13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬਠਿੰਡਾ ‘ਚ ਵੱਖ-ਵੱਖ ਥਾਵਾਂ ਤੋਂ ਦੋ ਔਰਤਾਂ ਸਮੇਤ 6 ਨਸ਼ਾ ਤਸਕਰ ਕਾਬੂ

ਬਠਿੰਡਾ, 12 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 21. 43 ਗ੍ਰਾਮ ਹੈਰੋਇਨ ਅਤੇ 75 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਬਰਾਮਦ ਕੀਤੇ ਗਏ ਹਨ।

ਅਜੀਤ ਡੈਸਕ 13-10-2026
ਬਠਿੰਡਾ, 12 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 21.43 ਗ੍ਰਾਮ ਹੈਰੋਇਨ ਅਤੇ 75 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਬਰਾਮਦ ਕੀਤੇ ਗਏ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਜਾਂਚ ਪੁਲਿਸ ਅਧਿਕਾਰੀ ਰਮਨਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਕੈਂਟ ਰਿੰਗ ਰੋਡ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 8.30 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਰਾਹੁਲ ਕੁਮਾਰ ਉਮਰ 19 ਸਾਲ ਵਾਸੀ ਬੇਅੰਤ ਨਗਰ ਬਠਿੰਡਾ ਵਜੋਂ ਹੋਈ ਹੈ, ਜਿਸ ‘ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਜਸਕੌਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਥਰਮਲ ਪੁਲਿਸ ਵਲੋਂ ਸਿਵੀਆਂ ਰੋਡ ਨੇੜੇ ਐਨ.ਐਫ.ਐਲ. ਫ਼ੈਕਟਰੀ ਪਾਸੋਂ ਸਾਹਿਲ ਕੁਮਾਰ ਵਾਸੀ ਖੇਤਾ ਸਿੰਘ ਬਸਤੀ ਬਠਿੰਡਾ ਨੂੰ 6.13 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਗਿਆ ਹੈ, ਜਿਸ ‘ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਤੀਜੇ ਮਾਮਲੇ ਤਫ਼ਤੀਸ਼ ਪੁਲਿਸ ਅਧਿਕਾਰੀ ਰਜਿੰਦਰ ਸਿੰਘ ਕੁਮਾਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਨੇ ਰੇਲ 2 ਕੁਆਟਰ ਬਠਿੰਡਾ ਪਾਸੋਂ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ 7 ਗ੍ਰਾਮ ਹੈਰੋਇਨ ਨੇ ਕਾਬੂ ਕੀਤਾ ਗਿਆ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਨਿਸ਼ਾ ਵਾਸੀ ਪਰਸ ਰਾਮ ਨਗਰ ਬਠਿੰਡਾ, ਗੌਰਵ ਕੁਮਾਰ ਵਾਸੀ ਪਰਸ ਰਾਮ ਨਗਰ ਬਠਿੰਡਾ, ਵਿੱਕੀ ਬਸਤੀ ਲਾਲ ਸਿੰਘ ਬਠਿੰਡਾ ਵਜੋਂ ਹੋਈ ਹੈ। ਜਿਨ੍ਹਾਂ ‘ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੋ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਚੌਥੇ ਮਾਮਲੇ ਵਿਚ ਜਾਣਕਾਰੀ ਸਾਂਝੇ ਕਰਦੇ ਹੋਏ ਹੌਲਦਾਰ ਦਿਨੇਸ਼ ਕੁਮਾਰ ਨੇ ਦੱਸਿਆ ਹੈ ਕਿ ਥਾਣਾ ਸਦਰ ਪੁਲਿਸ ਨੇ ਗਰੋਥ ਸੈਂਟਰ ਬਠਿੰਡਾ ਪਾਸੋਂ ਪਰਮਜੀਤ ਕੌਰ ਨਾਮੀ ਔਰਤ ਵਾਸੀ ਬਹਿਮਣ ਦਿਵਾਨਾ ਉਮਰ 50 ਸਾਲ ਨੂੰ 75 ਨਸ਼ੀਲੇ ਕੈਪਸੂਲ ਪ੍ਰੈਗਾਲਬਿਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ‘ਤੇ ਨਸ਼ਾ ਰੋਕੂ ਐਕਟ ਦੀ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਪਿੰਡ ਗੁਰਥੜੀ ’ਚ ਇਕ ਮਹੀਨੇ ਅੰਦਰ ਚੋਰੀ ਦੀ ਤੀਜੀ ਘਟਨਾ ਵਾਪਰੀ ਅਗਲੀ ਖ਼ਬਰ ਪ੍ਰਤੀ ਬੇਨਤੀ ਦੇ ਆਧਾਰ ’ਤੇ 2 ਵੱਖ-ਵੱਖ ਟਰੈਵਲ ਏਜੰਟਾਂ ਦੇ ਲਾਇਸੰਸ ਰੱਦ-ਜ਼ਿਲ੍ਹਾ ਮੈਜਿਸਟਰੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।