18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੜੇਮਾਰੀ ਨਾਲ ਤਬਾਹ ਹੋਈ ਝੋਨੇ ਦੀ ਫ਼ਸਲ ਦਾ ਮਨਜੀਤ ਸਿੰਘ ਸੇਲਬਰਾਹੀਆ ਨੇ ਲਿਆ ਜਾਇਜ਼ਾ

ਰਾਮਪੁਰਾ ਫੂਲ, 17 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਗੜੇਮਾਰੀ ਕਾਰਨ ਹਲਕਾ ਰਾਮਪੁਰਾ ਫੂਲ ਦੇ ਸਬੰਧਿਤ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ। ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਦਿਆਂ ਕਾਂਗਰਸ ਦੇ ਹਲਕਾ ਰਾਮਪੁਰਾ ਫੂਲ ਤੋਂ ਸੰਭਾਵੀ ਉਮੀਦਵਾਰ ਮਨਜੀਤ ਸਿੰਘ ਸਿੱਧੂ ਉਰਫ਼ ਬਿੱਟੀ ਸੇਲਬਰਾਹੀਆ ਨੇ ਪੰਜਾਬ ਸਰਕਾਰ ਤੋਂ ਪੀੜਤ ਕਿਸਾਨਾਂ ਨੂੰ 85 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਮਨਜੀਤ ਸਿੰਘ ਬਿੱਟੀ ਸੇਲਬਰਾਹੀਆ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ। ਤਸਵੀਰ: ਹੇਮੰਤ ਸ਼ਰਮਾ 18-10-2026
ਰਾਮਪੁਰਾ ਫੂਲ, 17 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਗੜੇਮਾਰੀ ਕਾਰਨ ਹਲਕਾ ਰਾਮਪੁਰਾ ਫੂਲ ਦੇ ਸਬੰਧਿਤ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ। ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਦਿਆਂ ਕਾਂਗਰਸ ਦੇ ਹਲਕਾ ਰਾਮਪੁਰਾ ਫੂਲ ਤੋਂ ਸੰਭਾਵੀ ਉਮੀਦਵਾਰ ਮਨਜੀਤ ਸਿੰਘ ਸਿੱਧੂ ਉਰਫ਼ ਬਿੱਟੀ ਸੇਲਬਰਾਹੀਆ ਨੇ ਪੰਜਾਬ ਸਰਕਾਰ ਤੋਂ ਪੀੜਤ ਕਿਸਾਨਾਂ ਨੂੰ 85 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣੀ ਮਿਹਨਤ ਅਤੇ ਪੂੰਜੀ ਲਗਾ ਕੇ ਫ਼ਸਲ ਤਿਆਰ ਕੀਤੀ ਸੀ, ਪਰ ਕੁਦਰਤੀ ਆਫ਼ਤ ਨੇ ਉਨ੍ਹਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ । ਗੜੇਮਾਰੀ ਕਾਰਨ ਸ਼ਹਿਰ ਦੇ ਨੇੜਲੇ ਸਮੇਤ ਕਈ ਪਿੰਡਾਂ ਵਿਚ ਝੋਨੇ ਦੀ ਫ਼ਸਲ ਪ੍ਰਭਾਵਿਤ ਹੋਈ ਹੈ। ਮਨਜੀਤ ਸਿੰਘ ਬਿੱਟੀ ਸੇਲਬਰਾਹੀਆ ਨੇ ਦੱਸਿਆ ਕਿ ਉਨ੍ਹਾਂ ਅਨੁਸਾਰ ਕਰੀਬ 1,200 ਏਕੜ ਫ਼ਸਲ ਨੁਕਸਾਨੀ ਗਈ ਹੈ। ਇਸ ਦੇ ਆਧਾਰ ‘ਤੇ ਕਿਸਾਨਾਂ ਦਾ ਲਗਭਗ 10 ਕਰੋੜ 20 ਲੱਖ ਰੁਪਏ ਦਾ ਮੁਆਵਜ਼ਾ ਬਣਦਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਯੋਗ ਕਿਸਾਨਾਂ ਨੂੰ ਮੁਆਵਜ਼ਾ ਜਲਦ ਜਾਰੀ ਕੀਤਾ ਜਾਵੇ, ਤਾਂ ਜੋ ਉਹ ਆਰਥਿਕ ਸੰਕਟ ਵਿਚੋਂ ਉੱਭਰ ਸਕਣ।ਇਸ ਮੌਕੇ ਉਨ੍ਹਾਂ ਗੁਰੂਸਰ ਟਿੱਬਾ ਸਾਹਿਬ ਵਿਖੇ ਕਿਸਾਨਾਂ ਦੀ ਸਹਾਇਤਾ ਲਈ ਬਣਾਈ ਗਈ ਕਮੇਟੀ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਅਤੇ ਕਿਸਾਨਾਂ ਦੀ ਮਦਦ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਪਿਛਲੀ ਖ਼ਬਰ ਗੜੇਮਾਰੀ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਸਰਕਾਰ ਵਚਨਬੱਧ-ਬਲਕਾਰ ਸਿੰਘ ਸਿੱਧੂ ਵਿਧਾਇਕ ਵਲੋਂ ਪ੍ਰਭਾਵਿਤ ਪ... ਅਗਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਗਿੱਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।