21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅੱਜ ਤੋਂ ਸਮੂਹਿਕ ਛੁੱਟੀ ਲੈ ਕੇ ਪੰਜਾਬ ਦੇ ਮੁਲਾਜ਼ਮ ਕਰਨਗੇ ਰੋਸ ਪ੍ਰਦਰਸ਼ਨ

ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ. ਐੱਸ.

ਅਜੀਤ ਡੈਸਕ 21-10-2026
ਬਠਿੰਡਾ, 20 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐੱਸ.ਐੱਮ.ਐੱਸ.ਯੂ.) ਦੀ ਸੂਬਾ ਕਮੇਟੀ ਵਲੋਂ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਹਰਦੇਵ ਸਿੰਘ ਕੋਟਫੱਤਾ ਨੇ ਦੱਸਿਆ ਕਿ ਪੰਜਾਬ ਰਾਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੰਗਲ ਅਤੇ ਸੂਬਾ ਕਮੇਟੀ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਦੋ ਦਿਨਾਂ ਦੀ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਵਿਚ ਸ਼ਮੂਲੀਅਤ ਕਰਨਗੇ। ਹਰਦੇਵ ਸਿੰਘ ਕੋਟਫੱਤਾ ਨੇ ਦੱਸਿਆ ਕਿ ਇਸ ਸੰਘਰਸ਼ ਤਹਿਤ ਡੀ.ਸੀ. ਦਫ਼ਤਰਾਂ, ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਮਨਿਸਟੀਰੀਅਲ ਕਾਡਰ ਦੇ ਮੁਲਾਜ਼ਮ ਵੀ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। 20 ਬੀਟੀਡੀ40 ਹਰਦੇਵ ਸਿੰਘ ਕੋਟਫੱਤਾ।
ਪਿਛਲੀ ਖ਼ਬਰ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ, ਸਬ ਡਵੀਜ਼ਨ ਬਠਿੰਡਾ ਦੀ ਨਵੀਂ ਕਮੇਟੀ ਦਾ ਗਠਨ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।