21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

‘ ਦ ਸੰਸਕਾਰ ਸਕੂਲ’ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਤਕਾ ਚੈਂਪੀਅਨਸ਼ਿਪ ਮਾਰੀਆਂ ਮੱਲਾਂ

ਤਲਵੰਡੀ ਸਾਬੋ, 20 ਅਕਤੂਬਰ (ਰਣਜੀਤ ਸਿੰਘ ਰਾਜੂ)- ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਈ ਹਰਿਆਣਾ ਦੇ ਰਤੀਆ ਵਿਖੇ ਗੁਰੂ ਨਾਨਕ ਡਿਫੈਂਸ ਐਂਡ ਸਪੋਰਟਸ ਅਕੈਡਮੀ ’ਚ ਕਰਵਾਈ 10ਵੀਂ ਰਾਸ਼ਟਰੀ ਸਬ-ਜੂਨੀਅਰ ਅਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ-2026 ਦੇ ਰਾਸ਼ਟਰੀ ਮੁਕਾਬਲੇ ਵਿੱਚ ਨਗਰ ਤਲਵੰਡੀ ਸਾਬੋ ਦੀ ਨਾਮਵਰ ਵਿੱਦਿਅਕ ਸੰਸਥਾ ‘ਦ ਸੰਸਕਾਰ ਸਕੂਲ’ ਦੇ ਗਤਕਾ ਵਿਦਿਆਰਥੀਆਂ ਨੇ ਆਪਣੀ ਬਿਹਤਰੀਨ ਖੇਡ ਕਲਾ ਦਾ ਪ੍ਰਦਰਸ਼ਨ ਕਰਦਿਆਂ ਲਾਜਵਾਬ ਖੇਡ ਖੇਡ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਉਕਤ ਚੈਂਪੀਅਨਸ਼ਿਪ ਦੇ ਰਾਸ਼ਟਰੀ ਗਤਕਾ ਮੁਕਾਬਲਿਆਂ ’ਚ ਸਕੂਲ ਦੇ ਵਿਦਿਆਰਥੀਆਂ ਨੇ ਚਾਰ ਸੋਨੇ ਦੇ ਤਗਮੇ ਅਤੇ ਇਕ ਚਾਂਦੀ ਦਾ ਤਗਮਾ ਜਿੱਤ ਕੇ ਬੇਮਿਸਾਲ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 21-10-2026
ਤਲਵੰਡੀ ਸਾਬੋ, 20 ਅਕਤੂਬਰ (ਰਣਜੀਤ ਸਿੰਘ ਰਾਜੂ)- ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਈ ਹਰਿਆਣਾ ਦੇ ਰਤੀਆ ਵਿਖੇ ਗੁਰੂ ਨਾਨਕ ਡਿਫੈਂਸ ਐਂਡ ਸਪੋਰਟਸ ਅਕੈਡਮੀ ’ਚ ਕਰਵਾਈ 10ਵੀਂ ਰਾਸ਼ਟਰੀ ਸਬ-ਜੂਨੀਅਰ ਅਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ-2026 ਦੇ ਰਾਸ਼ਟਰੀ ਮੁਕਾਬਲੇ ਵਿੱਚ ਨਗਰ ਤਲਵੰਡੀ ਸਾਬੋ ਦੀ ਨਾਮਵਰ ਵਿੱਦਿਅਕ ਸੰਸਥਾ ‘ਦ ਸੰਸਕਾਰ ਸਕੂਲ’ ਦੇ ਗਤਕਾ ਵਿਦਿਆਰਥੀਆਂ ਨੇ ਆਪਣੀ ਬਿਹਤਰੀਨ ਖੇਡ ਕਲਾ ਦਾ ਪ੍ਰਦਰਸ਼ਨ ਕਰਦਿਆਂ ਲਾਜਵਾਬ ਖੇਡ ਖੇਡ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਉਕਤ ਚੈਂਪੀਅਨਸ਼ਿਪ ਦੇ ਰਾਸ਼ਟਰੀ ਗਤਕਾ ਮੁਕਾਬਲਿਆਂ ’ਚ ਸਕੂਲ ਦੇ ਵਿਦਿਆਰਥੀਆਂ ਨੇ ਚਾਰ ਸੋਨੇ ਦੇ ਤਗਮੇ ਅਤੇ ਇਕ ਚਾਂਦੀ ਦਾ ਤਗਮਾ ਜਿੱਤ ਕੇ ਬੇਮਿਸਾਲ ਪ੍ਰਦਰਸ਼ਨ ਕੀਤਾ। ਉਨ੍ਹਾਂ ਮੁਤਾਬਿਕ ਇਹ ਸਫ਼ਲਤਾ ਸਿਰਫ਼ ਉਨ੍ਹਾਂ ਦੀ ਲਗਨ ਅਤੇ ਮਿਹਨਤ ਦਾ ਨਤੀਜਾ ਹੀ ਨਹੀਂ, ਸਗੋਂ ਸਕੂਲ ਪ੍ਰਬੰਧਨ, ਕੋਚਿੰਗ ਸਟਾਫ ਅਤੇ ਮਾਤਾ-ਪਿਤਾ ਦੇ ਲਗਾਤਾਰ ਮਾਰਗਦਰਸ਼ਨ ਤੇ ਸਹਿਯੋਗ ਦਾ ਵੀ ਪ੍ਰਤੀਕ ਹੈ। ਤਗਮੇ ਜਿੱਤਣ ਉਪਰੰਤ ਸਕੂਲ ਵਾਪਸੀ ’ਤੇ ਇਨ੍ਹਾਂ ਚੈਂਪੀਅਨ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਸ਼ਾਨਦਾਰ ਤਹਿਤ ਸਲਾਮੀ ਪਰੇਡ, ਫੁੱਲਾਂ ਦੀ ਵਰਖਾ ਅਤੇ ਹਾਰ ਪਹਿਨਾ ਕੇ ਉਨ੍ਹਾਂ ਦੀ ਸਫ਼ਲਤਾ ਨੂੰ ਖਾਸ ਸਨਮਾਨ ਦਿੱਤਾ ਗਿਆ। ਸਕੂਲ ਦੀ ਚੇਅਰਪਰਸਨ ਨਿਮਰਤ ਸਿੱਧੂ ਅਤੇ ਪ੍ਰਿੰਸੀਪਲ ਦੀਪਿਕਾ ਕਪੂਰ ਨੇ ਵਿਦਿਆਰਥੀਆਂ ਅਤੇ ਕੋਚ ਹਰਜਿੰਦਰ ਸਿੰਘ ਨੂੰ ਇਸ ਉੱਤਮ ਪ੍ਰਾਪਤੀ ’ਤੇ ਹਾਰਦਿਕ ਵਧਾਈ ਦਿੱਤੀ।
ਪਿਛਲੀ ਖ਼ਬਰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਗਿਆਨੇਸ਼ ਕੁਮਾਰ ਨੂੰ ਬਰਖ਼ਾਸਤ ਕਰ ਚੋਣ ਕਮਿਸ਼ਨ ਦੀ ਸੁਤੰਤਰਤਾ ਬਹਾਲ ਕਰੋ - ਜਮਹੂਰੀ ਅਧਿਕਾਰ ਸਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।