17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮੀਟਿੰਗ ਵਿਚ ਮੌਜੂਦ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ। ਨਸ਼ਾ ਵੇਚਣ ਵਾਲੇ ਦਾ ਸਾਥ ਨਹੀਂ ਦੇਵੇਗੀ ਰਾਮਾ ਕੈਮਿਸਟ ਐਸੋਸੀਏਸ਼ਨ

ਰਾਮਾਂ ਮੰਡੀ, 16 ਅਕਤੂਬਰ (ਤਰਸੇਮ ਸਿੰਗਲਾ)- ਕੈਮਿਸਟ ਐਸੋਸੀਏਸ਼ਨ ਰਾਮਾਂ ਦੀ ਇਕ ਅਹਿਮ ਮੀਟਿੰਗ ਅੱਜ ਸਥਾਨਕ ਸ਼ਾਂਤੀ ਹਾਲ ਵਿਖੇ ਹੋਈ। ਮੀਟਿੰਗ ਦੌਰਾਨ ਨਸ਼ਿਆਂ ਦੀ ਵਿਕਰੀ ਦੇ ਮਾਮਲੇ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਨਸ਼ੀਲੇ ਪਦਾਰਥ ਵੇਚਣ ਵਾਲੇ ਕਿਸੇ ਵੀ ਕੈਮਿਸਟ ਦਾ ਐਸੋਸੀਏਸ਼ਨ ਵਲੋਂ ਸਾਥ ਨਹੀਂ ਦਿੱਤਾ ਜਾਵੇਗਾ।

ਅਜੀਤ ਡੈਸਕ 17-10-2026
ਰਾਮਾਂ ਮੰਡੀ, 16 ਅਕਤੂਬਰ (ਤਰਸੇਮ ਸਿੰਗਲਾ)- ਕੈਮਿਸਟ ਐਸੋਸੀਏਸ਼ਨ ਰਾਮਾਂ ਦੀ ਇਕ ਅਹਿਮ ਮੀਟਿੰਗ ਅੱਜ ਸਥਾਨਕ ਸ਼ਾਂਤੀ ਹਾਲ ਵਿਖੇ ਹੋਈ। ਮੀਟਿੰਗ ਦੌਰਾਨ ਨਸ਼ਿਆਂ ਦੀ ਵਿਕਰੀ ਦੇ ਮਾਮਲੇ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਨਸ਼ੀਲੇ ਪਦਾਰਥ ਵੇਚਣ ਵਾਲੇ ਕਿਸੇ ਵੀ ਕੈਮਿਸਟ ਦਾ ਐਸੋਸੀਏਸ਼ਨ ਵਲੋਂ ਸਾਥ ਨਹੀਂ ਦਿੱਤਾ ਜਾਵੇਗਾ। ਮੀਟਿੰਗ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਕਿ ਕੈਮਿਸਟਾਂ ਨੂੰ ਆਪਣਾ ਕਾਰੋਬਾਰ ਕਾਨੂੰਨ ਅਨੁਸਾਰ ਅਤੇ ਜ਼ਿੰਮੇਵਾਰੀ ਨਾਲ ਕਰਨਾ ਚਾਹੀਦਾ ਹੈ। ਦਵਾਈਆਂ ਦੀ ਆੜ ਵਿਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਹਮਾਇਤ ਨਾ ਦੇਣ ਦਾ ਫ਼ੈਸਲਾ ਵੀ ਦੁਹਰਾਇਆ ਗਿਆ।
ਪਿਛਲੀ ਖ਼ਬਰ ਸਰਕਾਰੀ ਸਕੂਲ ਦੇ ਹੈੱਡ ਟੀਚਰ ਨਾਲ ਕੁੱਟਮਾਰ ਕਰਕੇ ਮੋਬਾਈਲ ਤੇ 12 ਹਜ਼ਾਰ ਲੁੱਟੇ ਅਗਲੀ ਖ਼ਬਰ ਹਲਕਾ ਪੱਧਰੀ ਮੀਟਿੰਗ ’ਚ ਭਖ਼ਦੇ ਮਸਲਿਆਂ ’ਤੇ ਵਿਚਾਰ ਕਰੇਗਾ ਅਕਾਲੀ ਦਲ- ਮਲੂਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।