04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਅੰਤਰਰਾਸ਼ਟਰੀ ਕਾਨਫ਼ਰੰਸ ਲੰਡਨ ਵਿਖੇ ਖੋਜ-ਪੱਤਰ ਪੇਸ਼ ਕੀਤਾ

ਜੋਗਾ, 3 ਅਕਤੂਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ ਰੱਲਾ ਦੀ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਲੰਡਨ ਵਿਖੇ ਕਰਵਾਈ ਅੰਤਰਰਾਸ਼ਟਰੀ ਕਾਨਫ਼ਰੰਸ ’ਚ ਖੋਜ-ਪੱਤਰ ਪੇਸ਼ ਕਰ ਕੇ ਸੰਸਥਾ ਲਈ ਮਹੱਤਵਪੂਰਨ ਅਕਾਦਮਿਕ ਪ੍ਰਾਪਤੀ ਦਰਜ ਕੀਤੀ ਹੈ।

ਅਜੀਤ ਡੈਸਕ 04-10-2026
ਜੋਗਾ, 3 ਅਕਤੂਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ ਰੱਲਾ ਦੀ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਲੰਡਨ ਵਿਖੇ ਕਰਵਾਈ ਅੰਤਰਰਾਸ਼ਟਰੀ ਕਾਨਫ਼ਰੰਸ ’ਚ ਖੋਜ-ਪੱਤਰ ਪੇਸ਼ ਕਰ ਕੇ ਸੰਸਥਾ ਲਈ ਮਹੱਤਵਪੂਰਨ ਅਕਾਦਮਿਕ ਪ੍ਰਾਪਤੀ ਦਰਜ ਕੀਤੀ ਹੈ। ਦੱਸਣਯੋਗ ਹੈ ਕਿ ਡਾ. ਬੀ. ਆਰ. ਅੰਬੇਡਕਰ ਅੰਤਰਰਾਸ਼ਟਰੀ ਕਾਨਫ਼ਰੰਸ ਅਤੇ ਅੰਤਰਰਾਸ਼ਟਰੀ ਪੁਰਸਕਾਰ ਸਮਾਰੋਹ 18 ਤੋਂ 20 ਸਤੰਬਰ ਤੱਕ ਲੰਡਨ ਵਿਖੇ ਕੀਤਾ ਗਿਆ। ਇਸ ਅੰਤਰਰਾਸ਼ਟਰੀ ਸਮਾਗਮ ਦਾ ਪ੍ਰਬੰਧ ਸ਼ਿਰੀਸ਼ ਰਾਮਟੇਕੇ ਵਲੋਂ ਕੀਤਾ ਗਿਆ। ਡਾ. ਕੁਮਾਰੀ ਨੇ ‘ਡਾ. ਅੰਬੇਡਕਰ ਦਾ ਸਮਾਜਿਕ ਨਿਆਂ ਸਬੰਧੀ ਦ੍ਰਿਸ਼ਟੀਕੋਣ ਅਤੇ ਹਿੰਦੀ ਸਾਹਿਤ ਵਿਚ ਇਸ ਦੀ ਪ੍ਰਸੰਗਿਕਤਾ’ ਵਿਸ਼ੇ ’ਤੇ ਆਪਣਾ ਖੋਜ-ਪੱਤਰ ਪੇਸ਼ ਕੀਤਾ। ਇਹ ਖੋਜ-ਪੱਤਰ ਲੰਡਨ ਦੀ ਪ੍ਰਸਿੱਧ ਸਕੂਲ ਆਫ਼ ਓਰੀਐਂਟਲ ਐਂਡ ਅਫ਼ਰੀਕਨ ਸਟੱਡੀਜ਼ (ਐੱਸ.ਓ.ਏ.ਐੱਸ.), ਯੂਨੀਵਰਸਿਟੀ ਆਫ਼ ਲੰਡਨ ਵਿਖੇ ਪੇਸ਼ ਕੀਤਾ ਗਿਆ। ਉਨ੍ਹਾਂ ਦੇ ਖੋਜ-ਕਾਰਜ ਦਾ ਮੁੱਖ ਉਦੇਸ਼ ਡਾ. ਬੀ. ਆਰ. ਅੰਬੇਡਕਰ ਦੇ ਸਮਾਜਿਕ ਨਿਆਂ ਸਬੰਧੀ ਵਿਚਾਰਾਂ ਨੂੰ ਹਿੰਦੀ ਸਾਹਿਤ ਦੇ ਸੰਦਰਭ ਵਿੱਚ ਸਮਝਣਾ ਅਤੇ ਉਨ੍ਹਾਂ ਦੀ ਸਮਕਾਲੀ ਮਹੱਤਤਾ ਨੂੰ ਉਜਾਗਰ ਕਰਨਾ ਸੀ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਦਫ਼ਤਰੀ ਪ੍ਰਸ਼ਾਸਕ ਲਵਪ੍ਰੀਤ ਕੌਰ ਨੇ ਡਾ. ਪਰਮਿੰਦਰ ਕੁਮਾਰੀ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਕੋਟਸ਼ਮੀਰ ’ਚ ਆਮ ਆਦਮੀ ਪਾਰਟੀ ਵਲੋਂ ਮੁਨਾਫ਼ੇ ਮਾਨ ਦੇ ਨਾਅਰੇ ਤਹਿਤ ਡੋਰ-ਟੂ-ਡੋਰ ਪ੍ਰਚਾਰ ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਪੰਜਾਬੀ ਲਿਖਾਰੀ ਸਭਾ ਦਾ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।