ਸਿਹਤ ਵਿਭਾਗ ਦੇ ਆਊਟਸੋਰਸ ਸਫ਼ਾਈ ਸੇਵਕ ਮੁਲਾਜ਼ਮਾਂ ਵਲੋਂ ਦੂਸਰੇ ਦਿਨ ਵੀ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ
ਬਠਿੰਡਾ, 16 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਸਫ਼ਾਈ ਸੇਵਕ ਮੁਲਾਜ਼ਮਾਂ ਦਾ ਸਿਵਲ ਸਰਜਨ ਦਫ਼ਤਰ ਬਠਿੰਡਾ ਅੱਗੇ ਧਰਨਾ ਲਗਾਤਾਰ ਦੂਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਜਿੱਥੇ ਆਮ ਆਦਮੀ ਦੀ ਸਰਕਾਰ ਵਲੋਂ ਸਮੂਹ ਕੱਚੇ ਕਾਮੇ ਪੱਕੇ ਕਰਨ ਦੀ ਗੱਲ ਕੀਤੀ ਗਈ ਹੈ ਉੱਥੇ ਹੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਡਾਇਰੈਕਟਰ ਵਲੋਂ ਸਿਵਲ ਸਰਜਨ ਬਠਿੰਡਾ ਅਤੇ ਡੀ.
ਬਠਿੰਡਾ, 16 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਸਫ਼ਾਈ ਸੇਵਕ ਮੁਲਾਜ਼ਮਾਂ ਦਾ ਸਿਵਲ ਸਰਜਨ ਦਫ਼ਤਰ ਬਠਿੰਡਾ ਅੱਗੇ ਧਰਨਾ ਲਗਾਤਾਰ ਦੂਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਜਿੱਥੇ ਆਮ ਆਦਮੀ ਦੀ ਸਰਕਾਰ ਵਲੋਂ ਸਮੂਹ ਕੱਚੇ ਕਾਮੇ ਪੱਕੇ ਕਰਨ ਦੀ ਗੱਲ ਕੀਤੀ ਗਈ ਹੈ ਉੱਥੇ ਹੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਡਾਇਰੈਕਟਰ ਵਲੋਂ ਸਿਵਲ ਸਰਜਨ ਬਠਿੰਡਾ ਅਤੇ ਡੀ.ਐੱਮ.ਸੀ ਬਠਿੰਡਾ ਦੀ ਮਿਲੀਭੁਗਤ ਨਾਲ ਜ਼ਿਲ੍ਹੇ ਪੱਧਰ ‘ਤੇ ਇਕ ਪ੍ਰਾਈਵੇਟ ਕੰਪਨੀ ਨੂੰ ਸਫ਼ਾਈ ਸੇਵਕ ਮੁਲਾਜ਼ਮਾਂ ਦਾ ਠੇਕਾ ਦਿੱਤਾ ਗਿਆ ਹੈ ਪਰ ਇਹ ਕੰਪਨੀ ਕਈ ਸਾਲ ਪਹਿਲਾਂ ਜ਼ਿਲ੍ਹਾ ਬਠਿੰਡਾ ਵਿਚ ਸਫ਼ਾਈ ਕਰਮਚਾਰੀਆਂ ਤੋਂ ਪੈਸੇ ਹੜ੍ਹੱਪ ਕੇ ਉਨ੍ਹਾਂ ਦੀ ਲੁੱਟ ਕਰ ਚੁੱਕੀ ਹੈ। ਇਹੀ ਕੰਪਨੀ ਹੁਣ ਗਿੱਦੜਬਾਹਾ, ਮਲੋਟ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਪਹਿਲਾਂ ਤੋਂ ਹੀ ਆਊਟਸੋਰਸ ਮੁਲਾਜ਼ਮਾਂ ਨਾਲ ਬਹੁਤ ਧੱਕਾ ਕਰ ਰਹੀ ਹੈ। ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਠਿੰਡਾ ਨੇ ਐਲਾਨ ਕੀਤਾ ਕਿ 21 ਅਕਤੂਬਰ ਤੋਂ ਜ਼ਿਲ੍ਹਾ ਬਠਿੰਡਾ ਦੇ ਸਮੂਹ ਆਊਟਸੋਰਸ ਮੁਲਾਜ਼ਮਾਂ ਦਾ ਮੁਕੰਮਲ ਤੌਰ ‘ਤੇ ਕੰਮਕਾਜ ਬੰਦ ਕਰਨਗੇ। ਜੇਕਰ ਕੰਪਨੀ ਦਾ ਠੇਕਾ ਜਲਦੀ ਰੱਦ ਨਾ ਕੀਤਾ ਗਿਆ ਤੇ ਸਿਹਤ ਵਿਭਾਗ ਦੇ ਕੱਚੇ ਕਾਮਿਆਂ ਨੂੰ ਵਿਭਾਗ ਅਧੀਨ ਨਾ ਲਿਆ ਗਿਆ ਤਾਂ ਯੂਨੀਅਨ ਵਲੋਂ ਪੈਰਾਮੈਡੀਕਲ ਤੇ ਭਰਾਤਰੀ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਤਿੱਖੇ ਸੰਘਰਸ਼ ਉਲੀਕੇ ਜਾਣਗੇ। ਇਸ ਮੌਕੇ ਗਗਨਦੀਪ ਸਿੰਘ ਭੁੱਲਰ ਸੂਬਾ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ), ਜਸਵਿੰਦਰ ਸ਼ਰਮਾ ਚੀਫ਼ ਆਰਗੇਨਾਈਜ਼ਰ ਤਾਲਮੇਲ ਕਮੇਟੀ ਪੈਰਾਮੈਡੀਕਲ ਜ਼ਿਲ੍ਹਾ ਬਠਿੰਡਾ, ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸਿੰਘ ਬਠਿੰਡਾ, ਮਨੀਸ਼ ਕੁਮਾਰ ਪੈਰਾ ਮੈਡੀਕਲ ਆਗੂ, ਵੀਰਪਾਲ ਕੌਰ ਜ਼ਿਲ੍ਹਾ ਖ਼ਜ਼ਾਨਚੀ, ਜਨਰਲ ਸਕੱਤਰ ਜਗਮੀਤ ਸਿੰਘ, ਆਗੂ ਆਊਟਸੋਰਸ ਯੂਨੀਅਨ ਬਲਵੰਤ ਸਿੰਘ ਬੱਲੀ, ਗੁਰਪ੍ਰੀਤ ਸਿੰਘ ਪ੍ਰਧਾਨ ਵਾਰਡ ਅਟੈਂਡੈਂਟ ਯੂਨੀਅਨ, ਪਰਮਜੀਤ ਕੌਰ, ਪੂਜਾ, ਕੋਮਲਪ੍ਰੀਤ ਕੌਰ, ਸਿਮਰਜੀਤ ਕੌਰ ਅਤੇ ਮਨਜੀਤ ਕੌਰ ਨੇ ਵੀ ਸੰਬੋਧਨ ਕੀਤਾ।