ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਸੰਗਤ ਮੰਡੀ, 14 ਅਕਤੂਬਰ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 07 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਾੜੇ ਅਨਸਰਾਂ ਦੀ ਭਾਲ ਵਿਚ ਗਸ਼ਤ ਕਰ ਰਹੇ ਸਨ।
ਅਜੀਤ ਡੈਸਕ
15-10-2026