 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਬਠਿੰਡਾ ਵਿਖੇ ਕਰਵਾਏ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਪਿੰਦਰ ਸਿੰਘ ਬਰਾੜ ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਨੇ ਦੱਸਿਆ ਕਿ ਰਾਜ ਪੱਧਰ ਲਈ ਯੋਗ ਖਿਡਾਰੀਆਂ ਦੀ ਚੋਣ ਵਾਸਤੇ ਖੇਡਾਂ ਦੇ ਟਰਾਇਲ ਕਰਵਾਏ ਜਾਣੇ ਹਨ। ਇਨ੍ਹਾਂ ਖੇਡਾਂ ਵਿਚ ਕੈਕਿੰਗ ਐਂਡ ਕਨੋਇੰਗ, ਵੁਸ਼ੂ, ਰੋਇੰਗ, ਜਿਮਨਾਸਟਿਕ, ਰਗਬੀ, ਘੋੜਸਵਾਰੀ, ਬੇਸਬਾਲ, ਤਾਈਕਵਾਂਡੋ, ਕਰਾਟੇ ਅਤੇ ਸਾਈਕਲਿੰਗ ਸ਼ਾਮਿਲ ਹਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿਚ ਭਾਗ ਲੈਣ ਦੇ ਇੱਛੁਕ ਅਤੇ ਯੋਗ ਖਿਡਾਰੀ 4 ਅਕਤੂਬਰ ਨੂੰ ਨਿਰਧਾਰਿਤ ਸਥਾਨ ‘ਤੇ ਸਮੇਂ-ਸਿਰ ਪਹੁੰਚ ਕੇ ਟਰਾਇਲਾਂ ਵਿਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀ ਆਪਣਾ ਅਸਲੀ ਆਧਾਰ ਕਾਰਡ ਅਤੇ ਬੈਂਕ ਪਾਸ-ਬੁੱਕ ਲਾਜ਼ਮੀ ਲੈ ਕੇ ਆਉਣ । ਸਾਰੇ ਖਿਡਾਰੀ ਸਵੇਰੇ 9 ਵਜੇ ਤੱਕ ਖੇਡ ਮੈਦਾਨ ਵਿਚ ਰਿਪੋਰਟ ਕਰਨ।ਜ਼ਿਲ੍ਹਾ ਖੇਡ ਅਫ਼ਸਰ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਚੋਣ ਟਰਾਇਲਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਰਾਜ ਪੱਧਰ ਦੇ ਮੁਕਾਬਲਿਆਂ ਲਈ ਆਪਣੀ ਪ੍ਰਤਿਭਾ ਦਿਖਾਉਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਦਾ ਮੰਤਵ ਜ਼ਿਲ੍ਹੇ ਦੇ ਹੋਣਹਾਰ ਅਤੇ ਯੋਗ ਖਿਡਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਰਾਜ ਪੱਧਰ ‘ਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਨਾਲ ਹੀ ਆਨ ਲਾਈਨ ਰਜਿਸਟ੍ਰੇਸ਼ਨ ਲਈ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਸਕੈਨਰ ਉਤੇ ਸਕੈਨ ਕਰਕੇ ਵੀ ਭਾਗ ਲਿਆ ਜਾ ਸਕਦਾ ਹੈ।
ਪਿਛਲੀ ਖ਼ਬਰ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ‘ਬਾਬੇ ਘਸੀਟੇ ਦੀ ਨਾਟਕ ਮੰਡਲੀ’ ਦੇ ਮੰਚਨ ਨੇ ਦਰਸ਼ਕਾਂ ਨੂੰ ਹਸਾਇਆ ਅਤੇ ਕਲਪਨਾ ਦੀ ਦੁਨੀਆ ’ਚ ਪਹੁੰਚਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।