15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕੰਪਨੀ ਨੂੰ ਠੇਕਾ ਦੇਣ ਦੇ ਵਿਰੋਧ ’ਚ ਆਊਟਸੋਰਸ ਸਿਹਤ ਕਾਮਿਆਂ ਵਲੋਂ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ

ਬਠਿੰਡਾ, 14 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਬਠਿੰਡਾ ਵਲੋਂ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਕੰਮ ਕਰਦੇ ਸਫ਼ਾਈ ਸੇਵਕਾਂ, ਸੁਪਰਵਾਈਜ਼ਰਾਂ ਅਤੇ ਮਾਲੀਆਂ ਦਾ ਠੇਕਾ ਅਪੈਕਸ ਸੀਲਡ ਕੰਪਨੀ ਨੂੰ ਦੇਣ ਦੇ ਵਿਰੋਧ ਵਿਚ ਸੈਨੀਟੇਸ਼ਨ ਸੇਵਾਵਾਂ ਬੰਦ ਕਰਕੇ ਸਿਵਲ ਸਰਜਨ ਦਫ਼ਤਰ ਬਠਿੰਡਾ ਅੱਗੇ ਅਣਮਿਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਕਿਹਾ ਕਿ ਸਿਹਤ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਹਸਪਤਾਲਾਂ ਵਿਚ ਨਿਗੂਣੀਆਂ ਤਨਖ਼ਾਹਾਂ ‘ਤੇ ਸੇਵਾਵਾਂ ਨਿਭਾ ਰਹੇ ਹਨ।

ਅਜੀਤ ਡੈਸਕ 15-10-2026
ਬਠਿੰਡਾ, 14 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਬਠਿੰਡਾ ਵਲੋਂ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਕੰਮ ਕਰਦੇ ਸਫ਼ਾਈ ਸੇਵਕਾਂ, ਸੁਪਰਵਾਈਜ਼ਰਾਂ ਅਤੇ ਮਾਲੀਆਂ ਦਾ ਠੇਕਾ ਅਪੈਕਸ ਸੀਲਡ ਕੰਪਨੀ ਨੂੰ ਦੇਣ ਦੇ ਵਿਰੋਧ ਵਿਚ ਸੈਨੀਟੇਸ਼ਨ ਸੇਵਾਵਾਂ ਬੰਦ ਕਰਕੇ ਸਿਵਲ ਸਰਜਨ ਦਫ਼ਤਰ ਬਠਿੰਡਾ ਅੱਗੇ ਅਣਮਿਥੇ ਸਮੇਂ ਲਈ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਕਿਹਾ ਕਿ ਸਿਹਤ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਹਸਪਤਾਲਾਂ ਵਿਚ ਨਿਗੂਣੀਆਂ ਤਨਖ਼ਾਹਾਂ ‘ਤੇ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਕੰਪਨੀਆਂ ਅਤੇ ਠੇਕੇਦਾਰ ਬਦਲਣ ਦੇ ਬਾਵਜੂਦ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਉਨ੍ਹਾਂ ਦੋਸ਼ ਲਗਾਏ ਕਿ ਕੁਝ ਠੇਕੇਦਾਰ ਕਰਮਚਾਰੀਆਂ ਦੀ ਤਨਖ਼ਾਹ ਵਿਚੋਂ ਕਥਿਤ ਤੌਰ ‘ਤੇ ਪੈਸੇ ਕੱਟਦੇ ਹਨ ਅਤੇ ਕੁਝ ਥਾਵਾਂ ‘ਤੇ ਕਰਮਚਾਰੀਆਂ ਦੇ ਏ.ਟੀ.ਐਮ. ਕਾਰਡ, ਪਾਸ-ਬੁੱਕਾਂ ਅਤੇ ਚੈੱਕ ਬੁੱਕਾਂ ਆਪਣੇ ਕੋਲ ਰੱਖੀਆਂ ਜਾਂਦੀਆਂ ਹਨ। ਇਸ ਦਾ ਵਿਰੋਧ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੰਢਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਗੁਰਜਿੰਦਰ ਸਿੰਘ ਔਲਖ ਨੇ ਕਿਹਾ ਕਿ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਦੇ ਸਫ਼ਾਈ ਕਰਮਚਾਰੀਆਂ ਦਾ ਠੇਕਾ ਅਪੈਕਸ ਸੀਲਡ ਕੰਪਨੀ ਨੂੰ ਦਿੱਤਾ ਗਿਆ ਹੈ। ਜਿਸ ਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਅਤੇ ਮਲੋਟ ਵਿਚ ਕਰਮਚਾਰੀਆਂ ਦੀਆਂ ਤਨਖ਼ਾਹਾਂ, ਕਥਿਤ ਧੱਕੇਸ਼ਾਹੀ, ਨੌਕਰੀ ਤੋਂ ਹਟਾਉਣ ਅਤੇ ਜਥੇਬੰਦੀ ਦੇ ਆਗੂਆਂ ਨੂੰ ਧਮਕਾਉਣ ਸਬੰਧੀ ਮਾਮਲੇ ਜਾਂਚ ਅਧੀਨ ਹਨ। ਜਥੇਬੰਦੀ ਨੇ ਇਨ੍ਹਾਂ ਦੋਸ਼ਾਂ ਦੀ ਨਿਰਪੱਖ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਜਥੇਬੰਦੀ ਨੇ ਅਪੈਕਸ ਸੀਲਡ ਕੰਪਨੀ ਦੇ ਠੇਕੇਦਾਰ ਖ਼ਿਲਾਫ਼ ਕਾਰਵਾਈ ਕਰਨ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਗੂ ਨਵਦੀਪ ਸਿੰਘ ਖ਼ਾਲਸਾ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਸਬੰਧੀ ਇਨਸਾਫ਼ ਦੇਣ ਦੀ ਮੰਗ ਵੀ ਕੀਤੀ ਹੈ।
ਪਿਛਲੀ ਖ਼ਬਰ ਅੱਜ ਦੇ ਪੰਜਾਬ ਬੰਦ ਦੌਰਾਨ ਵੇਰਕਾ ਮਿਲਕ ਪਲਾਂਟ ਦੇ ਕਾਮੇ ‘ਕਾਲੇ ਬਿੱਲਾ’ ਲਗਾ ਕੇ ਕਰਨਗੇ ਸਮਰਥਨ ਅਗਲੀ ਖ਼ਬਰ 16 ਅਕਤੂਬਰ ਨੂੰ ਨਗਰ ਨਿਗਮ ਦੇ ਬਾਹਰ ਹੋਵੇਗਾ ਸੁਮੱਤ ਹਵਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।