14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ’ਚ 11,576 ਮੀਟ੍ਰਿਕ ਟਨ ਝੋਨਾ ਪੁੱਜਿਆ

ਬਠਿੰਡਾ, 13 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਅਤੇ ਖ਼ਰੀਦ ਦਾ ਕੰਮ ਲਗਾਤਾਰ ਜਾਰੀ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 11,576 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 7,444 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

ਅਜੀਤ ਡੈਸਕ 14-10-2026
ਬਠਿੰਡਾ, 13 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਅਤੇ ਖ਼ਰੀਦ ਦਾ ਕੰਮ ਲਗਾਤਾਰ ਜਾਰੀ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 11,576 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 7,444 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ 12 ਅਕਤੂਬਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚ 2,771 ਮੀਟ੍ਰਿਕ ਟਨ ਝੋਨਾ ਪੁੱਜਿਆ, ਜਦਕਿ ਇਸ ਦਿਨ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 1,691 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਖ਼ਰੀਦ, ਲਿਫ਼ਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਨਿਰੰਤਰ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ। ਇਸੇ ਦੌਰਾਨ ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਨੇ ਭੁੱਚੋ ਅਤੇ ਗੋਨਿਆਣਾ ਦੀਆਂ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉੱਧਰ, ਮੌੜ ਦੇ ਉਪ ਮੰਡਲ ਮੈਜਿਸਟਰੇਟ ਗੁਰਜਿੰਦਰ ਸਿੰਘ ਨੇ ਮੰਡੀ ਕਲਾਂ ਦਾ ਦੌਰਾ ਕੀਤਾ। ਅਧਿਕਾਰੀਆਂ ਨੇ ਮੰਡੀ ’ਚ ਕਿਸਾਨਾਂ ਦੀ ਸਹੂਲਤ ਅਤੇ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।
ਪਿਛਲੀ ਖ਼ਬਰ ਨਥਾਣਾ ਦੀਆਂ ਦੋ ਮੰਡੀਆਂ ਵਿਚ ਝੋਨਾ ਖ਼ਰੀਦਣ ਦੀ ਰਸਮੀ ਸ਼ੁਰੂਆਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਡੋਰ-ਟੂ-ਡੋਰ ਮੁਹਿੰਮ ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।