ਆਲ ਇਜ਼ ਵੰਨ ਫਾਊਂਡੇਸ਼ਨ ਕੈਨੇਡਾ ਮੁਫ਼ਤ ਵੰਡ ਰਹੀ ਹੈ ਗੁਰਬਾਣੀ ਦੇ ਸਟੀਕ
ਬਰੇਟਾ, 16 ਅਕਤੂਬਰ (ਪਾਲ ਸਿੰਘ ਮੰਡੇਰ)- ਆਲ ਇਜ ਵੰਨ ਫਾਊਂਡੇਸ਼ਨ ਕੈਨੇਡਾ ਵਲੋਂ ਗੁਰਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਬਹੁਤ ਵੱਡੇ ਪੱਧਰ ’ਤੇ ਉਪਰਾਲੇ ਕੀਤਾ ਜਾ ਰਹੇ ਹਨ, ਗੁਰਬਾਣੀ ਨੂੰ ਸਮਝ ਕੇ ਪੜ੍ਹਨ ਲਈ ਗੁਰੂ ਗ੍ਰੰਥ ਸਾਹਿਬ ਜੀ ਵਿਚੋਂ ਪੰਜ ਬਾਣੀਆਂ ਦੀ ਸਰਲ ਵਿਆਖਿਆ ਦੀਆਂ ਸਟੀਕਾਂ, ਪੰਜਾਬ ਦੇ ਗੁਰੂ ਘਰਾਂ, ਸਕੂਲਾਂ ਤੇ ਕਾਲਜਾਂ ਵਿਚ ਮੁਫ਼ਤ ਵੰਡੀਆਂ ਜਾ ਰਹੀਆਂ ਹਨ। ਹਰਲਾਜ ਸਿੰਘ ਬਹਾਦਰਪੁਰ ਨੇ ਦੱਸਿਆ ਕਿ ਪ੍ਰੋਗਰਾਮ ਤਹਿਤ ਗੁਰਜੰਟ ਸਿੰਘ ਬੁਢਲਾਡਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਰ੍ਹੇ, ਆਦਰਸ਼ ਮਾਡਲ ਸਕੂਲ ਅਤੇ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬੁਢਲਾਡਾ ਵਿਖੇ ਛੇਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੂੰ ਗੁਰਬਾਣੀ ਸਟੀਕਾਂ ਵੰਡੀਆਂ ਗਈਆਂ ਤੇ ਗੁਰਬਾਣੀ ਨੂੰ ਫ਼ੋਨ ਰਾਹੀਂ ਪੜ੍ਹਨ ਸੁਣਨ ਲਈ ਸੰਸਥਾ ਦੀ ਫ਼੍ਰੀ ਐਪ ਆਲ ਇਜ ਵਨ ਲਾਈਫ਼ ਡਾਊਨਲੋਡ ਕਰਨ ਲਈ ਵੀ ਦੱਸਿਆ ਗਿਆ।
ਬਰੇਟਾ, 16 ਅਕਤੂਬਰ (ਪਾਲ ਸਿੰਘ ਮੰਡੇਰ)- ਆਲ ਇਜ ਵੰਨ ਫਾਊਂਡੇਸ਼ਨ ਕੈਨੇਡਾ ਵਲੋਂ ਗੁਰਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਬਹੁਤ ਵੱਡੇ ਪੱਧਰ ’ਤੇ ਉਪਰਾਲੇ ਕੀਤਾ ਜਾ ਰਹੇ ਹਨ, ਗੁਰਬਾਣੀ ਨੂੰ ਸਮਝ ਕੇ ਪੜ੍ਹਨ ਲਈ ਗੁਰੂ ਗ੍ਰੰਥ ਸਾਹਿਬ ਜੀ ਵਿਚੋਂ ਪੰਜ ਬਾਣੀਆਂ ਦੀ ਸਰਲ ਵਿਆਖਿਆ ਦੀਆਂ ਸਟੀਕਾਂ, ਪੰਜਾਬ ਦੇ ਗੁਰੂ ਘਰਾਂ, ਸਕੂਲਾਂ ਤੇ ਕਾਲਜਾਂ ਵਿਚ ਮੁਫ਼ਤ ਵੰਡੀਆਂ ਜਾ ਰਹੀਆਂ ਹਨ। ਹਰਲਾਜ ਸਿੰਘ ਬਹਾਦਰਪੁਰ ਨੇ ਦੱਸਿਆ ਕਿ ਪ੍ਰੋਗਰਾਮ ਤਹਿਤ ਗੁਰਜੰਟ ਸਿੰਘ ਬੁਢਲਾਡਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਰ੍ਹੇ, ਆਦਰਸ਼ ਮਾਡਲ ਸਕੂਲ ਅਤੇ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬੁਢਲਾਡਾ ਵਿਖੇ ਛੇਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੂੰ ਗੁਰਬਾਣੀ ਸਟੀਕਾਂ ਵੰਡੀਆਂ ਗਈਆਂ ਤੇ ਗੁਰਬਾਣੀ ਨੂੰ ਫ਼ੋਨ ਰਾਹੀਂ ਪੜ੍ਹਨ ਸੁਣਨ ਲਈ ਸੰਸਥਾ ਦੀ ਫ਼੍ਰੀ ਐਪ ਆਲ ਇਜ ਵਨ ਲਾਈਫ਼ ਡਾਊਨਲੋਡ ਕਰਨ ਲਈ ਵੀ ਦੱਸਿਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲਾਂ ਵਲੋਂ ਆਲ ਇਜ ਵੰਨ ਫਾਊਂਡੇਸ਼ਨ ਕੈਨੇਡਾ ਦੇ ਮੁਖੀ ਐਨ. ਆਰ. ਆਈ. ਮਨਜੀਤ ਸਿੰਘ ਨਰਵਾਲ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਗੁਰਜੰਟ ਸਿੰਘ ਦਾ ਧੰਨਵਾਦ ਕੀਤਾ ਗਿਆ।