13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਮਾਜਿਕ ਵਿਗਿਆਨ ਵਿਸ਼ੇ ’ਤੇ ਦੋ ਰੋਜ਼ਾ ਸੈਮੀਨਾਰ ਕਰਵਾਇਆ

ਰਾਮਾਂ ਮੰਡੀ, 13 ਅਕਤੂਬਰ (ਤਰਸੇਮ ਸਿੰਗਲਾ)-ਸਟਾਰ ਪਲੱਸ ਕਾਨਵੈਂਟ ਸਕੂਲ ਵਲੋਂ ਸਮਾਜਿਕ ਵਿਗਿਆਨ ਵਿਸ਼ੇ ’ਤੇ ਦੋ ਰੋਜ਼ਾ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣਾ, ਅਧਿਆਪਕਾਂ ਨੂੰ ਨਵੀਨਤਮ ਅਧਿਆਪਨ ਵਿਧੀਆਂ ਤੋਂ ਜਾਣੂ ਕਰਵਾਉਣਾ ਅਤੇ ਵਿਦਿਆਰਥੀਆਂ ਨੂੰ ਵਿਸ਼ੇ ਦੀ ਸਰਲ ਤੇ ਪ੍ਰਭਾਵਸ਼ਾਲੀ ਢੰਗ ਨਾਲ ਸਿੱਖਿਆ ਦੇਣ ਲਈ ਪ੍ਰੇਰਿਤ ਕਰਨਾ ਸੀ।

ਅਜੀਤ ਡੈਸਕ 14-10-2026
ਰਾਮਾਂ ਮੰਡੀ, 13 ਅਕਤੂਬਰ (ਤਰਸੇਮ ਸਿੰਗਲਾ)-ਸਟਾਰ ਪਲੱਸ ਕਾਨਵੈਂਟ ਸਕੂਲ ਵਲੋਂ ਸਮਾਜਿਕ ਵਿਗਿਆਨ ਵਿਸ਼ੇ ’ਤੇ ਦੋ ਰੋਜ਼ਾ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣਾ, ਅਧਿਆਪਕਾਂ ਨੂੰ ਨਵੀਨਤਮ ਅਧਿਆਪਨ ਵਿਧੀਆਂ ਤੋਂ ਜਾਣੂ ਕਰਵਾਉਣਾ ਅਤੇ ਵਿਦਿਆਰਥੀਆਂ ਨੂੰ ਵਿਸ਼ੇ ਦੀ ਸਰਲ ਤੇ ਪ੍ਰਭਾਵਸ਼ਾਲੀ ਢੰਗ ਨਾਲ ਸਿੱਖਿਆ ਦੇਣ ਲਈ ਪ੍ਰੇਰਿਤ ਕਰਨਾ ਸੀ। ਸੈਮੀਨਾਰ ਵਿਚ ਮੁੱਖ ਬੁਲਾਰਿਆਂ ਵਜੋਂ ਅਜੇ ਖੋਸਲਾ, ਅਧਿਆਪਕ ਸਿੱਖਿਆ ਮਾਹਿਰ, ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ, ਅਬੋਹਰ ਅਤੇ ਨਵਦੀਪ ਸਿੰਘ ਸੰਧੂ, ਸਿੱਖਿਆ ਮਾਹਿਰ, ਦਿੱਲੀ ਪਬਲਿਕ ਸਕੂਲ, ਅਬੋਹਰ ਨੇ ਸ਼ਿਰਕਤ ਕੀਤੀ। ਦੋਵਾਂ ਮਾਹਿਰਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਸਮਾਜਿਕ ਵਿਗਿਆਨ ਵਿਸ਼ੇ ਨੂੰ ਰੌਚਕ, ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੜ੍ਹਾਉਣ ਦੀਆਂ ਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਧਿਆਪਨ ਦੌਰਾਨ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸਿੱਖਣ ਦੀ ਪ੍ਰਕਿਰਿਆ ਨੂੰ ਵਧੇਰੇ ਦਿਲਚਸਪ ਬਣਾਉਣ ’ਤੇ ਜ਼ੋਰ ਦਿੱਤਾ। ਇਸ ਸੈਮੀਨਾਰ ਵਿਚ ਬਠਿੰਡਾ, ਫ਼ਰੀਦਕੋਟ, ਅਬੋਹਰ, ਫ਼ਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਸਮੇਤ ਵੱਖ-ਵੱਖ ਜ਼ਿਲਿ੍ਹਆਂ ਤੋਂ ਪਹੁੰਚੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਦੋਵੇਂ ਦਿਨ ਸਵਾਲ-ਜਵਾਬ ਅਤੇ ਵਿਚਾਰ-ਵਟਾਂਦਰੇ ਦਾ ਦੌਰ ਜਾਰੀ ਰਿਹਾ, ਜਿਸ ਨਾਲ ਭਾਗੀਦਾਰਾਂ ਨੂੰ ਆਪਣੇ ਤਜਰਬੇ ਸਾਂਝੇ ਕਰਨ ਅਤੇ ਨਵੀਆਂ ਅਧਿਆਪਨ ਤਕਨੀਕਾਂ ਸਿੱਖਣ ਦਾ ਮੌਕਾ ਮਿਲਿਆ। ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਵਿਜੇ ਕੁਮਾਰ ਲਹਿਰੀ, ਪ੍ਰਧਾਨ ਤੇਲੂ ਰਾਮ ਲਹਿਰੀ, ਉਪ ਚੇਅਰਮੈਨ ਰਜਤ ਗਰਗ, ਵਿੱਤ ਸਕੱਤਰ ਭੂਸ਼ਣ ਕੁਮਾਰ ਲਹਿਰੀ, ਮੀਤ ਪ੍ਰਧਾਨ ਰਘੂ ਨੰਦਨ ਗਰਗ, ਉਪ ਵਿੱਤ ਸਕੱਤਰ ਸ਼ੁਭਮ ਗਰਗ ਅਤੇ ਕ੍ਰਿਤਿਕਾ ਗਰਗ ਸਮੇਤ ਸਕੂਲ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸੋਨਾ ਵਾਪਸ ਕਰਵਾਉਣ ਨੂੰ ਲੈ ਕੇ ਭਾਕਿਯੂ (ਉਗਰਾਹਾਂ) ਨੇ ਰੋਸ ਮਾਰਚ ਕੱਢਿਆ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਕਾਲਜ ਦੀ ਵਿਦਿਆਰਥਣ ਨੇ ਐਨ. ਡੀ. ਏ. ਦੀ ਪ੍ਰੀਖਿਆ ਕੀਤੀ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।